
Kangana Ranaut News: ''ਕਲਾ ਤੇ ਕਲਾਕਾਰ ਨੂੰ ਤੰਗ ਕੀਤਾ ਜਾ ਰਿਹਾ ਹੈ''
ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਅੱਜ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ ਪਰ ਪੰਜਾਬ ਵਿੱਚ ਇਸ ਫ਼ਿਲਮ ਦਾ ਵਿਰੋਧ ਹੋ ਰਿਹਾ ਹੈ। ਫ਼ਿਲਮ ਐਮਰਜੈਂਸੀ ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲੱਗਣ ਨਹੀਂ ਦਿੱਤੀ ਗਈ।
ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਫ਼ਿਲਮ ਦਾ ਵਿਰੋਧ ਕੀਤਾ ਸੀ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਪੀਵੀਆਰ ਸਿਨੇਮਾ ਨੇ ਫ਼ਿਲਮ ਦੇ ਸ਼ੋਅ ਰੱਦ ਕਰ ਦਿੱਤੇ ਹਨ। ਦਰਅਸਲ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕਿਹਾ ਸੀ ਕਿ ਜੇਕਰ ਫ਼ਿਲਮ ਰਿਲੀਜ਼ ਹੋਈ ਤਾਂ ਉਹ ਵਿਰੋਧ ਕਰਨਗੇ। ਫ਼ਿਲਮ 'ਤੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਦਾ ਦੋਸ਼ ਹੈ।
This is complete harassment of art and the artist, from Punjab many cities are reporting that these people are not allowing Emergency to be screened.
I have utmost respect for all religions and after studying and growing up in Chandigarh I have closely observed and followed Sikh… https://t.co/VQEWMqiFih
— Kangana Ranaut (@KanganaTeam) January 17, 2025
ਇਹ ਫ਼ਿਲਮ ਬਰਨਾਲਾ, ਮਾਨਸਾ, ਮੋਗਾ, ਪਟਿਆਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਿਨੇਮਾਘਰਾਂ ਵਿਚ ਨਹੀਂ ਦਿਖਾਈ ਗਈ ਹੈ। ਅਜਿਹੇ 'ਚ ਕੰਗਨਾ ਰਣੌਤ ਦਾ ਪਹਿਲਾ ਬਿਆਨ ਵੀ ਸਾਹਮਣੇ ਆਇਆ ਹੈ। ਪੰਜਾਬ 'ਚ ਫ਼ਿਲਮ ਦੇ ਵਿਰੋਧ 'ਤੇ ਕੰਗਨਾ ਨੇ ਕਿਹਾ ਹੈ ਇਹ ਕਲਾ ਅਤੇ ਕਲਾਕਾਰ ਨੂੰ ਪੂਰੀ ਤਰ੍ਹਾਂ ਪ੍ਰੇਸ਼ਾਨ ਕਰਨ ਵਾਲਾ ਹੈ। ਪੰਜਾਬ ਦੇ ਕਈ ਸ਼ਹਿਰਾਂ ਤੋਂ ਰਿਪੋਰਟਾਂ ਆ ਰਹੀਆਂ ਹਨ ਇਹ ਲੋਕ ਫ਼ਿਲਮ ਐਮਰਜੈਂਸੀ ਨੂੰ ਥੀਏਟਰਾਂ ਵਿੱਚ ਨਹੀਂ ਲੱਗਣ ਦੇ ਰਹੇ। ਮੈਂ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਕਰਦੀ ਹਾਂ। ਚੰਡੀਗੜ੍ਹ ਵਿੱਚ ਪੜ੍ਹਨ ਅਤੇ ਵੱਡੇ ਹੋਣ ਤੋਂ ਬਾਅਦ ਮੈਂ ਸਿੱਖ ਧਰਮ ਨੂੰ ਨੇੜਿਓਂ ਦੇਖਿਆ ਹੈ ਤੇ ਪਾਲਣ ਕੀਤਾ ਹੈ। ਮੇਰੇ ਅਕਸ ਨੂੰ ਖ਼ਰਾਬ ਕਰਨ ਲਈ ਝੂਠ ਬੋਲਿਆ ਜਾ ਰਿਹਾ ਹੈ।