ਲਤਾ ਮੰਗੇਸ਼ਕਰ ਦੇ ਦੇਹਾਂਤ ਦੀਆਂ ਅਫਵਾਹਾਂ ਦਾ ਜਾਣੋ ਕੀ ਹੈ ਅਸਲ ਸੱਚ
Published : Nov 15, 2019, 1:13 pm IST
Updated : Nov 15, 2019, 1:19 pm IST
SHARE ARTICLE
lata mangeshkar health
lata mangeshkar health

ਲਤਾ ਮੰਗੇਸ਼ਕਰ ਨੂੰ ਲੈ ਕੇ ਪਿਛਲੇ ਕੁੱਝ ਸਮੇਂ ਤੋਂ ਖਬਰਾਂ ਆ ਰਹੀਆਂ ਹਨ। ਹਾਲ ਹੀ ਵਿੱਚ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ ਤੇ ਸੋਮਵਾਰ ਯਾਨੀ 11 ਨਵੰਬਰ ...

ਮੁੰਬਈ : ਲਤਾ ਮੰਗੇਸ਼ਕਰ ਨੂੰ ਲੈ ਕੇ ਪਿਛਲੇ ਕੁੱਝ ਸਮੇਂ ਤੋਂ ਖਬਰਾਂ ਆ ਰਹੀਆਂ ਹਨ। ਹਾਲ ਹੀ ਵਿੱਚ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ ਤੇ ਸੋਮਵਾਰ ਯਾਨੀ 11 ਨਵੰਬਰ ਨੂੰ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਬੀਤੇ ਦਿਨੀਂ ਪਹਿਲਾਂ ਹਸਪਤਾਲ ਤੋਂ ਮਿਲੀ ਜਾਣਕਾਰੀ 'ਚ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਹਾਲਤ 'ਚ ਸੁਧਾਰ ਹੋ ਰਿਹਾ ਹੈ ਪਰ ਪੂਰੀ ਤਰ੍ਹਾਂ ਠੀਕ ਹੋਣ 'ਚ ਸਮਾਂ ਲੱਗੇਗਾ। ਇਸ ਦੇ ਚਲਦਿਆਂ ਸੋਸ਼ਲ ਮੀਡੀਆ 'ਤੇ ਲਤਾ ਮੰਗੇਸ਼ਕਰ ਦੇ ਦਿਹਾਂਤ ਦੀਆਂ ਖਬਰਾਂ ਵੀ ਆਉਣ ਲੱਗੀਆਂ ਜੋ ਕਿ ਕੋਰੀਆਂ ਅਫਵਾਹਾਂ ਹਨ।

lata mangeshkarlata mangeshkar

ਲਤਾ ਜੀ ਦੇ ਪਰਿਵਾਰ ਨੇ ਮੀਡੀਆ ਨਾਲ ਗੱਲ ਕਰਦੇ ਕਿਹਾ ਕਿ ਉਨ੍ਹਾਂ ਦੀ ਸਿਹਤ ਹੁਣ ਠੀਕ ਹੋ ਰਹੀ ਹੈ ਡਾਕਟਰ ਉਨ੍ਹਾਂ ਦਾ ਖ਼ਿਆਲ ਰੱਖ ਰਹੇ ਹਨ। ਕੋਈ ਵੀ ਪਰਿਵਾਰ ਜਲਦਬਾਜ਼ੀ 'ਚ ਆਪਣੇ ਮੈਂਬਰ ਨੂੰ ਬੀਮਾਰੀ 'ਚ ਹਸਪਤਾਲ ਤੋਂ  ਘਰ ਨਹੀਂ ਲੈ ਕੇ ਜਾਂਦਾ, ਕਿਉਂਕਿ ਹਸਪਤਾਲ ਵਿੱਚ ਹੀ ਚੰਗਾ ਇਲਾਜ ਹੋ ਸਕਦਾ ਹੈ। ਸਾਡੀ ਕੋਸ਼ਿਸ਼ ਹੈ ਕਿ ਲਤਾ ਜੀ ਠੀਕ ਹੋ ਕੇ ਘਰ ਜਾਣ ਤੇ ਮੀਡੀਆ ਨੂੰ ਬੇਨਤੀ ਹੈ ਕਿ ਲਤਾ ਜੀ ਦਾ ਸਨਮਾਨ ਕਰਨ ਅਫਵਾਹ ਨਾ ਫੈਲਾਉਣ।

 

 

ਇਸ ਵਾਰੇ ਸਫਾਈ ਦਿੰਦੇ ਹੋਏ ਇੱਕ ਬਿਆਨ ਰਿਲੀਜ਼ ਕੀਤਾ ਗਿਆ ਹੈ। ਜਿਸ ਵਿੱਚ ਲਿਖਿਆ ਗਿਆ ਹੈ ਕਿ ਲਤਾ ਦੀਦੀ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਸੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਤੁਹਾਨੂੰ ਬੇਨਤੀ ਹੈ ਕਿ ਅਫਵਾਹਾਂ ਅਤੇ ਪ੍ਰਤੀਕਿਰਿਆਵਾਂ 'ਤੇ ਧਿਆਨ ਨਾ ਦਿਓ। ਸਭ ਇਕੱਠੇ ਹੋ ਕੇ ਉਨ੍ਹਾਂ ਦੇ ਲੰਬੇ ਜੀਵਨ ਲਈ ਅਰਦਾਸ ਕਰੋ। ਇਸ ਤੋਂ ਬਾਅਦ ਲਤਾ ਮੰਗੇਸ਼ਕਰ ਦੇ ਟਵੀਟਰ ਹੈਂਡਲ ਤੋਂ ਵੀ ਹਾਲ ਹੀ ਵਿੱਚ ਇੱਕ ਟਵੀਟ ਕੀਤਾ ਗਿਆ ਹੈ ਜਿਸ ਵਿੱਚ ਵੀ ਇਹੀ ਗੱਲ ਦੁਹਰਾਈ ਗਈ ਹੈ।

 


 

ਤੁਹਾਨੂੰ ਦੱਸ ਦੇਈਏ ਕਿ 90 ਸਾਲਾ ਲਤਾ ਮੰਗੇਸ਼ਕਰ ਨੂੰ ਇਸ ਹਫਤੇ ਦੀ ਸ਼ੁਰੂਆਤ 'ਚ ਬਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਲਤਾ ਮੰਗੇਸ਼ਕਰ ਦੀ ਸਿਹਤ ਵਾਰੇ ਮਿਲੀਆਂ ਰਿਪੋਰਟਾਂ ਅਨੁਸਾਰ ਉਨ੍ਹਾਂ ਦੀ ਸਿਹਤ ‘ਚ ਸੁਧਾਰ ਦੇ ਸੰਕੇਤ ਵਿਖਾ ਰਹੇ ਹਨ ਪਰ ਉਨ੍ਹਾਂ ਨੂੰ ਠੀਕ ਹੋਣ ਵਿੱਚ ਸਮਾਂ ਲੱਗੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement