ਅਪਾਹਜ ਫੈਨ ਨੇ ਸਲਮਾਨ ਖ਼ਾਨ ਲਈ ਇਸ ਤਰ੍ਹਾਂ ਜ਼ਾਹਰ ਕੀਤਾ ਅਪਣਾ ਪਿਆਰ
Published : Jul 17, 2019, 1:22 pm IST
Updated : Jul 17, 2019, 1:22 pm IST
SHARE ARTICLE
Salman Khan
Salman Khan

ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਆਏ ਦਿਨ ਕਿਸੇ ਅਜਿਹੇ ਟੈਲੇਂਟ ਨੂੰ ਸਾਹਮਣੇ ਲਿਆਉਂਦੇ ਹਨ ਜੋ ਬਾਕੀ ਦੁਨੀਆ ਦੀਆਂ ਨਜ਼ਰਾਂ ਤੋਂ ਲੁਕਿਆ ਹੁੰਦਾ ਹੈ।

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਆਏ ਦਿਨ ਕਿਸੇ ਅਜਿਹੇ ਟੈਲੇਂਟ ਨੂੰ ਸਾਹਮਣੇ ਲਿਆਉਂਦੇ ਹਨ ਜੋ ਬਾਕੀ ਦੁਨੀਆ ਦੀਆਂ ਨਜ਼ਰਾਂ ਤੋਂ ਲੁਕਿਆ ਹੁੰਦਾ ਹੈ। ਅਜਿਹਾ ਹੀ ਇਕ ਟੈਲੇਂਟ ਸਲਮਾਨ ਖ਼ਾਨ ਨੇ ਅਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤਾ ਹੈ। ਦਰਅਸਲ ਸਲਮਾਨ ਖ਼ਾਨ ਨੇ ਅਪਣੇ ਅਕਾਊਂਟ ਤੋਂ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ, ਜਿਸ ਵਿਚ ਇਕ ਅਪਾਹਜ ਲੜਕੀ ਅਪਣੇ ਪੈਰਾਂ ਨਾਲ ਸਲਮਾਨ ਖ਼ਾਨ ਦੀ ਤਸਵੀਰ ਬਣਾ ਰਹੀ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਸਲਮਾਨ ਖ਼ਾਨ ਨੇ ਨਾ ਸਿਰਫ਼ ਉਸ ਦਾ ਟੈਲੇਂਟ ਸਭ ਦੇ ਸਾਹਮਣੇ ਪੇਸ਼ ਕੀਤਾ ਬਲਕਿ ਉਸ ਨੇ ਲੜਕੀ ਦੇ ਹੌਂਸਲੇ ਦੀ ਵੀ ਸ਼ਲਾਘਾ ਕੀਤੀ।

ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਸਲਮਾਨ ਖ਼ਾਨ ਨੇ ਲਿਖਿਆ, ‘ਰੱਬ ਭਲਾ ਕਰੇ,  ਇਹਨਾਂ ਦੇ ਪਿਆਰ ਦਾ ਬਦਲਾ ਨਹੀਂ ਉਤਾਰ ਸਕਦੇ ਹਾਂ ਪਰ ਇਹਨਾਂ ਲਈ ਪ੍ਰਾਰਥਨਾ ਜ਼ਰੂਰ ਕਰ ਸਕਦੇ ਹਾਂ’। ਸਲਮਾਨ ਖ਼ਾਨ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪੋਸਟ ਹੋਈ ਇਸ ਵੀਡੀਓ ਨੂੰ ਦੇਖ ਕੇ ਪਤਾ ਚੱਲਦਾ ਹੈ ਕਿ ਉਹਨਾਂ ਦੇ ਫੈਨਜ਼ ਉਹਨਾਂ ਨੂੰ ਕਿੰਨਾ ਪਸੰਦ ਕਰਦੇ ਹਨ।

View this post on Instagram

Don’t thakao paani bachao

A post shared by Salman Khan (@beingsalmankhan) on

ਦੱਸ ਦਈਏ ਕਿ ਇਨੀਂ ਦਿਨੀਂ ਸਲਮਾਨ ਖ਼ਾਨ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਇਸ ਵੀਡੀਓ ਤੋਂ ਪਹਿਲਾਂ ਉਹਨਾਂ ਨੇ ਇਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਸੀ, ਜਿਸ ਵਿਚ ਉਹ ਬੋਟਲ ਕੈਪ ਚੈਲੇਂਜ ਪੂਰਾ ਕਰਦੇ ਨਜ਼ਰ ਆ ਰਹੇ ਸਨ। ਦੱਸ ਦਈਏ ਕਿ ਸਲਮਾਨ ਖ਼ਾਨ ਅਪਣੀ ਫਿਲਮ ‘ਭਾਰਤ’ ਤੋਂ ਬਾਅਦ ਹੁਣ ‘ਦਬੰਗ 3’ ਦੀ ਤਿਆਰੀ ਕਰ ਰਹੇ ਹਨ। ਇਸ ਫ਼ਿਲਮ ਵਿਚ ਸਲਮਾਨ ਖ਼ਾਨ ਨਾਲ ਸੋਨਾਕਸ਼ੀ ਸਿਨਹਾ ਮੁੱਖ ਭੂਮਿਕਾ ਵਿਚ ਨਜ਼ਰ ਆਵੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement