1000 ਗਰੀਬ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਸੰਜੇ ਦੱਤ
Published : Apr 14, 2020, 9:26 am IST
Updated : Apr 14, 2020, 9:26 am IST
SHARE ARTICLE
Photo
Photo

ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਕਈ ਬਾਲੀਵੁੱਡ ਸਿਤਾਰੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਹਨ।

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਕਈ ਬਾਲੀਵੁੱਡ ਸਿਤਾਰੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਹਨ। ਇਸ ਦੌਰਾਨ ਸੰਜੇ ਦੱਤ ਨੇ ਕਿਹਾ ਕਿ ਉਹ ਇਕ ਹਜ਼ਾਰ ਗਰੀਬ ਪਰਿਵਾਰਾਂ ਨੂੰ ਖਾਣਾ ਪਹੁੰਚਾਉਣਗੇ, ਇਸ ਦੇ ਨਾਲ ਹੀ ਉਹਨਾਂ ਪਰਿਵਾਰਾਂ ਦੀ ਵਿੱਤੀ ਸਹਾਇਤਾ ਵੀ ਕਰਨਗੇ। ਸੰਜੇ ਦੱਤ ਨੇ ਕਿਹਾ ਕਿ ਪੂਰੀ ਦੁਨੀਆ ਲਈ ਇਹ ਇਕ ਅਜਿਹਾ ਸਮਾਂ ਹੈ, ਜਿਸ ਵਿਚ ਹਰ ਕੋਈ ਪਰੇਸ਼ਾਨ ਹੈ।

File PhotoFile Photo

ਹਰ ਕੋਈ ਇਕ-ਦੂਜੇ ਦੀ ਮਦਦ ਲਈ ਅੱਗੇ ਆ ਰਿਹਾ ਹੈ। ਮਸ਼ਹੂਰ ਹਸਤੀਆਂ ਲੋਕਾਂ ਨੂੰ ਘਰਾਂ ਵਿਚ ਸੁਰੱਖਿਅਤ ਰਹਿਣ ਦੀ ਸਲਾਹ ਦੇ ਰਹੀਆਂ ਹਨ ਤੇ ਕੁਝ ਹਸਤੀਆਂ ਸਮਾਜਿਕ ਦੂਰੀ ਦਾ ਪਾਲਣ ਕਰਨ ਲਈ ਵੀ ਕਹਿ ਰਹੀਆਂ ਹਨ। ਉਹਨਾਂ ਕਿਹਾ ਕਿ ਮੈਂ ਕੋਸ਼ਿਸ਼ ਕਰ ਰਿਹਾ ਹਾਂ ਕਿ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦੀ ਮਦਦ ਕਰ ਸਕਾਂ।

File PhotoFile Photo

ਇਸ ਤੋਂ ਪਹਿਲਾਂ ਸੰਜੇ ਦੱਤ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਵਿਚ ਉਹ ਘਰ ਦੀ ਛੱਤ ‘ਤੇ ਵਰਕ ਆਊਟ ਕਰਦੇ ਨਜ਼ਰ ਆ ਰਹੇ ਸੀ। ਦੱਸ ਦਈਏ ਕਿ ਕੋਰੋਨਾ ਲੌਕਡਾਊਨ ਦੇ ਚਲਦੇ ਸੰਜੇ ਦੱਤ ਇਹ ਸੁਨਿਸ਼ਚਿਤ ਕਰ ਰਹੇ ਹਨ ਕਿ ਉਹ ਖੁਦ ਨੂੰ ਫਿੱਟ ਰੱਖ ਸਕਣ। ਇਸ ਤੋਂ ਇਲਾਵਾ ਉਹ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਅਤੇ ਸੁਰੱਖਿਅਤ ਰਹਿਣ ਲਈ ਅਪੀਲ ਕਰਦੇ ਵੀ ਨਜ਼ਰ ਆਏ।

PhotoPhoto

ਜ਼ਿਕਰਯੋਗ ਹੈ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਮਸ਼ਹੂਰ ਬਾਲੀਵੁੱਡ ਹਸਤੀਆਂ ਗਰੀਬਾਂ ਦੀ ਤਰ੍ਹਾਂ ਦੀ ਮਦਦ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਸਲਮਾਨ ਖ਼ਾਨ ਨੇ ਫਿਲਮ ਇੰਡਸਟਰੀ ਦੇ 25000 ਦਿਹਾੜੀ ਮਜ਼ਦੂਰਾਂ ਦੀ ਮਦਦ ਕਰਨ ਲਈ ਕਰੀਬ 6 ਕਰੋੜ ਰੁਪਏ ਦਿੱਤੇ ਸਨ। ਉਹਨਾਂ ਨੇ ਭੁੱਖੇ ਮਜ਼ਦੂਰਾਂ ਅਤੇ ਗਰੀਬਾਂ ਲਈ ਟਰੱਕਾਂ ਵਿਚ ਭਰ ਕੇ ਖਾਣਾ ਵੀ ਭੇਜਿਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement