
ਲੰਗਰ ਲਈ ਦਾਨ ਕੀਤੇ 5 ਲੱਖ ਰੁਪਏ
ਅੰਮ੍ਰਿਤਸਰ: ਸਾਊਥ ਅਦਾਕਾਰ ਰਾਮ ਚਰਨ ਦੀ ਧਰਮ ਪਤਨੀ ਉਪਾਸਨਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇੱਥੇ ਉਹਨਾਂ ਨੇ ਇਲਾਹੀ ਬਾਣੀ ਦਾ ਆਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
Upasana Konidela
ਉਪਾਸਨਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਅਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਉਪਾਸਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਾਊਥ ਦੀ ਸੰਗਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸੁਣਨਾ ਤੇ ਲੰਗਰ ਵਿਚ ਸੇਵਾ ਕਰਨਾ ਮਾਨਸਿਕ ਸੰਤੁਸ਼ਟੀ ਦਿੰਦਾ ਹੈ। ਉਪਾਸਨਾ ਨੇ ਲੰਗਰ ਲਈ 5 ਲੱਖ ਰੁਪਏ ਦਾਨ ਕੀਤੇ।