
Salman Khan House Firing News: ਅਨਮੋਲ ਬਿਸ਼ਨੋਈ ਨੇ ਲਈ ਹਮਲੇ ਦੀ ਜ਼ਿੰਮੇਵਾਰੀ
Salman Khan House Firing News in punjabi : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ 14 ਅਪ੍ਰੈਲ ਦੀ ਸਵੇਰ ਨੂੰ ਗੋਲੀਬਾਰੀ ਹੋਈ। ਭਾਰੀ ਸੁਰੱਖਿਆ ਦੇ ਬਾਵਜੂਦ ਸਵੇਰੇ 4.50 ਵਜੇ ਦੋ ਅਣਪਛਾਤੇ ਵਿਅਕਤੀ ਅਦਾਕਾਰ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਆਏ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਦੋਵੇਂ ਸ਼ੂਟਰ ਬਾਈਕ 'ਤੇ ਆਏ ਅਤੇ ਫਿਰ ਹਵਾ 'ਚ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਦੋਵਾਂ ਨੇ ਹੈਲਮੇਟ ਪਾਇਆ ਹੋਇਆ ਸੀ, ਜਿਸ ਕਾਰਨ ਫਿਲਹਾਲ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ: Patiala News: ਆਪਣੀ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦੀ ਕੁੱਟਮਾਰ, ਸਵੇਰੇ ਤੋੜ ਦਿਤਾ ਦਮ
ਗੋਲੀਬਾਰੀ ਕਰਨ ਵਾਲੇ ਦੋਵੇਂ ਹਮਲਾਵਰਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇੱਕ ਹਮਲਾਵਰ ਕਾਲੇ ਅਤੇ ਚਿੱਟੇ ਰੰਗ ਦੀ ਟੀ-ਸ਼ਰਟ ਵਿੱਚ ਨਜ਼ਰ ਆ ਰਿਹਾ ਹੈ। ਜਦੋਂ ਕਿ ਦੂਜੀ ਲਾਲ ਟੀ-ਸ਼ਰਟ 'ਚ ਨਜ਼ਰ ਆ ਰਹੀ ਹੈ। ਇਹ ਤਸਵੀਰ ਸੀਸੀਟੀਵੀ ਫੁਟੇਜ ਤੋਂ ਹਾਸਲ ਕੀਤੀ ਗਈ ਹੈ।
ਇਹ ਵੀ ਪੜ੍ਹੋ: Rajasthan News: ਵਿਆਹੁਤਾ ਮਰਦ ਨਾਲ ਪ੍ਰੇਮ ਸਬੰਧ ਰੱਖਣ ਕਾਰਨ ਔਰਤ ਨੂੰ ਅੱਧਨੰਗਾ ਕਰ ਕੇ ਘੁਮਾਇਆ ਗਿਆ
ਇਸ ਤਸਵੀਰ ਦੇ ਆਧਾਰ 'ਤੇ ਦੋਵਾਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਦੋਵਾਂ ਦੀ ਭਾਲ ਵਿੱਚ ਲੱਗੀ ਹੋਈ ਹੈ। ਕੇਂਦਰੀ ਏਜੰਸੀਆਂ ਨੂੰ ਸ਼ੂਟਰਾਂ ਬਾਰੇ ਅਹਿਮ ਸੁਰਾਗ ਮਿਲੇ ਹਨ। ਕਿਹਾ ਜਾ ਰਿਹਾ ਹੈ ਕਿ ਸਲਮਾਨ ਖਾਨ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਹਰਿਆਣਾ ਅਤੇ ਰਾਜਸਥਾਨ ਨਾਲ ਸਬੰਧਤ ਹੋ ਸਕਦੇ ਹਨ।