Salman Khan House Firing News: ''ਸਦਮੇ 'ਚ ਸਾਡਾ ਪ੍ਰਵਾਰ'', ਘਰ 'ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਬੋਲੇ ਅਰਬਾਜ਼ ਖਾਨ
Published : Apr 15, 2024, 9:39 pm IST
Updated : Apr 15, 2024, 9:39 pm IST
SHARE ARTICLE
Salman Khan House Firing News arbaz khan statement News
Salman Khan House Firing News arbaz khan statement News

Salman Khan House Firing News: ''ਇਹ ਕੋਈ ਪਬਲੀਸਿਟੀ ਸਟੰਟ ਨਹੀਂ''

Salman Khan House Firing News arbaz khan statement News : ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ 'ਤੇ ਦੋ ਸ਼ੂਟਰਾਂ ਵੱਲੋਂ ਗੋਲੀਬਾਰੀ ਕਰਨ ਦੀ ਘਟਨਾ ਤੋਂ ਬਾਅਦ ਪਹਿਲੀ ਵਾਰ ਖਾਨ ਪਰਿਵਾਰ ਵੱਲੋਂ ਬਿਆਨ ਦਿੱਤਾ ਗਿਆ ਹੈ। ਅਰਬਾਜ਼ ਖਾਨ ਨੇ ਇੰਸਟਾਗ੍ਰਾਮ 'ਤੇ ਜਾਰੀ ਇਕ ਬਿਆਨ 'ਚ ਕਿਹਾ ਹੈ ਕਿ ਉਨ੍ਹਾਂ ਦਾ ਪਰਿਵਾਰ ਇਸ ਹੈਰਾਨ ਕਰਨ ਵਾਲੀ ਘਟਨਾ ਤੋਂ ਸਦਮੇ 'ਚ ਹੈ। ਇਸ ਦੌਰਾਨ ਅਰਬਾਜ਼ ਨੇ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਵੀ ਖਾਰਜ ਕਰ ਦਿੱਤਾ, ਜਿਨ੍ਹਾਂ 'ਚ ਇਕ ਸੂਤਰ ਦੇ ਹਵਾਲੇ ਨਾਲ ਸਲੀਮ ਖਾਨ ਦੇ ਬਿਆਨ ਦਾ ਜ਼ਿਕਰ ਕੀਤਾ ਗਿਆ ਸੀ।

ਅਰਬਾਜ਼ ਖਾਨ ਨੇ ਆਪਣੇ ਬਿਆਨ ਵਿੱਚ ਲਿਖਿਆ, “ਸਲੀਮ ਖਾਨ ਦੇ ਪਰਿਵਾਰ ਦੇ ਘਰ ਗਲੈਕਸੀ ਅਪਾਰਟਮੈਂਟ ਵਿੱਚ ਦੋ ਅਣਪਛਾਤੇ ਹਮਲਾਵਰਾਂ ਦੁਆਰਾ ਗੋਲੀਬਾਰੀ ਦੀ ਤਾਜ਼ਾ ਘਟਨਾ ਬਹੁਤ ਹੀ ਪ੍ਰੇਸ਼ਾਨ ਕਰਨ ਵਾਲੀ ਹੈ। ਸਾਡਾ ਪਰਿਵਾਰ ਇਸ ਘਟਨਾ ਤੋਂ ਸਦਮੇ 'ਚ ਹੈ।'' ਬਿਆਨ 'ਚ ਅਰਬਾਜ਼ ਨੇ ਲਿਖਿਆ ਹੈ ਕਿ ਕੁਝ ਲੋਕ ਸਾਡੇ ਪਰਿਵਾਰ ਦੇ ਕਰੀਬ ਹੋਣ ਦਾ ਦਾਅਵਾ ਕਰ ਰਹੇ ਹਨ ਅਤੇ ਅਜਿਹਾ ਕੰਮ ਕਰ ਰਹੇ ਹਨ ਜਿਵੇਂ ਉਹ ਸਾਡੇ ਬੁਲਾਰੇ ਹਨ।

ਇਹ ਵੀ ਪੜ੍ਹੋ: Punjab vigilance News: ਵਿਜੀਲੈਂਸ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬਿਆਨ ਵਿੱਚ ਕਿਹਾ ਗਿਆ ਹੈ ਕਿ ਜੋ ਲੋਕ ਮੀਡੀਆ ਵਿੱਚ ਬੇਤੁਕੇ ਬਿਆਨ ਦੇ ਰਹੇ ਹਨ ਅਤੇ ਕਹਿ ਰਹੇ ਹਨ ਕਿ ਇਹ ਸਭ ਇੱਕ ਪਬਲੀਸਿਟੀ ਸਟੰਟ ਹੈ ਅਤੇ ਇਸ ਨਾਲ ਪਰਿਵਾਰ ਨੂੰ ਕੋਈ ਫਰਕ ਨਹੀਂ ਪੈਂਦਾ, ਇਹ ਗੱਲਾਂ ਝੂਠੀਆਂ ਹਨ। ਇਨ੍ਹਾਂ ਗੱਲਾਂ ਨੂੰ ਗੰਭੀਰਤਾ ਨਾਲ ਨਹੀਂ ਲੈਣਾ ਚਾਹੀਦਾ। ਸਲੀਮ ਖਾਨ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਇਸ ਘਟਨਾ ਬਾਰੇ ਮੀਡੀਆ ਨਾਲ ਗੱਲ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ: Punjab Congress News: ਮਜ਼ਬੂਤ ਪੰਜਾਬ ਕਾਂਗਰਸ ਕਾਡਰ ਭਾਜਪਾ ਨੂੰ ਖ਼ਤਮ ਕਰੇਗਾ- ਰਾਜਾ ਵੜਿੰਗ

ਅਰਬਾਜ਼ ਖਾਨ ਨੇ ਕਿਹਾ, ''ਫਿਲਹਾਲ ਪਰਿਵਾਰ ਘਟਨਾ ਦੀ ਜਾਂਚ 'ਚ ਪੁਲਿਸ ਦੀ ਮਦਦ ਕਰ ਰਿਹਾ ਹੈ। ਸਾਨੂੰ ਮੁੰਬਈ ਪੁਲਿਸ 'ਤੇ ਪੂਰਾ ਭਰੋਸਾ ਹੈ ਉਹ ਸਾਡੇ ਪਰਿਵਾਰ ਦੀ ਸੁਰੱਖਿਆ ਲਈ ਆਪਣੀ ਸਮਰੱਥਾ ਅਨੁਸਾਰ ਸਭ ਕੁਝ ਕਰਨਗੇ। ਤੁਹਾਡੇ ਪਿਆਰ ਅਤੇ ਸਹਿਯੋਗ ਲਈ ਸਭ ਦਾ ਧੰਨਵਾਦ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from  Salman Khan House Firing News arbaz khan statement News , stay tuned to Rozana Spokesman)

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement