Animal OTT Release: Animal ਦੀ OTT ਰਿਲੀਜ਼ ’ਤੇ ਰੋਕ ਲਗਾਉਣ ਦੀ ਪਟੀਸ਼ਨ ’ਤੇ Netflix ਅਤੇ ਸਹਿ-ਨਿਰਮਾਤਾ ਨੂੰ ਨੋਟਿਸ ਜਾਰੀ, ਜਾਣੋ ਮਾਮਲਾ
Published : Jan 19, 2024, 4:25 pm IST
Updated : Jan 19, 2024, 4:25 pm IST
SHARE ARTICLE
Animal OTT Release
Animal OTT Release

26 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਹੈ ਫਿਲਮ

Animal OTT Release: ਦਿੱਲੀ ਹਾਈ ਕੋਰਟ ਨੇ ਫਿਲਮ Animal ਦੇ ਸਹਿ-ਨਿਰਮਾਤਾ ‘ਸਿਨੇ1 ਸਟੂਡੀਓਜ਼’ ਵਲੋਂ ਦਾਇਰ ਪਟੀਸ਼ਨ ’ਤੇ ਸੁਪਰ ਕੈਸੇਟਸ ਅਤੇ Netflix ਨੂੰ ਨੋਟਿਸ ਜਾਰੀ ਕੀਤੇ ਹਨ। ਸੰਦੀਪ ਰੈੱਡੀ ਵਾਂਗਾ ਵਲੋਂ ਨਿਰਦੇਸ਼ਤ ਇਹ ਫਿਲਮ 1 ਦਸੰਬਰ, 2023 ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਈ ਸੀ ਅਤੇ 26 ਜਨਵਰੀ ਨੂੰ Netflix ’ਤੇ ਰਿਲੀਜ਼ ਹੋਣ ਵਾਲੀ ਹੈ।

ਹਾਈ ਕੋਰਟ ਨੇ ਫਿਲਮ ਦੇ ਸਹਿ-ਨਿਰਮਾਤਾ ‘ਸੁਪਰ ਕੈਸੇਟਸ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ’ ਅਤੇ ‘ਕਲੋਵਰ ਮੈਕਸ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ’ (ਪਹਿਲਾਂ ਸੋਨੀ ਪਿਕਚਰਜ਼ ਨੈੱਟਵਰਕ ਲਿਮਟਿਡ) ਨੂੰ ਨੋਟਿਸ ਜਾਰੀ ਕੀਤਾ, ਜਿਨ੍ਹਾਂ ਨਾਲ ਫਿਲਮ ਦੇ ਸੈਟੇਲਾਈਟ ਅਧਿਕਾਰ ਦੇਣ ਲਈ ਸਮਝੌਤਾ ਕੀਤਾ ਗਿਆ ਸੀ। ਜਸਟਿਸ ਸੰਜੀਵ ਨਰੂਲਾ ਨੇ ਕਿਹਾ ਕਿ ਤਿੰਨਾਂ ਜਵਾਬਦਾਤਾਵਾਂ ਨੂੰ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੇ ਗਏ ਦਸਤਾਵੇਜ਼ਾਂ ਨੂੰ ਮਨਜ਼ੂਰ ਕਰਨ ਜਾਂ ਰੱਦ ਕਰਨ ਲਈ ਹਲਫਨਾਮਾ ਵੀ ਦਾਇਰ ਕਰਨਾ ਚਾਹੀਦਾ ਹੈ, ਜਿਸ ਤੋਂ ਬਿਨਾਂ ਉਨ੍ਹਾਂ ਦੇ ਲਿਖਤੀ ਬਿਆਨ ਦਰਜ ਨਹੀਂ ਕੀਤੇ ਜਾਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਈ ਕੋਰਟ ਨੇ ਵੀਰਵਾਰ ਨੂੰ ਅਪਣੇ ਹੁਕਮ ’ਚ ਕਿਹਾ, ‘‘ਇਸ ਲਈ ਪਟੀਸ਼ਨ ਪੱਤਰ ਨੂੰ ਪਟੀਸ਼ਨ ਦੇ ਤੌਰ ’ਤੇ ਦਰਜ ਕੀਤਾ ਜਾਵੇ। ਸੰਮਨ ਜਾਰੀ ਕੀਤੇ ਜਾਣ।’’
ਸਿਨੇ1 ਸਟੂਡੀਓਜ਼ ਨੇ ਸਮਝੌਤੇ ਦੀ ਉਲੰਘਣਾ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਉਸ ਨੂੰ ਇਕ ਰੁਪਏ ਦਾ ਵੀ ਭੁਗਤਾਨ ਨਹੀਂ ਕੀਤਾ ਗਿਆ, ਜਦਕਿ ਸੁਪਰ ਕੈਸੇਟਸ ਨੇ ਦਲੀਲ ਦਿਤੀ ਕਿ ਸ਼ਿਕਾਇਤਕਰਤਾ ਨੂੰ 2.6 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਸੀ, ਜਿਸ ਦਾ ਪ੍ਰਗਟਾਵਾ ਅਦਾਲਤ ਵਿਚ ਨਹੀਂ ਕੀਤਾ ਗਿਆ ਸੀ। ਹਾਲਾਂਕਿ, ਸਿਨੇ1 ਦੇ ਵਕੀਲ ਨੇ ਕਿਹਾ ਕਿ ਇਸ ਸਬੰਧ ’ਚ ਪੇਸ਼ ਕੀਤਾ ਗਿਆ ਦਸਤਾਵੇਜ਼ ਕਥਿਤ ਤੌਰ ’ਤੇ ‘ਪਹਿਲੀ ਨਜ਼ਰ ’ਚ ਨਕਲੀ ਅਤੇ ਜਾਅਲੀ’ ਸੀ।

ਹਾਈ ਕੋਰਟ ਨੇ ਇਸ ਮਾਮਲੇ ’ਚ ਦਲੀਲਾਂ ਪੂਰੀਆਂ ਕਰਨ ਲਈ 15 ਮਾਰਚ ਦੀ ਤਰੀਕ ਤੈਅ ਕੀਤੀ ਅਤੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਧਿਰ ਨੇ ਗੈਰ-ਵਾਜਬ ਤਰੀਕੇ ਨਾਲ ਦਸਤਾਵੇਜ਼ ਰੱਦ ਕੀਤੇ ਤਾਂ ਉਸ ’ਤੇ ਜੁਰਮਾਨਾ ਲਗਾਇਆ ਜਾਵੇਗਾ। ਸ਼ਿਕਾਇਤਕਰਤਾ ਨੇ ਕਿਹਾ ਕਿ ਦੋਹਾਂ ਪ੍ਰੋਡਕਸ਼ਨ ਹਾਊਸਾਂ ਨੇ ਫਿਲਮ ਦੇ ਨਿਰਮਾਣ ਲਈ ਸਮਝੌਤਾ ਕੀਤਾ ਸੀ। ਸਿਨੇ 1 ਨੇ ਦਾਅਵਾ ਕੀਤਾ ਕਿ ਸਮਝੌਤੇ ਦੇ ਤਹਿਤ ਉਸ ਕੋਲ ਫਿਲਮ ਦੇ ਮੁਨਾਫੇ ’ਚ 35 ਫੀ ਸਦੀ ਹਿੱਸੇਦਾਰੀ ਸੀ ਅਤੇ ਬੌਧਿਕ ਜਾਇਦਾਦ ਅਧਿਕਾਰਾਂ ’ਚ 35 ਫੀ ਸਦੀ ਹਿੱਸੇਦਾਰੀ ਸੀ। ਸੁਪਰ ਕੈਸੇਟਸ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਮਿਤ ਸਿੱਬਲ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਫਿਲਮ ’ਚ ਕੋਈ ਪੈਸਾ ਨਿਵੇਸ਼ ਨਹੀਂ ਕੀਤਾ ਸੀ ਅਤੇ ਸਾਰਾ ਖਰਚਾ ਉਸ ਦੇ ਮੁਵੱਕਲ ਨੇ ਚੁਕਿਆ ਸੀ।

(For more Punjabi news apart from Animal OTT Release News , stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement