
Salman Khan News: ਪੁਲਿਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
Salman Khan Reached At Hospital After Baba Siddique : NCP ਨੇਤਾ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦਾ ਸ਼ਨੀਵਾਰ ਸ਼ਾਮ ਨੂੰ ਕੁਝ ਲੋਕਾਂ ਨੇ ਗੋਲੀਆਂ ਮਾਰ ਕ ਕਤਲ ਕਰ ਦਿੱਤਾ। ਬਾਬਾ ਸਿੱਦੀਕੀ ਦੇ ਕਤਲ ਕਾਰਨ ਸਿਆਸੀ ਜਗਤ ਵਿੱਚ ਹੀ ਨਹੀਂ ਬਲਕਿ ਬਾਲੀਵੁੱਡ ਵਿੱਚ ਵੀ ਸੋਗ ਦੀ ਲਹਿਰ ਹੈ।
ਬਾਬਾ ਸਿੱਦੀਕੀ ਦੇ ਦਿਹਾਂਤ ਤੋਂ ਬਾਅਦ ਦੇਰ ਰਾਤ ਦਿੱਗਜ ਸਿਤਾਰੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਲਈ ਲੀਲਾਵਤੀ ਹਸਪਤਾਲ ਪਹੁੰਚੇ। ਅਜਿਹੇ 'ਚ ਸਲਮਾਨ ਖਾਨ ਵੀ ਇਸ ਦੁੱਖ ਦੀ ਘੜੀ 'ਚ ਬਾਬਾ ਸਿੱਦੀਕੀ ਦੇ ਪਰਿਵਾਰ ਨੂੰ ਮਿਲਣ ਲਈ ਲੀਲਾਵਤੀ ਹਸਪਤਾਲ ਪਹੁੰਚੇ। ਇਸ ਦੌਰਾਨ ਉਹ ਗ੍ਰੇ ਰੰਗ ਦੀ ਟੀ-ਸ਼ਰਟ 'ਚ ਆਪਣੀ ਕਾਰ 'ਚੋਂ ਉਤਰਦੇ ਹੋਏ ਨਜ਼ਰ ਆਏ। ਉਨ੍ਹਾਂ ਦੇ ਨਾਲ ਭਾਰੀ ਸੁਰੱਖਿਆ ਵੀ ਦਿਖਾਈ ਦਿੱਤੀ।
ਸਲਮਾਨ ਖਾਨ ਦਾ ਬਾਬਾ ਸਿੱਦੀਕੀ ਨਾਲ ਕਰੀਬੀ ਰਿਸ਼ਤਾ ਹੈ। ਜਾਣਕਾਰੀ ਅਨੁਸਾਰ ਬਾਬਾ ਸਿੱਦੀਕੀ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਸਲਮਾਨ ਖਾਨ ਨੇ 'ਬਿੱਗ ਬੌਸ 18' ਦੀ ਸ਼ੂਟਿੰਗ ਰੱਦ ਕਰ ਦਿੱਤੀ। ਜਦੋਂ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਤਾਂ ਉਹ ਸ਼ੂਟਿੰਗ ਕਰ ਰਹੇ ਸਨ, ਜਿਸ ਨੂੰ ਵਿਚਕਾਰ ਛੱਡ ਕੇ ਉਹ ਤੁਰੰਤ ਮੁੰਬਈ ਦੇ ਲੀਲਾਵਤੀ ਹਸਪਤਾਲ ਪਹੁੰਚੇ। ਸਲਮਾਨ ਖਾਨ ਤੋਂ ਪਹਿਲਾਂ ਅਦਾਕਾਰ ਸੰਜੇ ਦੱਤ, ਪਤੀ ਰਾਜ ਕੁੰਦਰਾ ਅਤੇ ਵੀਰ ਪਹਾੜੀਆ ਨਾਲ ਸ਼ਿਲਪਾ ਸ਼ੈੱਟੀ ਵੀ ਹਸਪਤਾਲ ਪਹੁੰਚੇ।
ਦੋ ਲੋਕ ਗ੍ਰਿਫਤਾਰ
ਦੱਸ ਦੇਈਏ ਕਿ ਬਾਬਾ ਸਿੱਦੀਕੀ ਨੂੰ ਨਿਰਮਲ ਨਗਰ ਸਥਿਤ ਕੋਲਗੇਟ ਗਰਾਊਂਡ ਨੇੜੇ ਉਨ੍ਹਾਂ ਦੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫਤਰ 'ਚ ਗੋਲੀ ਮਾਰ ਦਿੱਤੀ ਗਈ ਸੀ। ਪੁਲਿਸ ਨੇ ਇਸ ਮਾਮਲੇ 'ਚ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ 'ਚੋਂ ਇਕ ਉੱਤਰ ਪ੍ਰਦੇਸ਼ ਅਤੇ ਦੂਜਾ ਹਰਿਆਣਾ ਦਾ ਰਹਿਣ ਵਾਲਾ ਹੈ, ਜਦਕਿ ਤੀਜਾ ਅਜੇ ਫਰਾਰ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦਾ ਵਾਅਦਾ ਕੀਤਾ ਹੈ ਅਤੇ ਕਿਹਾ ਹੈ ਕਿ ਕੋਈ ਵੀ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲਵੇਗਾ।