
Actor Kanwaljit Singh : ਅਦਾਕਾਰ ਕੰਵਲਜੀਤ ਸਿੰਘ ਦੇ ਮੁੰਬਈ ਸਥਿਤ ਘਰ ’ਚ ਅੱਗ ਲੱਗਣ ਦੀ ਜਾਣਕਾਰੀ ਕੀਤੀ ਸਾਂਝੀ
Actor Kanwaljit Singh : ਪੰਜਾਬੀ ਇੰਡਸਟਰੀ, ਬਾਲੀਵੁੱਡ ਅਤੇ ਮਸ਼ਹੂਰ ਸੀਰੀਅਲ ਬੁਨਿਆਦ ਦੇ ਨਾਲ ਦੁਨੀਆ ਭਰ ‘ਚ ਪਛਾਣ ਬਨਾਉਣ ਵਾਲੇ ਅਦਾਕਾਰ ਕੰਵਲਜੀਤ ਸਿੰਘ ਦੇ ਮੁੰਬਈ ਸਥਿਤ ਘਰ ’ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਖੁਦ ਅਦਾਕਾਰ ਨੇ ਜਾਣਕਾਰੀ ਸਾਂਝੀ ਕੀਤੀ ਹੈ। ਅਦਾਕਾਰ ਨੇ ਆਪਣੇ ਘਰ ਦਾ ਇੱਕ ਵੀਡੀਓ ਸਾਂਝਾ ਕਰਦੇ ਹੋਏ ਦੱਸਿਆ ਕਿ ‘ਬਸ ਇਹੀ ਕਹਿਣ ਲਈ ਅਸੀਂ ਸਾਰੇ ਸੁਰੱਖਿਅਤ ਹਾਂ। ਅਸੀਂ ਮਾਂ ਦੇ ਨਾਲ ਲੋਨਾਵਾਲਾ ਚਲੇ ਗਏ । ਇਹ ਬਹੁਤ ਹੀ ਮੰਦਭਾਗਾ ਸੀ। ਰੱਬ ਦਾ ਸ਼ੁਕਰ ਹੈ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਲਿਫ਼ਟਾਂ ਵੱਡੇ ਪੱਧਰ ‘ਤੇ ਖਰਾਬ ਹਨ ਅਤੇ ਆਡਿਟ ਹੋਣ ਤੱਕ ਬਿਜਲੀ ਨਹੀਂ ਹੈ’।
ਦੱਸ ਦੇਈਏ ਕਿ ਕੰਵਲਜੀਤ ਸਿੰਘ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਜਿਸ ‘ਚ ਹਰਭਜਨ ਮਾਨ ਦੇ ਨਾਲ ਫ਼ਿਲਮ ‘ਅਸਾਂ ਨੂੰ ਮਾਣ ਵਤਨਾਂ ਦਾ’, ‘ਦਿਲ ਆਪਣਾ ਪੰਜਾਬੀ, ਮਿੱਟੀ ਵਾਜਾਂ ਮਾਰਦੀ’, ‘ਕਪਤਾਨ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਟੀਵੀ ਲੜੀਵਾਰ ਬੁਨਿਆਦ ‘ਚ ਵੀ ਆਪਣੇ ਕਿਰਦਾਰ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਸੀ ।
(For more news apart from fire broke out in house famous actor Kanwaljit Singh News in Punjabi, stay tuned to Rozana Spokesman)