ਗਾਇਕ ਹਨੀ ਸਿੰਘ ਦੀਆਂ ਇਕ ਵਾਰ ਫਿਰ ਵਧੀਆਂ ਮੁਸ਼ਕਿਲਾਂ, ਅਸ਼ਲੀਲ ਗੀਤ ਗਾਉਣ ਦਾ ਲੱਗਿਆ ਦੋਸ਼
Published : Feb 14, 2022, 3:32 pm IST
Updated : Feb 14, 2022, 3:32 pm IST
SHARE ARTICLE
Honey Singh
Honey Singh

ਨਾਗਪੁਰ ਪੁਲਿਸ ਨੂੰ ਦਿੱਤੇ ਆਪਣੀ ਆਵਾਜ਼ ਦੇ ਨਮੂਨੇ

 

 

 ਮੁੰਬਈ : ਮਸ਼ਹੂਰ ਗਾਇਕ ਹਨੀ ਸਿੰਘ ਨੂੰ ਅਸ਼ਲੀਲ ਗੀਤ ਗਾਉਣ ਦੇ ਦੋਸ਼ 'ਚ ਫਸ ਗਏ , ਜਿਸ ਕਾਰਨ ਮਹਾਰਾਸ਼ਟਰ ਦੇ ਨਾਗਪੁਰ ਦੀ ਇਕ ਜ਼ਿਲਾ ਅਦਾਲਤ ਨੇ ਹਨੀ ਸਿੰਘ ਨੂੰ ਆਪਣੀ ਆਵਾਜ਼ ਦਾ ਨਮੂਨਾ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਕਾਰਨ ਹਨੀ ਸਿੰਘ ਐਤਵਾਰ ਨੂੰ ਨਾਗਪੁਰ ਦੇ ਇਕ ਥਾਣੇ ਪਹੁੰਚੇ। ਇੱਥੇ ਹਨੀ ਸਿੰਘ ਨੇ ਆਪਣੀ ਆਵਾਜ਼ ਦਾ ਸੈਂਪਲ ਰਿਕਾਰਡ ਕਰਵਾਇਆ। ਹਨੀ ਸਿੰਘ ਦੀ ਆਵਾਜ਼ ਰਿਕਾਰਡ ਕਰਨ ਦਾ ਸਿਲਸਿਲਾ ਕਰੀਬ ਚਾਰ ਘੰਟੇ ਚੱਲਿਆ।

 

Honey Singh Honey Singh

 

ਜ਼ਿਲ੍ਹਾ ਅਤੇ ਵਧੀਕ ਸੈਸ਼ਨ ਜੱਜ ਐਸਏਐਸਐਮ ਅਲੀ ਨੇ 27 ਜਨਵਰੀ ਨੂੰ ਗਾਇਕ ਨੂੰ 4 ਫਰਵਰੀ ਤੋਂ 11 ਫਰਵਰੀ ਦਰਮਿਆਨ ਨਾਗਪੁਰ ਦੇ ਪੰਚਪੌਲੀ ਥਾਣੇ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਪਰ ਹਨੀ ਸਿੰਘ ਦੇਰੀ ਨਾਲ ਥਾਣੇ ਪਹੁੰਚੇ। ਇਕ ਅਧਿਕਾਰੀ ਨੇ ਦੱਸਿਆ ਕਿ ਆਨੰਦਪਾਲ ਸਿੰਘ ਜੱਬਲ ਨੇ ਹਨੀ ਸਿੰਘ ਦੇ ਗੀਤਾਂ 'ਤੇ ਅਸ਼ਲੀਲਤਾ ਦਾ ਦੋਸ਼ ਲਗਾਉਂਦੇ ਹੋਏ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਪੁਲਿਸ ਨੇ ਹਨੀ ਸਿੰਘ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 292 ਅਤੇ 293 ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

Yo Yo Honey Singh
Yo Yo Honey Singh

ਹਨੀ ਸਿੰਘ ਦੀ ਆਵਾਜ਼ ਦੇ ਨਮੂਨੇ ਲੈਣ ਲਈ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੇ ਟੈਕਨੀਸ਼ੀਅਨ ਨੂੰ ਬੁਲਾਇਆ ਗਿਆ ਸੀ। ਹਨੀ ਸਿੰਘ ਦੀ ਆਵਾਜ਼ ਦੀ ਰਿਕਾਰਡਿੰਗ ਕੋਤਵਾਲੀ ਪੁਲਿਸ ਸਟੇਸ਼ਨ 'ਚ ਕੀਤੀ ਗਈ ਕਿਉਂਕਿ ਹਨੀ ਸਿੰਘ ਦੀ ਮੌਜੂਦਗੀ ਦੀ ਖ਼ਬਰ ਮਿਲਦੇ ਹੀ ਪੰਚਪੌਲੀ ਥਾਣੇ ਦੇ ਆਸ-ਪਾਸ ਪ੍ਰਸ਼ੰਸਕਾਂ ਦੀ ਭੀੜ ਲੱਗ ਗਈ ਸੀ। ਅਧਿਕਾਰੀ ਨੇ ਇਹ ਵੀ ਕਿਹਾ, 'ਹਨੀ ਸਿੰਘ ਦੁਪਹਿਰ 1.45 ਵਜੇ ਕੋਤਵਾਲੀ ਥਾਣੇ ਪਹੁੰਚੇ। ਇੱਥੇ ਉਸ ਦੀ ਆਵਾਜ਼ ਦੇ ਨਮੂਨੇ ਨੂੰ ਰਿਕਾਰਡ ਕਰਨ ਦੀ ਪ੍ਰਕਿਰਿਆ ਕਰੀਬ ਚਾਰ ਘੰਟੇ ਚੱਲੀ।

Honey Singh Honey Singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement