
ਘਰ ਵਿਚ ਕੀਤਾ ਆਈਸੋਲੇਟ
ਮੁੰਬਈ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਬਾਲੀਵੁੱਡ ਦੇ ਸਿਤਾਰੇ ਵੀ ਕੋਰੋਨਾ ਦੀ ਚਪੇਟ ਵਿਚ ਆ ਰਹੇ ਹਨ। ਹੁਣ ਬਾਲੀਵੁੱਡ ਦੇ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹਨਾਂ ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ।
corona case
ਮਨੀਸ਼ ਮਲਹੋਤਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ, ਜੋ ਇਕ ਕਰਾਸ ਚਿੰਨ੍ਹ ਹੈ। ਇਸਦੇ ਨਾਲ ਹੀ ਉਹਨਾਂ ਨੇ ਕੈਪਸ਼ਨ ਵਿੱਚ ਲਿਖਿਆ ਕਿ ‘ਮੈਂ ਕੋਰੋਨਾ ਟੈਸਟ ਵਿੱਚ ਸਕਾਰਾਤਮਕ ਪਾਇਆ ਗਿਆ ਹੈ। ਮੈਂ ਤੁਰੰਤ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਅਤੇ ਹੋਮ ਕੁਆਰੰਟਾਈਨ ਵਿਚ ਰਹਾਂਗਾ।
ਮੈਂ ਡਾਕਟਰਾਂ ਦੁਆਰਾ ਸੁਝਾਏ ਗਏ ਸਾਰੇ ਸੁਰੱਖਿਆ ਨਿਰਦੇਸ਼ਾਂ ਦਾ ਪਾਲਣ ਕਰ ਰਿਹਾ ਹਾਂ। ਕਿਰਪਾ ਕਰਕੇ ਸੁਰੱਖਿਅਤ ਰਹੋ ਅਤੇ ਆਪਣੀ ਦੇਖਭਾਲ ਕਰੋ।
ਮਨੀਸ਼ ਦੀ ਇਹ ਪੋਸਟ ਵਾਇਰਲ ਹੋ ਰਹੀ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਤੋਂ ਲੈ ਕੇ ਬਾਲੀਵੁੱਡ ਸਿਤਾਰਿਆਂ ਤੱਕ ਹਰ ਕੋਈ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕਰ ਰਿਹਾ ਹੈ।