
ਮੁੰਬਈ ਸਥਿਤ ਅਪਣੇ ਘਰ ਵਿਚ ਲਗਾਈ ਫ਼ਾਂਸੀ
- ਬਾਲੀਵੁੱਡ ਅਦਾਕਾਰ ਸੁਸ਼ਾਂਤ ਰਾਜਪੂਤ ਨੇ ਕੀਤੀ ਖ਼ੁਦਕੁਸ਼ੀ
- ਮੁੰਬਈ ਸਥਿਤ ਅਪਣੇ ਘਰ ਵਿਚ ਲਗਾਈ ਫ਼ਾਂਸੀ
- ਘਟਨਾ ਮਗਰੋਂ ਘਰ 'ਚ ਜਾਂਚ ਲਈ ਪੁੱਜੀ ਪੁਲਿਸ ਟੀਮ
- ਸੁਸ਼ਾਂਤ ਦੀ ਮੌਤ ਮਗਰੋਂ ਪੂਰੇ ਬਾਲੀਵੁੱਡ ਵਿਚ ਸੋਗ ਦੀ ਲਹਿਰ
- ਆਤਮ ਹੱਤਿਆ ਦੇ ਕਾਰਨਾਂ ਦਾ ਅਜੇ ਨਹੀਂ ਲੱਗ ਸਕਿਆ ਪਤਾ
ਨਵੀਂ ਦਿੱਲੀ: ਬਾਲੀਵੁੱਡ ਇੰਡਸਟਰੀ ਲਈ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਰ ਨੇ ਖੁਦਕੁਸ਼ੀ ਕਰ ਲਈ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਜਾਂਚ ਲ਼ਈ ਉਹਨਾਂ ਦੇ ਘਰ ਪਹੁੰਚੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੁਸ਼ਾਂਤ ਰਾਜਪੂਤ ਦੇ ਨੌਕਰ ਨੇ ਪੁਲਿਸ ਨੂੰ ਫੋਨ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।
Sushant Singh Rajput
ਫਿਲਹਾਲ ਉਹਨਾਂ ਦੀ ਮੌਤ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸ ਦਈਏ ਕਿ ਸੁਸ਼ਾਂਤ ਬਾਲੀਵੁੱਡ ਦੇ ਕਾਫੀ ਮਸ਼ਹੂਰ ਅਦਾਕਾਰ ਸੀ। ਉਹਨਾਂ ਦੇ ਅਪਣੇ ਕੈਰੀਅਰ ਦੀ ਸ਼ੁਰੂਆਤ ਟੀਵੀ ਅਦਾਕਾਰ ਦੇ ਤੌਰ ‘ਤੇ ਕੀਤੀ ਸੀ। ਉਹਨਾਂ ਨੇ ਸਭ ਤੋਂ ਪਹਿਲਾਂ ‘ਕਿਸ ਦੇਸ਼ ਮੈਂ ਹੈ ਮੇਰਾ ਦਿਨ’ ਨਾਂਅ ਦੇ ਸੀਰੀਅਲ ਵਿਚ ਕੰਮ ਕੀਤਾ ਸੀ। ਉਹਨਾਂ ਨੂੰ ਪਛਾਣ ਏਕਤਾ ਕਪੂਰ ਦੇ ਸੀਰੀਅਲ ‘ਪਵਿੱਤਰ ਰਿਸ਼ਤਾ’ ਤੋਂ ਮਿਲੀ।
Sushant Singh Rajput
ਇਸ ਤੋਂ ਬਾਅਦ ਉਹਨਾਂ ਨੇ ਅਪਣੇ ਫਿਲਮੀ ਸਫਰ ਦੀ ਸ਼ੁਰੂਆਤ ਕੀਤੀ। ਉਹਨਾਂ ਨੇ ਕਈ ਬਾਲੀਵੁੱਡ ਫਿਲਮਾਂ ਵਿਚ ਕੰਮ ਕੀਤਾ ਸੀ। ਉਹਨਾਂ ਨੇ ਅਪਣੀ ਫਿਲਮ ਐਮ ਐਸ ਧੋਨੀ ਵਿਚ ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਭੂਮਿਕਾ ਨਿਭਾਈ ਸੀ। ਇਸ ਫਿਲਮ ਨੂੰ ਲੈ ਕੇ ਉਹ ਕਾਫੀ ਚਰਚਾ ਵਿਚ ਰਹੇ।