
ਛਾਤੀ 'ਚ ਤੇਜ਼ ਦਰਦ ਤੋਂ ਬਾਅਦ ਆਈਸੀਯੂ 'ਚ ਕਰਨਾ ਪਿਆ ਭਰਤੀ
Bengali actor Victor Banerjee admitted to hospital : ਬੰਗਾਲੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਵਿਕਟਰ ਬੈਨਰਜੀ ਨੂੰ ਛਾਤੀ 'ਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਉੱਤਰਾਖੰਡ ਦੇ ਮਸੂਰੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰਕ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹ ਇਸ ਸਮੇਂ ਮਸੂਰੀ ਵਿੱਚ ਰਹਿ ਰਹੇ ਸਨ।
ਬੈਨਰਜੀ (78) ਨੂੰ 14 ਅਗਸਤ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਦੋ ਦਿਨਾਂ ਲਈ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਰੱਖਿਆ ਗਿਆ ਸੀ।
ਇੱਕ ਪਰਿਵਾਰਕ ਦੋਸਤ ਨੇ ਦੱਸਿਆ, “ਉਨ੍ਹਾਂ ਨੂੰ ਸਟ੍ਰੋਕ ਵਰਗੀ ਸਥਿਤੀ ਦਾ ਅਨੁਭਵ ਹੋਇਆ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋਇਆ ਹੈ ਅਤੇ ਉਨ੍ਹਾਂ ਨੂੰ ਜਨਰਲ ਵਾਰਡ ਵਿਚ ਤਬਦੀਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਬੈਨਰਜੀ ਦੀ ਪਤਨੀ ਇਸ ਸਮੇਂ ਉਨ੍ਹਾਂ ਦੇ ਨਾਲ ਹੈ। ਬੈਨਰਜੀ ਨੇ ਹਿੰਦੀ, ਬੰਗਾਲੀ ਅਤੇ ਅੰਗਰੇਜ਼ੀ ਫਿਲਮਾਂ ਵਿੱਚ ਕੰਮ ਕੀਤਾ ਹੈ।