
Emergency Film: ਸਿੱਖ ਜਥੇਬੰਦੀਆਂ ਫ਼ਿਲਮ ਦਾ ਕਰ ਰਹੀਆਂ ਹਨ ਵਿਰੋਧ
Kangana Ranaut's 'Emergency' film will release on 17 January 2025: ਬਾਲੀਵੁੱਡ ਦੀ ਕੁਈਨ ਕੰਗਨਾ ਰਣੌਤ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਲਈ ਰਾਹਤ ਦੀ ਖਬਰ ਹੈ। ਉਨ੍ਹਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਫਿਲਮ ਐਮਰਜੈਂਸੀ ਹੁਣ ਬਾਕਸ ਆਫਿਸ 'ਤੇ ਆਉਣ ਲਈ ਤਿਆਰ ਹੈ। ਇਸ ਖਬਰ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਹਲਚਲ ਮਚ ਗਈ ਹੈ। ਇਸ ਖਬਰ ਤੋਂ ਬਾਅਦ ਕੰਗਨਾ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ।
ਇਸ ਫਿਲਮ ਰਾਹੀਂ ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਜਦੋਂ ਇੰਦਰਾ ਗਾਂਧੀ ਨੇ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਸੀ ਤਾਂ ਕੀ ਹੋਇਆ ਸੀ। ਆਓ ਜਾਣਦੇ ਹਾਂ ਫਿਲਮ ਐਮਰਜੈਂਸੀ ਕਦੋਂ ਅਤੇ ਕਿਸ ਦਿਨ ਸਿਨੇਮਾਘਰਾਂ ਵਿੱਚ ਆਵੇਗੀ। ਕੰਗਨਾ ਰਣੌਤ ਅਕਸਰ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਫਿਲਮ ਐਮਰਜੈਂਸੀ ਵੀ ਲੰਬੇ ਸਮੇਂ ਤੋਂ ਵਿਵਾਦਾਂ ਦਾ ਹਿੱਸਾ ਰਹੀ ਸੀ। ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਫਿਲਮ 'ਚ ਸਿੱਖਾਂ ਦੇ ਅਕਸ ਨੂੰ ਬਹੁਤ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ।
ਇਸ ਦੇ ਨਾਲ ਹੀ ਸੈਂਸਰ ਬੋਰਡ ਨੇ ਨਿਰਮਾਤਾਵਾਂ ਨੂੰ ਇਸ ਫਿਲਮ ਵਿੱਚ ਤਿੰਨ ਕੱਟ ਅਤੇ 10 ਬਦਲਾਅ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਸਰਟੀਫਿਕੇਟ ਮਿਲਣ ਦੀ ਖ਼ਬਰ ਸਾਹਮਣੇ ਆਈ ਸੀ। ਹੁਣ ਲੱਗਦਾ ਹੈ ਕਿ ਫਿਲਮ ਨੂੰ ਸੈਂਸਰ ਬੋਰਡ ਨੇ ਪਾਸ ਕਰ ਦਿੱਤਾ ਹੈ। ਅਜਿਹੇ 'ਚ ਫਿਲਮ ਆਲੋਚਕ ਤਰਨ ਆਦਰਸ਼ ਨੇ ਆਪਣੇ ਟਵਿਟਰ 'ਤੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਡੇਟ ਜਾਰੀ ਕੀਤੀ ਹੈ। ਫਿਲਮ ਐਮਰਜੈਂਸੀ ਦਾ ਪੋਸਟਰ ਰਿਲੀਜ਼ ਕਰਦੇ ਹੋਏ ਉਨ੍ਹਾਂ ਲਿਖਿਆ, ਫਿਲਮ ਐਮਰਜੈਂਸੀ ਦੀ ਨਵੀਂ ਤਰੀਕ ਅਗਲੇ ਸਾਲ ਯਾਨੀ 17 ਜਨਵਰੀ 2025 ਹੈ। ਇਹ ਫਿਲਮ 2025 'ਚ ਵੱਡੇ ਪਰਦੇ 'ਤੇ ਆਵੇਗੀ।''
ਕੰਗਨਾ ਰਣੌਤ ਫਿਲਮ ਐਮਰਜੈਂਸੀ ਵਿੱਚ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਵਿੱਚ ਨਜ਼ਰ ਆਵੇਗੀ। ਇਸ ਫਿਲਮ 'ਚ ਅਦਾਕਾਰੀ ਤੋਂ ਇਲਾਵਾ ਕੰਗਨਾ ਫਿਲਮ ਦੀ ਨਿਰਦੇਸ਼ਕ ਅਤੇ ਨਿਰਮਾਤਾ ਦੋਵੇਂ ਹੈ। ਇਸ ਫਿਲਮ 'ਚ ਕੰਗਨਾ ਰਣੌਤ ਤੋਂ ਇਲਾਵਾ ਅਨੁਪਮ ਖੇਰ, ਮਹਿਮਾ ਚੌਧਰੀ, ਸ਼੍ਰੇਅਸ ਤਲਪੜੇ ਵਰਗੇ ਕਈ ਬਾਲੀਵੁੱਡ ਸਿਤਾਰੇ ਵੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ।
ਇਸ ਦੇ ਨਾਲ ਹੀ ਕੰਗਨਾ ਰਣੌਤ ਦੇ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਹੁਣ ਕੰਗਨਾ ਰਣੌਤ ਬਾਕਸ ਆਫਿਸ 'ਤੇ ਜ਼ਬਰਦਸਤ ਵਾਪਸੀ ਕਰੇਗੀ। ਇਸ ਦੇ ਨਾਲ ਹੀ ਕਈ ਲੋਕ ਪਹਿਲਾਂ ਹੀ ਉਨ੍ਹਾਂ ਦੀ ਫਿਲਮ ਨੂੰ ਸੁਪਰਹਿੱਟ ਕਹਿ ਰਹੇ ਹਨ।