ਖ਼ਬਰਾਂ |

ਤਾਜ਼ਾ |

ਬਾਲੀਵੁੱਡ ਡਾਇਰੈਕਟਰ ਵਿਕਰਮ ਭੱਟ ਆਉਣਗੇ ਜੇਲ੍ਹ ਤੋਂ ਬਾਹਰ

By : JAGDISH

Published : Feb 19, 2026, 4:22 pm IST
Updated : Feb 19, 2026, 4:22 pm IST
SHARE ARTICLE
Bollywood director Vikram Bhatt will come out of jail
Bollywood director Vikram Bhatt will come out of jail

30 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ 'ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਨਵੀਂ ਦਿੱਲੀ : ਬਾਲੀਵੁੱਡ ਡਾਇਰੈਕਟਰ ਵਿਕਰਮ ਭੱਟ ਅਤੇ ਉਨ੍ਹਾਂ ਦੀ ਪਤਨੀ ਸ਼ਵੇਤਾੰਬਰੀ ਭੱਟ ਨੂੰ ਫਿਲਮ ਨਿਰਮਾਣ ਨਾਲ ਜੁੜੇ 30 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਅੱਜ ਉਨ੍ਹਾਂ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ । ਵਿਕਰਮ ਭੱਟ ਦੇ ਅੱਜ ਸ਼ਾਮ ਨੂੰ ਉਦੈਪੁਰ ਜੇਲ੍ਹ ਤੋਂ ਰਿਹਾਅ ਹੋਣ ਦੀ ਉਮੀਦ ਹੈ। ਜਦਕਿ ਵਿਕਰਮ ਭੱਟ ਦੀ ਪਤਨੀ ਸ਼ਵੇਤਾਂਬਰੀ ਭੱਟ ਨੂੰ ਲੰਘੀ 13 ਫਰਵਰੀ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ, ਜਿਸ  ਤੋਂ ਬਾਅਦ ਉਹ ਜੇਲ੍ਹ ਤੋਂ ਰਿਹਾਅ ਹੋ ਗਈ ਸੀ ।

ਵਿਕਰਮ ਭੱਟ ਨੂੰ 7 ਦਸੰਬਰ 2025 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਕ ਮਹੱਤਵਪੂਰਨ ਸੁਝਾਅ ਵੀ ਦਿੱਤਾ। ਅਦਾਲਤ ਨੇ ਦੋਵਾਂ ਧਿਰਾਂ ਨੂੰ ਵਿਚੋਲਗੀ ਸੈੱਲ ਨਾਲ ਸੰਪਰਕ ਕਰਨ ਦੇ ਨਿਰਦੇਸ਼ ਦਿੱਤੇ। ਅਦਾਲਤ ਦਾ ਮੰਨਣਾ ਹੈ ਕਿ ਦੋਵਾਂ ਧਿਰਾਂ ਨੂੰ ਉੱਥੇ ਪੇਸ਼ ਹੋਣਾ ਚਾਹੀਦਾ ਹੈ ਅਤੇ ਆਪਸੀ ਸਮਝੌਤੇ ਰਾਹੀਂ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement