Salman Khan News: ਗੋਲੀਬਾਰੀ ਦੀ ਘਟਨਾ ਮਗਰੋਂ ਸਲਮਾਨ ਖਾਨ ਦੇ ਘਰ ਪਹੁੰਚੇ ਮਹਾਰਾਸ਼ਟਰ CM; ਕਿਹਾ,‘ਦੋਸ਼ੀ ਬਖਸ਼ੇ ਨਹੀਂ ਜਾਣਗੇ
Published : Apr 16, 2024, 5:42 pm IST
Updated : Apr 16, 2024, 5:42 pm IST
SHARE ARTICLE
Eknath Shinde met actor Salman Khan
Eknath Shinde met actor Salman Khan

ਕਿਹਾ, ਸਰਕਾਰ ਸਲਮਾਨ ਖਾਨ ਦੇ ਨਾਲ ਹੈ

Salman Khan News ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਦੀ ਘਟਨਾ ਮਗਰੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅਦਾਕਾਰ ਦੀ ਰਿਹਾਇਸ਼ ’ਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਮੁਲਾਕਾਤ ਮਗਰੋਂ ਮੁੱਖ ਮੰਤਰੀ ਸ਼ਿੰਦੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, "ਮੈਂ ਸਲਮਾਨ ਖਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਤਾ ਕਿ ਸਰਕਾਰ ਉਨ੍ਹਾਂ ਦੇ ਨਾਲ ਹੈ। ਮੈਂ ਪੁਲਿਸ ਟੀਮ ਨੂੰ ਇਸ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿਤੇ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਮਹਾਰਾਸ਼ਟਰ ਹੈ, ਇੱਥੇ ਕੋਈ ਗਿਰੋਹ ਨਹੀਂ ਬਚਿਆ ਹੈ। ਅਸੀਂ ਸਾਰੇ ਗਿਰੋਹਾਂ ਅਤੇ ਗੁੰਡਿਆਂ ਨੂੰ ਉਖਾੜ ਸੁੱਟਾਂਗੇ’।

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਨੂੰ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿਤੇ ਗਏ ਹਨ। ਉਨ੍ਹਾਂ ਕਿਹਾ, “ਇਹ ਸਾਡਾ ਫਰਜ਼ ਹੈ ਕਿ ਅਸੀਂ ਅਪਣੇ ਲੋਕਾਂ ਦੀ ਦੇਖਭਾਲ ਕਰੀਏ। ਪਿਛਲੀ ਸਰਕਾਰ 'ਚ ਜੋ ਕੁਝ ਹੋਇਆ, ਉਸ 'ਤੇ ਮੈਂ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ ਪਰ ਅਸੀਂ ਉਨ੍ਹਾਂ ਸਾਰੇ ਗਿਰੋਹਾਂ ਅਤੇ ਗੁੰਡਿਆਂ ਨੂੰ ਉਖਾੜ ਸੁੱਟਾਂਗੇ ਜੋ ਸੂਬੇ ਦੇ ਕਿਸੇ ਵੀ ਵਿਅਕਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨਗੇ”।

 (For more Punjabi news apart from Eknath Shinde met actor Salman Khan News, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement