
90 ਸਾਲਾ ਗਾਇਕਾ, ਭਾਰਤ ਰਤਨ ਲਤਾ ਮੰਗੇਸ਼ਕਰ ਦੀ ਹਾਲਤ ਅਜੇ ਵੀ ਖਤਰੇ ਤੋਂ ਬਾਹਰ ਨਹੀਂ ਦੱਸੀ ਜਾ ਰਹੀ ਹੈ। ਹਸਪਤਾਲ ਸੂਤਰਾਂ ਦੇ ਹਵਾਲੇ ਤੋਂ..
ਨਵੀਂ ਦਿੱਲੀ : 90 ਸਾਲਾ ਗਾਇਕਾ, ਭਾਰਤ ਰਤਨ ਲਤਾ ਮੰਗੇਸ਼ਕਰ ਦੀ ਹਾਲਤ ਅਜੇ ਵੀ ਖਤਰੇ ਤੋਂ ਬਾਹਰ ਨਹੀਂ ਦੱਸੀ ਜਾ ਰਹੀ ਹੈ। ਹਸਪਤਾਲ ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਉਨ੍ਹਾਂ ਨੂੰ ਫੇਫੜਿਆਂ 'ਚ ਇਨਫੈਕਸ਼ਨ ਤੋਂ ਇਲਾਵਾ ਨਮੂਨੀਆ ਵੀ ਹੋ ਗਿਆ ਹੈ। ਇਸ ਵਜ੍ਹਾ ਨਾਲ ਡਾਕਟਰਾਂ ਨੇ ਉਨ੍ਹਾਂ ਨੂੰ ਆਈਸੀਯੂ ਤੋਂ ਬਾਹਰ ਨਹੀਂ ਕੱਢਿਆ। ਲਤਾ ਜੀ ਨੂੰ ਲਾਈਫ ਸਪੋਰਟ ਸਿਸਟਮ 'ਤੇ ਹੀ ਰੱਖਿਆ ਗਿਆ ਹੈ। ਅੱਜ ਸਵੇਰੇ ਤੋਂ ਪਰਿਵਾਰ ਜਾਂ ਬਰੀਚ ਕੈਂਡੀ ਹਸਪਤਾਲ ਤੋਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕੋਈ ਖਬਰ ਜਾਰੀ ਨਹੀਂ ਕੀਤੀ ਗਈ ਹੈ।
lata mangeshkar
ਅਜਿਹੇ 'ਚ ਫੈਨਸ ਨਾਲ ਵੱਡੀ-ਵੱਡੀ ਹਸਤੀਆਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਦੁਆਵਾਂ ਮੰਗ ਰਹੀਆਂ ਹਨ। ਫਿਲਮੀ ਜਗਤ ਤੋਂ ਲੈ ਕੇ ਸਿਆਸਤ ਤੱਕ ਦੇ ਲੋਕ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ । ਤੁਹਾਨੂੰ ਦੱਸ ਦੇਈਏ ਕਿ ਲਤਾ ਮੰਗੇਸ਼ਕਰ ਨੂੰ 11 ਨਵੰਬਰ ਨੂੰ ਹੀ ਸਵੇਰੇ ਮੁੰਬਈ ਦੇ ਬਰੀਚ ਕੈਂਡੀ ਹਾਸਪਤਾਲ 'ਚ ਭਰਤੀ ਕਰਾਇਆ ਗਿਆ ਸੀ। 12 ਨਵੰਬਰ ਨੂੰ ਲਤਾ ਜੀ ਦੇ ਪਰਿਵਾਰ ਦੇ ਹਵਾਲੇ ਤੋਂ ਏਜੰਸੀ ਨੇ ਖਬਰ ਦਿੱਤੀ ਸੀ ਕਿ ਉਨ੍ਹਾਂ ਦੀ ਹਾਲਤ 'ਚ ਮਾਮੂਲੀ ਸੁਧਾਰ ਹੋਇਆ ਹੈ ਅਤੇ ਉਹ ਸਥਿਰ ਹਨ।
lata mangeshkar
ਹਾਲਾਂਕਿ ਉਨ੍ਹਾਂ ਦੀ ਰੋਗ ਨੂੰ ਲੈ ਕੇ ਨਾਂ ਤਾਂ ਪਰਿਵਾਰ ਵਲੋਂ ਤੇ ਨਾਂ ਹੀ ਹਸਪਤਾਲ ਤੋਂ ਕੋਈ ਅਧਿਕਾਰਤ ਬਿਆਨ ਜਾਂ ਮੈਡੀਕਲ ਬੁਲੇਟਿਨ ਜਾਰੀ ਹੋਇਆ ਹੈ ।ਉੱਧਰ ਲਤਾ ਜੀ ਦਾ ਇਲਾਜ ਕਰ ਰਹੇ ਡਾ. ਪਤਿਤ ਸਮਧਾਨੀ ਨੇ ਬੀਤੇ ਦਿਨੀਂ ਸਮਾਚਾਰ ਏਜੰਸੀ ਨੂੰ ਦੱਸਿਆ ਸੀ ਕਿ ਉਨ੍ਹਾਂ ਦੀ ਹਾਲਤ ਹਾਲੇ ਵੀ ਨਾਜ਼ੁਕ ਬਣੀ ਹੋਈ ਹੈ ਪਰ ਹਾਲਤ ‘ਚ ਹੌਲੀ – ਹੌਲੀ ਸੁਧਾਰ ਹੋ ਰਿਹਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।