ਫਿਰਕੂ ਨਫਰਤ ਫੈਲਾਉਣ ਦੇ ਦੋਸ਼ 'ਚ ਕੰਗਨਾ ਰਣੌਤ ਖਿਲਾਫ FIR ਦਰਜ ਕਰਨ ਦੇ ਆਦੇਸ਼
Published : Oct 17, 2020, 3:07 pm IST
Updated : Oct 17, 2020, 3:07 pm IST
SHARE ARTICLE
Kangana Ranaut
Kangana Ranaut

ਕੰਗਨਾ ਖਿਲਾਫ ਲਗਾਏ ਗਏ ਦੋਸ਼ਾਂ ਦਾ ਨੋਟਿਸ ਲੈਣ ਤੋਂ ਕੀਤਾ ਇਨਕਾਰ

ਮੁੰਬਈ: ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿਣ ਵਾਲੀ ਕੰਗਣਾ ਰਣੌਤ ਦੇ ਖਿਲਾਫ ਮੁੰਬਈ ਦੀ ਬਾਂਦਰਾ ਦੀ ਅਦਾਲਤ ਨੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਬਾਂਦਰਾ ਦੀ ਅਦਾਲਤ ਨੇ ਇਹ ਆਦੇਸ਼ ਦੋ ਲੋਕਾਂ ਦੁਆਰਾ ਦਾਇਰ ਪਟੀਸ਼ਨ 'ਤੇ ਦਿੱਤਾ ਹੈ, ਜਿਸ ਵਿੱਚ ਇਹ ਦੋਸ਼ ਲਗਾਇਆ ਗਿਆ ਹੈ ਕਿ ਉਹ ਹਿੰਦੂ-ਮੁਸਲਿਮ ਭਾਈਚਾਰਿਆਂ ਦਰਮਿਆਨ ਝਗੜਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Kangana RanautKangana Ranaut

ਕੰਗਨਾ ਰਣੌਤ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਲੈ ਕੇ ਟੀਵੀ ਤੱਕ ਹਰ ਜਗ੍ਹਾ ਬਾਲੀਵੁੱਡ ਵਿੱਚ ਕਥਿਤ ਬੁਰਾਈਆਂ ਖਿਲਾਫ ਬੋਲਦੀ ਰਹੀ ਹੈ। ਉਹ ਬਾਲੀਵੁੱਡ 'ਚ ਕਥਿਤ ਤੌਰ' ਤੇ ਨਸ਼ਿਆਂ ਦੇ ਜਾਲ ਅਤੇ ਭਤੀਜਾਵਾਦ ਖਿਲਾਫ ਆਵਾਜ਼ ਉਠਾਉਂਦੀ ਰਹੀ ਹੈ।

Kangana RanautKangana Ranaut

ਇਸਦੇ ਵਿਰੋਧ ਵਿੱਚ, ਦੋ ਮੁਸਲਮਾਨ ਵਿਅਕਤੀਆਂ ਨੇ ਬਾਂਦਰਾ ਦੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਕੰਗਨਾ ਰਣੌਤ ਆਪਣੇ ਟਵੀਟ ਰਾਹੀਂ ਦੋਵਾਂ ਭਾਈਚਾਰਿਆਂ ਦਰਮਿਆਨ ਨਫ਼ਰਤ ਵਧਾ ਰਹੀ ਹੈ।

Kangana RanautKangana Ranaut

ਜਿਸ ਨਾਲ ਨਾ ਸਿਰਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਫਿਲਮ ਇੰਡਸਟਰੀ ਦੇ ਬਹੁਤ ਸਾਰੇ ਲੋਕ ਇਸ ਤੋਂ ਦੁਖੀ ਹਨ। ਆਪਣੀ ਪਟੀਸ਼ਨ ਵਿਚ ਉਹਨਾਂ ਨੇ ਕੰਗਨਾ 'ਤੇ ਫਿਰਕਾਪ੍ਰਸਤੀ ਨੂੰ ਉਤਸ਼ਾਹਤ ਕਰਨ ਦਾ ਦੋਸ਼ ਲਗਾਇਆ ਹੈ।

ਪਟੀਸ਼ਨਕਰਤਾਵਾਂ ਦੇ ਅਨੁਸਾਰ ਬਾਂਦਰਾ ਥਾਣੇ ਨੇ ਕੰਗਨਾ ਖਿਲਾਫ ਲਗਾਏ ਗਏ ਦੋਸ਼ਾਂ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਮਾਮਲੇ ਦੀ ਜਾਂਚ ਲਈ ਅਦਾਲਤ ਵਿੱਚ ਪਹੁੰਚ ਕੀਤੀ। ਅਦਾਲਤ ਨੇ ਕੰਗਨਾ ਰਨੌਤ ਖਿਲਾਫ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement