Salman Khan House Firing: ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਮਾਮਲਾ; ਲਾਰੈਂਸ ਗੈਂਗ ਦਾ ਇਕ ਹੋਰ ਮੈਂਬਰ ਗ੍ਰਿਫਤਾਰ
Published : May 14, 2024, 11:53 am IST
Updated : May 14, 2024, 11:53 am IST
SHARE ARTICLE
Another Lawrence Bishnoi Gang Member Arrested In Salman Khan House Firing Case
Another Lawrence Bishnoi Gang Member Arrested In Salman Khan House Firing Case

34 ਸਾਲਾ ਹਰਪਾਲ ਸਿੰਘ ਵਜੋਂ ਹੋਈ ਮੁਲਜ਼ਮ ਦੀ ਪਛਾਣ

Salman Khan House Firing: ਮੁੰਬਈ ਪੁਲਿਸ ਨੇ ਪਿਛਲੇ ਮਹੀਨੇ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਹੋਰ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ।

ਇਕ ਅਧਿਕਾਰੀ ਨੇ ਦਸਿਆ ਕਿ ਮੁਲਜ਼ਮ ਦੀ ਪਛਾਣ 34 ਸਾਲਾ ਹਰਪਾਲ ਸਿੰਘ ਵਜੋਂ ਹੋਈ ਹੈ। ਉਹ ਹਰਿਆਣਾ ਦੇ ਫਤਿਹਾਬਾਦ ਦਾ ਰਹਿਣ ਵਾਲਾ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸੋਮਵਾਰ ਸ਼ਾਮ ਨੂੰ ਮੁਲਜ਼ਮ ਨੂੰ ਉਸ ਦੇ ਜੱਦੀ ਸ਼ਹਿਰ ਤੋਂ ਗ੍ਰਿਫਤਾਰ ਕੀਤਾ। ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਨੂੰ ਮੰਗਲਵਾਰ ਤੜਕੇ ਮੁੰਬਈ ਲਿਆਂਦਾ ਗਿਆ ਅਤੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਮੁੰਬਈ ਪੁਲਿਸ ਇਸ ਮਾਮਲੇ ਵਿਚ ਹੁਣ ਤਕ ਕੁੱਲ ਛੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। 14 ਅਪ੍ਰੈਲ ਨੂੰ ਸ਼ਹਿਰ ਦੇ ਬਾਂਦਰਾ ਇਲਾਕੇ 'ਚ ਗਲੈਕਸੀ ਅਪਾਰਟਮੈਂਟ 'ਚ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ।

ਅਧਿਕਾਰੀ ਨੇ ਦਸਿਆ ਕਿ ਬਿਸ਼ਨੋਈ ਗੈਂਗ ਦੇ ਇਕ ਹੋਰ ਮੈਂਬਰ ਅਤੇ ਮੁਲਜ਼ਮ ਮੁਹੰਮਦ ਰਫੀਕ ਚੌਧਰੀ ਨੇ ਪੁੱਛਗਿੱਛ ਦੌਰਾਨ ਇਸ ਮਾਮਲੇ ਵਿਚ ਸਿੰਘ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਸੀ। ਪੁਲਿਸ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਰਫੀਕ ਚੌਧਰੀ ਨੂੰ ਗ੍ਰਿਫਤਾਰ ਕੀਤਾ ਸੀ।

ਪੁਲਿਸ ਨੇ ਦਸਿਆ ਕਿ ਹਰਪਾਲ ਸਿੰਘ ਨੇ ਚੌਧਰੀ ਨੂੰ ਸਲਮਾਨ ਖਾਨ ਦੇ ਘਰ ਦੀ ਰੇਕੀ ਕਰਨ ਲਈ ਕਿਹਾ ਸੀ ਅਤੇ ਇਸ ਕੰਮ ਲਈ ਉਸ ਨੂੰ 2 ਤੋਂ 3 ਲੱਖ ਰੁਪਏ ਵੀ ਦਿਤੇ ਸਨ। ਗੋਲੀਬਾਰੀ ਮਾਮਲੇ 'ਚ ਗੁਜਰਾਤ ਦੇ ਅਹਿਮਦਾਬਾਦ ਸਥਿਤ ਸਾਬਰਮਤੀ ਸੈਂਟਰਲ ਜੇਲ 'ਚ ਬੰਦ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਹੈ। ਮੰਨਿਆ ਜਾ ਰਿਹਾ ਹੈ ਕਿ ਅਨਮੋਲ ਅਮਰੀਕਾ ਜਾਂ ਕੈਨੇਡਾ 'ਚ ਹੈ।

(For more Punjabi news apart from Another Lawrence Bishnoi Gang Member Arrested In Salman Khan House Firing Case, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement