ਚੰਡੀਗੜ੍ਹ ਵਿਚ 21 ਦਸੰਬਰ ਨੂੰ ਹੋਣ ਵਾਲੇ ਏਪੀ ਢਿੱਲੋਂ ਦੇ ਸ਼ੋਅ ਲਈ ਬਦਲੀ ਜਾ ਸਕਦੀ ਹੈ ਜਗ੍ਹਾ, ਪੜ੍ਹੋ ਪੂਰੀ ਖ਼ਬਰ
Published : Dec 16, 2024, 12:39 pm IST
Updated : Dec 16, 2024, 12:39 pm IST
SHARE ARTICLE
AP Dhillon's show on December 21 in Chandigarh may change venue, read full news
AP Dhillon's show on December 21 in Chandigarh may change venue, read full news

ਸ਼ੋਅ ਨੂੰ ਸੈਕਟਰ 34 ਤੋਂ ਸੈਕਟਰ-25 ਵਿਚ ਸ਼ਿਫਟ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।

ਚੰਡੀਗੜ੍ਹ ਵਿਚ ਸ਼ਨੀਵਾਰ ਨੂੰ ਦਿਲਜੀਤ ਦੁਸਾਂਝ ਦੇ ਸ਼ੋਅ ਤੋਂ ਬਾਅਦ 21 ਦਸੰਬਰ ਨੂੰ ਸੈਕਟਰ-34 'ਚ ਰੈਪਰ ਅਤੇ ਗਾਇਕ ਏਪੀ ਢਿੱਲੋਂ ਦਾ ਲਾਈਵ ਕੰਸਰਟ ਹੋਣ ਜਾ ਰਿਹਾ ਹੈ। ਪਿਛਲੇ ਦੋ ਸ਼ੋਅਜ਼ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਹੁਣ ਚੰਡੀਗੜ੍ਹ ਪ੍ਰਸ਼ਾਸਨ ਇਸ ਲਾਈਵ ਕੰਸਰਟ ਦੀ ਥਾਂ ਬਦਲਣ ਦੀ ਤਿਆਰੀ ਕਰ ਰਿਹਾ ਹੈ। ਸ਼ੋਅ ਨੂੰ ਸੈਕਟਰ 34 ਤੋਂ ਸੈਕਟਰ-25 ਵਿਚ ਸ਼ਿਫਟ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਉਹ ਸੋਮਵਾਰ ਨੂੰ ਇਸ ਸਬੰਧੀ ਲਾਈਵ ਕੰਸਰਟ ਦੇ ਪ੍ਰਬੰਧਕਾਂ ਨਾਲ ਗੱਲ ਕਰਨਗੇ।

ਡੀਸੀ ਨੇ ਦੱਸਿਆ ਕਿ ਦਿਲਜੀਤ ਦੇ ਸ਼ੋਅ ਦੌਰਾਨ ਉਚੇਚੇ ਪ੍ਰਬੰਧ ਕੀਤੇ ਗਏ ਸਨ। ਲੋਕਾਂ ਨੂੰ ਜ਼ਿਆਦਾ ਟ੍ਰੈਫਿਕ ਜਾਮ ਦਾ ਸਾਹਮਣਾ ਨਹੀਂ ਕਰਨਾ ਪਿਆ। ਇਸ ਤੋਂ ਇਲਾਵਾ ਆਸ-ਪਾਸ ਦੇ ਲੋਕਾਂ ਨੂੰ ਵੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ। ਹਾਲਾਂਕਿ ਸੈਕਟਰ-34 'ਚ ਹੋਣ ਵਾਲੇ ਸ਼ੋਅ ਕਾਰਨ ਕੁਝ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ 21 ਦਸੰਬਰ ਨੂੰ ਲਾਈਵ ਕੰਸਰਟ ਸੈਕਟਰ-34 ਦੀ ਬਜਾਏ ਸੈਕਟਰ-25 'ਚ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ  ਲਈ ਸੋਮਵਾਰ ਨੂੰ ਲਾਈਵ ਕੰਸਰਟ ਦੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਜਾਵੇਗੀ।

ਡੀਸੀ ਨੇ ਦੱਸਿਆ ਕਿ ਪੰਜਾਬ-ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਤਿੰਨ ਕਮੇਟੀਆਂ ਬਣਾਈਆਂ ਸਨ, ਜਿਨ੍ਹਾਂ ਨੇ ਦਿਲਜੀਤ ਦਾ ਸ਼ੋਅ ਸ਼ੁਰੂ ਹੋਣ ਤੋਂ ਪਹਿਲਾਂ ਇਲਾਕੇ ਵਿੱਚ ਆਵਾਜ਼ ਦਾ ਪੱਧਰ ਰਿਕਾਰਡ ਕੀਤਾ ਹੈ। ਸ਼ੋਅ ਦੌਰਾਨ ਵੱਖ-ਵੱਖ ਟੀਮਾਂ ਨੇ ਰੀਡਿੰਗ ਲਈ ਕਿ ਸਟੇਜ 'ਤੇ ਸ਼ੋਰ ਦਾ ਪੱਧਰ ਕੀ ਸੀ ਅਤੇ ਸਥਾਨ ਦੀ ਸਰਹੱਦ 'ਤੇ ਆਵਾਜ਼ ਦਾ ਪੱਧਰ ਕੀ ਸੀ ਇਸ ਦੀ ਰੀਡਿੰਗ ਸਈ। ਉਹ ਸੋਮਵਾਰ ਜਾਂ ਮੰਗਲਵਾਰ ਨੂੰ ਆਪਣੀ ਰਿਪੋਰਟ ਦੇਣਗੇ। ਇਸ ਤੋਂ ਬਾਅਦ ਜਾਂਚ ਕਰਨਗੇ। ਜੇਕਰ ਸ਼ੋਰ ਮਨਜ਼ੂਰਸ਼ੁਦਾ ਹੱਦ ਤੋਂ ਵੱਧ ਗਿਆ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਹ ਰਿਪੋਰਟ 18 ਦਸੰਬਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਦੌਰਾਨ ਵੀ ਪੇਸ਼ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement