ਖ਼ਬਰਾਂ |

ਤਾਜ਼ਾ |

Rashmika Mandanna Deepfake Video: ਦਿੱਲੀ ਪੁਲਿਸ ਨੇ ਬਿਹਾਰ ਦੇ ਨੌਜਵਾਨ ਤੋਂ ਪੁੱਛ-ਪੜਤਾਲ ਕੀਤੀ
Published : Nov 15, 2023, 6:40 pm IST
Updated : Nov 15, 2023, 6:40 pm IST
SHARE ARTICLE
Rashmika Mandanna Deepfake Video Case
Rashmika Mandanna Deepfake Video Case

ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਨੌਜੁਆਨ ਨੂੰ ਜਾਂਚ ਲਈ ਨੋਟਿਸ ਭੇਜਿਆ ਗਿਆ ਹੈ ਕਿਉਂਕਿ ਵੀਡੀਉ ਪਹਿਲੀ ਵਾਰ ਉਸ ਦੇ ਖਾਤੇ ਤੋਂ ਸੋਸ਼ਲ ਮੀਡੀਆ ਮੰਚ ’ਤੇ ਸਾਂਝਾ ਕੀਤਾ ਗਿਆ

Rashmika Mandanna Deepfake Video : ਦਿੱਲੀ ਪੁਲਿਸ ਨੇ ਅਦਾਕਾਰਾ ਰਸ਼ਮਿਕਾ ਮੰਦਾਨਾ ਦੇ ‘ਡੀਪਫੇਕ ਵੀਡੀਉ’ ਮਾਮਲੇ ’ਚ ਬਿਹਾਰ ਦੇ ਇਕ 19 ਸਾਲਾਂ ਦੇ ਨੌਜੁਆਨ ਤੋਂ ਪੁੱਛ-ਪੜਤਾਲ ਕੀਤੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਨੌਜਵਾਨ ਨੇ ਪਹਿਲਾਂ ਅਪਣੇ ਸੋਸ਼ਲ ਮੀਡੀਆ ਮੰਚ ’ਤੇ ਵੀਡੀਉ ਅਪਲੋਡ ਕੀਤਾ ਅਤੇ ਫਿਰ ਦੂਜੇ ਮੰਚਾਂ ’ਤੇ ਸਾਂਝਾ ਕੀਤਾ। ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਨੌਜੁਆਨ ਨੂੰ ਜਾਂਚ ਲਈ ਨੋਟਿਸ ਭੇਜਿਆ ਗਿਆ ਹੈ ਕਿਉਂਕਿ ਵੀਡੀਉ ਪਹਿਲੀ ਵਾਰ ਉਸ ਦੇ ਖਾਤੇ ਤੋਂ ਸੋਸ਼ਲ ਮੀਡੀਆ ਮੰਚ ’ਤੇ ਸਾਂਝਾ ਕੀਤਾ ਗਿਆ ਸੀ।

ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਦੀ ‘ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟਜਿਕ ਆਪ੍ਰੇਸ਼ਨ ਯੂਨਿਟ’ ਨੇ ਭਾਰਤੀ ਦੰਡਾਵਲੀ ਦੀ ਧਾਰਾ 465 (ਜਾਅਲਸਾਜ਼ੀ ਲਈ ਸਜ਼ਾ) ਅਤੇ 469 (ਬਦਨਾਮ ਕਰਨ ਦੇ ਇਰਾਦੇ ਨਾਲ ਜਾਅਲਸਾਜ਼ੀ) ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ 66ਸੀ ਅਤੇ 66ਈ ਤਹਿਤ 10 ਨਵੰਬਰ ਨੂੰ ਐਫ.ਆਈ.ਆਰ. ਦਰਜ ਕੀਤੀ ਸੀ।

ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਕਿਹਾ ਕਿ ਫਿਲਹਾਲ ਇਸ ਸਬੰਧ ’ਚ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਅਧਿਕਾਰੀ ਨੇ ਕਿਹਾ, ‘‘ਹਾਲਾਂਕਿ ਉਸ (ਨੌਜਵਾਨ) ਨੇ ਕਿਹਾ ਹੈ ਕਿ ਉਸ ਨੇ ਇਕ ਇੰਸਟਾਗ੍ਰਾਮ ਅਕਾਊਂਟ ਤੋਂ ਵੀਡੀਉ ‘ਡਾਊਨਲੋਡ’ਕੀਤਾ ਹੈ, ਅਸੀਂ ਉਸ ਤੋਂ ਪੁੱਛ-ਪੜਤਾਲ ਕਰ ਰਹੇ ਹਾਂ।’’

ਅਧਿਕਾਰੀ ਨੇ ਕਿਹਾ ਕਿ ਨੌਜਵਾਨ, ਜੋ ਬਿਹਾਰ ਦਾ ਰਹਿਣ ਵਾਲਾ ਹੈ, ਨੂੰ ਆਈ.ਐਫ.ਐਸ.ਓ. ਯੂਨਿਟ ਸਾਹਮਣੇ ਪੇਸ਼ ਹੋਣ ਅਤੇ ਅਪਣਾ ਮੋਬਾਈਲ ਫ਼ੋਨ ਲਿਆਉਣ ਲਈ ਕਿਹਾ ਗਿਆ ਸੀ, ਜਿਸ ਦਾ ਦਾਅਵਾ ਉਸ ਨੇ ਵੀਡੀਉ ਅਪਲੋਡ ਕਰਨ ਲਈ ਕੀਤਾ ਸੀ। ਐਫ.ਆਈ.ਆਰ. ਦਰਜ ਕੀਤੇ ਜਾਣ ਤੋਂ ਤੁਰਤ ਬਾਅਦ, ਆਈ.ਐਫ਼.ਐਸ.ਓ. ਬ੍ਰਾਂਚ ਨੇ ਮੁਲਜ਼ਮ ਦੀ ਪਛਾਣ ਕਰਨ ਲਈ ਯੂ.ਆਰ.ਐਲ. ਅਤੇ ਹੋਰ ਵੇਰਵੇ ਪ੍ਰਾਪਤ ਕਰਨ ਲਈ ਮੇਟਾ ਨੂੰ ਲਿਖਿਆ ਸੀ।

(For more news apart from Delhi Police questions Bihar youth in Rashmika Mandanna Deepfake Video Case, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

Advertisement

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ |

14 Sep 2026 2:57 PM

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ

12 Sep 2026 3:17 PM

SIT ਦੇ ਹੱਥ ਲੱਗੇ ਬਹਿਬਲ ਕਲਾਂ ਘਟਨਾ ਵਾਲੇ ਦਿਨ ਦੇ ਸਬੂਤ

11 Sep 2026 2:56 PM

Amritsar 'ਚ ਜ਼ਬਰਦਸਤ Protest | Baba Sahib ਦੇ ਬੁੱਤ ਦੇ ਨਿਰਾਦਰ 'ਤੇ Chakka Jam | Bhandari Bridge

11 Sep 2026 2:55 PM

ਅੱਜ ਦੀਆਂ ਵੱਡੀਆਂ ਖ਼ਬਰਾਂ

10 Sep 2026 2:56 PM
Advertisement