ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਦੀ 12 ਦਿਨਾਂ ਬਾਅਦ ਕੋਰੋਨਾ ਰਿਪੋਰਟ ਆਈ ਨੈਗੇਟਿਵ
Published : Apr 18, 2021, 12:58 pm IST
Updated : Apr 18, 2021, 12:58 pm IST
SHARE ARTICLE
Katrina Kaif's Corona Report Negative
Katrina Kaif's Corona Report Negative

ਅੱਜ ਕਰੀਬ 12 ਦਿਨ ਬਾਅਦ ਉਹ ਪੂਰੀ ਤਰ੍ਹਾਂ ਠੀਕ ਹੋ ਗਈ ਹੈ।

ਮੁੰਬਈ: ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਕੈਫ  ਨੇ ਵੀ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਕੋਵਿਡ ਰਿਪੋਰਟ ਨੈਗੇਟਿਵ ਆਉਣ ਬਾਰੇ ਕੈਟਰੀਨਾ ਨੇ ਖੁਦ ਸੋਸ਼ਲ ਮੀਡੀਆ 'ਤੇ ਦੱਸਿਆ।

Katrina KaifKatrina Kaif

ਅਦਾਕਾਰਾ ਕੈਟਰੀਨਾ ਕੈਫ ਨੇ ਲਿਖਿਆ," ਨੈਗੇਟਿਵ, ਜਿਨ੍ਹਾਂ ਨੇ ਮੇਰਾ ਧਿਆਨ ਰੱਖਿਆ ਉਨ੍ਹਾਂ ਦਾ ਧੰਨਵਾਦ।" 6 ਅਪ੍ਰੈਲ ਨੂੰ ਕੈਟਰੀਨਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਹੋਣ ਦੀ ਖਬਰ ਸਾਹਮਣੇ ਆਈ ਸੀ ਤੇ ਅੱਜ ਕਰੀਬ 12 ਦਿਨ ਬਾਅਦ ਉਹ ਪੂਰੀ ਤਰ੍ਹਾਂ ਠੀਕ ਹੋ ਗਈ ਹੈ।

katrina kaifkatrina kaif

ਦੱਸਣਯੋਗ ਹੈ ਕਿ  ਕੋਰੋਨਾ ਦੀ ਦੂਸਰੀ ਲਹਿਰ ਨੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੂੰ ਆਪਣੀ ਚਪੇਟ 'ਚ ਲੈ ਲਿਆ ਹੈ। ਬੀਤੇ ਦਿਨ੍ਹੀ ਕੋਰੋਨਾ 'ਚ ਜ਼ਰੂਰਤਮੰਦ ਦੀ ਮਦਦ ਕਰਨ ਵਾਲੇ ਅਦਾਕਾਰ ਸੋਨੂੰ ਸੂਦ ਵੀ ਇਸ ਦੇ ਸ਼ਿਕਾਰ ਹੋ ਗਏ।  ਇਸ ਤੋਂ ਪਹਿਲਾਂ ਰਣਬੀਰ ਕਪੂਰ, ਸੰਜੇ ਲੀਲਾ ਭੰਸਾਲੀ, ਆਲੀਆ ਭੱਟ, ਗੋਵਿੰਦਾ, ਕਾਰਤਿਕ ਆਰੀਅਨ, ਵਿੱਕੀ ਕੌਸ਼ਲ, ਭੂਮੀ ਪੇਡੇਨੇਕਰ, ਸਿਧਾਂਤ ਚਤੁਰਵੇਦੀ ਤੇ ਮਨੋਜ ਬਾਜਪਾਈ ਤੋਂ ਬਾਅਦ ਹੁਣ ਕੈਟਰੀਨਾ ਕੈਫ ਦਾ ਵੀ ਨਾਂ ਇਸ ਲਿਸਟ 'ਚ ਸ਼ਾਮਲ ਹੋ ਚੁੱਕਾ ਹੈ। ਕੋਰੋਨਾ ਦਾ ਅਸਰ ਫ਼ਿਲਮਾਂ 'ਤੇ ਵੀ ਸ਼ੁਰੂ ਹੋ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM
Advertisement