
ਇਸ ਖੁਸ਼ਖਬਰੀ ਤੋਂ ਬਾਅਦ ਫੈਨਜ਼ ਕਮੈਂਟਸ ਕਰਕੇ ਗਿੱਪੀ ਗਰੇਵਾਲ ਨੂੰ ਮੁਬਾਰਕਾਂ ਦੇ ਰਹੇ ਨੇ।
ਚੰਡੀਗੜ੍ਹ - ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਉਨ੍ਹਾਂ ਨੇ ਆਪਣੀ ਆਉਣ ਵਾਲੀ ਨਵੀਂ ਫ਼ਿਲਮ ‘ਪਾਣੀ ‘ਚ ਮਧਾਣੀ’ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਦਾਰਾ ਫਿਲਮਜ਼ ਐਂਟਰਟੇਨਮੈਂਟ ਲੈ ਕੇ ਆ ਰਹੇ ਨੇ ਆਪਣੀ ਨਵੀਂ ਫ਼ਿਲਮ “ਪਾਣੀ ‘ਚ ਮਧਾਣੀ’।
File Photo
ਜਿਸ ਨੂੰ ਵਿਜੇ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਤ ਕੀਤਾ ਜਾਵੇਗਾ ਤੇ 2021 ਵਿਚ ਦੁਨੀਆ ਭਰ ਵਿਚ ਰਿਲੀਜ਼ ਕੀਤਾ ਜਾਵੇਗਾ’। ਇਸ ਖੁਸ਼ਖਬਰੀ ਤੋਂ ਬਾਅਦ ਫੈਨਜ਼ ਕਮੈਂਟਸ ਕਰਕੇ ਗਿੱਪੀ ਗਰੇਵਾਲ ਨੂੰ ਮੁਬਾਰਕਾਂ ਦੇ ਰਹੇ ਨੇ।
File Photo
ਉਧਰ ਨੀਰੂ ਬਾਜਵਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਫ਼ਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ। ਦੱਸ ਦਈਏ ਕਿ ਸਭ ਤੋਂ ਵੱਡੀ ਤੇ ਖ਼ੁਸ਼ੀ ਵਾਲੀ ਗੱਲ ਇਹ ਹੈ ਕਿ ਇਸ ਫ਼ਿਲਮ ਵਿੱਚ Gippy Grewal & Neeru Bajwa ਦੀ ਜੋੜੀ ਲੱਗਭਗ 11 ਸਾਲਾ ਬਾਅਦ ਪੱੜਦੇ ਤੇ ਨਜ਼ਰ ਆਵੇਗੀ।