ਕਿਸਾਨਾਂ ਦੇ ਹੱਕ ਵਿਚ ਆਏ ਯੋ ਯੋ ਹਨੀ ਸਿੰਘ, ਕਰ ਦਿੱਤਾ ਵੱਡਾ ਐਲਾਨ
Published : Dec 17, 2020, 3:37 pm IST
Updated : Dec 17, 2020, 3:37 pm IST
SHARE ARTICLE
Yo Yo Honey Singh
Yo Yo Honey Singh

ਪਹਿਲਾਂ ਵੀ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗਾਂ ਮੰਨਣ ਦੀ ਕੀਤੀ ਸੀ ਅਪੀਲ

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ  ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਬਾਰਡਰ ’ਤੇ ਮੋਰਚਾ ਲਾਇਆ ਹੋਇਆ ਹੈ। ਕਿਸਾਨਾਂ ਨੂੰ ਦੇਸ਼ ਦੇ ਹਰ ਕੋਨੇ ਤੋਂ ਹਰ ਕਿੱਤੇ ਨਾਲ ਸਬੰਧਤ ਲੋਕਾਂ ਦਾ ਸਾਥ ਮਿਲ ਰਿਹਾ ਹੈ।

Yo Yo Honey Singh Yo Yo Honey Singh

ਇਕੱਲੇ ਪੰਜਾਬ ਦੇ ਕਿਸਾਨ ਹੀ ਨਹੀਂ ਬਲਕਿ ਹਰਿਆਣਾ ਦੇ ਕਿਸਾਨ ਵੀ ਦਿੱਲੀ ਮੋਰਚੇ ਵਿਚ ਡਟੇ ਹੋਏ ਹਨ। ਕਿਸਾਨੀ ਅੰਦੋਲਨ  ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਹੁਣ ਕਿਸਾਨਾਂ ਦੇ ਹੱਕ ਵਿਚ ਯੋ-ਯੋ ਹਨੀ ਸਿੰਘ ਨੇ ਵੀ ਆਏ ਹਨ ।

Yo Yo Honey Singh Yo Yo Honey Singh

ਯੋ ਯੋ ਹਨੀ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਆਪਣਾ ਨਵਾਂ ਗਾਣਾ ਰਿਲੀਜ਼ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਹਨੀ ਸਿੰਘ ਦਾ ਨਵਾਂ ਗੀਤ ‘Saiyaan ji‘ ਦਰਸ਼ਕਾਂ ਲਈ ਪੂਰੀ ਤਰ੍ਹਾਂ ਤਿਆਰ ਹੈ

Yo Yo Honey SinghYo Yo Honey Singh

ਪਰ  ਉਹ ਇਸ ਗਾਣੇ  ਨੂੰ ਹਜੇ ਰਿਲੀਜ਼ ਨਹੀਂ ਕਰਨਗੇ ਕਿਉਂਕਿ ਉਹ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਦੇ ਰਹੇ ਹਨ। ਹਨੀ ਸਿੰਘ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ  ਲਿਖਿਆ ਕਿਹਾ ਕਿ ਕਿਸਾਨਾਂ ਦੇ ਪ੍ਰਦਰਸ਼ਨ ਦੀ ਇੱਜ਼ਤ ਕਰਦਿਆਂ ਦਸੰਬਰ ਵਿਚ ‘Saiyaan ji’ ਗੀਤ ਨਹੀਂ ਆਵੇਗਾ ਪਰ ਇਹ ਜਲਦੀ ਰਿਲੀਜ਼ ਹੋਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾ ਹਨੀ ਸਿੰਘ ਨੇ ਕਿਸਾਨਾਂ ਲਈ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗਾਂ ਮੰਨਣ ਦੀ ਅਪੀਲ ਕੀਤੀ ਸੀ।

Location: India, Delhi, New Delhi

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement