Anup Ghoshal Death News: ਗਾਇਕ ਅਨੂਪ ਘੋਸ਼ਾਲ ਦਾ 77 ਸਾਲ ਦੀ ਉਮਰ 'ਚ ਹੋਇਆ ਦਿਹਾਂਤ

By : GAGANDEEP

Published : Dec 16, 2023, 7:38 am IST
Updated : Dec 16, 2023, 8:19 am IST
SHARE ARTICLE
Anup Ghoshal Death News in punjabi
Anup Ghoshal Death News in punjabi

Anup Ghoshal Death News: ਕਈ ਦਿਨਾਂ ਤੋਂ ਹਸਪਤਾਲ 'ਚ ਸਨ ਭਰਤੀ

Anup Ghoshal Death News in punjabi : ਫਿਲਮ ਇੰਡਸਟਰੀ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਬੰਗਾਲੀ-ਹਿੰਦੀ ਗਾਇਕ ਅਨੂਪ ਘੋਸ਼ਾਲ ਦਾ 77 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਪਰਿਵਾਰ ਨੇ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਅਨੂਪ ਆਪਣੇ ਪਿੱਛੇ ਦੋ ਬੇਟੀਆਂ ਛੱਡ ਗਏ ਹਨ। ਗਾਇਕ 'ਤੁਝਸੇ ਨਾਰਾਜ਼ ਨਹੀਂ ਜ਼ਿੰਦਗੀ' ਗੀਤ ਲਈ ਮਸ਼ਹੂਰ  ਸੀ। ਇਹ ਗੀਤ ਉਨ੍ਹਾਂ ਨੇ ਫਿਲਮ 'ਮਾਸੂਮ' 'ਚ ਗਾਇਆ ਸੀ। ਅੱਜ ਵੀ ਇਹ ਗੀਤ ਸਰੋਤਿਆਂ ਵਿੱਚ ਬਹੁਤ ਮਸ਼ਹੂਰ ਹੈ।

ਇਹ ਵੀ ਪੜ੍ਹੋ: RecipeTips: ਘਰ ’ਚ ਬਣਾਉ ਮਿਲਕ ਕੇਕ 

ਅਨੂਪ ਪਿਛਲੇ ਕੁਝ ਦਿਨਾਂ ਤੋਂ ਇਕ ਨਿੱਜੀ ਹਸਪਤਾਲ 'ਚ ਦਾਖਲ ਸਨ। ਅਨੂਪ ਦੀ ਰਾਤ 1:40 ਵਜੇ ਮਲਟੀਪਲ ਆਰਗਨ ਫੇਲ ਹੋਣ ਕਾਰਨ ਮੌਤ ਹੋ ਗਈ। ਦੱਸ ਦੇਈਏ ਕਿ ਅਨੂਪ ਰਾਜਨੀਤੀ ਵਿਚ ਸਰਗਰਮ ਸਨ। ਸਾਲ 2011 ਵਿੱਚ ਉਨ੍ਹਾਂ ਨੇ ਉੱਤਰਪਾੜਾ ਤੋਂ ਤ੍ਰਿਣਮੂਲ ਕਾਂਗਰਸ ਦੀ ਟਿਕਟ ਜਿੱਤੀ ਸੀ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (16 ਦਸੰਬਰ 2023)

ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਗਾਇਕ ਨੂੰ ਸ਼ਰਧਾਂਜਲੀ ਦਿੱਤੀ। ਕਿਹਾ- ਅਨੂਪ ਘੋਸ਼ਾਲ ਜੀ ਨੇ ਬੰਗਾਲੀ, ਹਿੰਦੀ ਅਤੇ ਹੋਰ ਭਾਸ਼ਾਵਾਂ ਵਿੱਚ ਜੋ ਗੀਤ ਗਾਏ ਹਨ, ਉਹ ਸਾਡੇ ਸਾਰਿਆਂ ਲਈ ਖੁਸ਼ਕਿਸਮਤੀ ਦੀ ਗੱਲ ਹੈ। ਮੈਂ ਉਸ ਨੂੰ ਸ਼ਰਧਾਂਜਲੀ ਭੇਟ ਕਰਦੀ ਹਾਂ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement