ਇਕ ਵਾਰ ਫ਼ਿਰ ਵਿਗੜੀ ਅਮਿਤਾਭ ਦੀ ਸਿਹਤ, ਜੋਧਪੁਰ ਪਹੁੰਚੀ ਡਾਕਟਰਾਂ ਦੀ ਟੀਮ
Published : Mar 13, 2018, 1:29 pm IST
Updated : Mar 19, 2018, 7:09 pm IST
SHARE ARTICLE
Amitabh Bachchan
Amitabh Bachchan

ਫ਼ਿਲਮ 'ਠੱਗਸ ਆਫ ਹਿੰਦੁਸਤਾਨ' ਦੀ ਸ਼ੂਟਿੰਗ ਦੌਰਾਨ ਅਦਾਕਾਰ ਅਮਿਤਾਭ ਬੱਚਨ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ

ਬਾਲੀਵੁਡ ਦੀ ਆਉਣ ਵਾਲੀ ਨਵੀਂ ਫ਼ਿਲਮ 'ਠੱਗਸ ਆਫ ਹਿੰਦੁਸਤਾਨ' ਦੀ ਸ਼ੂਟਿੰਗ ਦੌਰਾਨ ਅਦਾਕਾਰ ਅਮਿਤਾਭ ਬੱਚਨ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਸਪੈਸ਼ਲ ਚਾਰਟਰ ਪਲੇਨ ਰਾਹੀਂ ਜੋਧਪੁਰ ਤੋਂ ਮੁੰਬਈ ਲੈ ਕੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੰਬਈ ਤੋਂ ਡਾਕਟਰਾਂ ਦੀ ਟੀਮ ਨੇ ਜੋਧਪੁਰ ਪਹੁੰਚ ਕੇ ਅਮਿਤਾਭ ਬਚਨ ਦਾ ਇਲਾਜ ਸ਼ੁਰੂ ਕਿਰ ਦਿੱਤੋ ਸੀ ਜਿਸ ਤੋਂ ਬਾਅਦ ਹੁਣ ਮੁੰਬਈ ਲਿਆਂਦਾ ਜਾ ਰਿਹਾ ਹੈ। 

ਤੁਹਾਨੂੰ ਦਸ ਦੇਈਏ ਕਿ ਇਸ ਤੋਂ ਪਹਿਲਾਂ ਬਿੱਗ ਬੀ ਨੇ ਸਵੇਰੇ 5 ਵਜੇ ਬਲਾਗ ਲਿਖਿਆ ਸੀ ਜਿਥੇ ਉਨ੍ਹਾਂ ਨੇ ਜੋਧਪੁਰ ਦੀ ਖੂਬਸੂਰਤੀ ਦੀ ਤਾਰੀਫ਼ ਕਰਦਿਆਂ ਲਿਖਿਆ ਸੀ ਕਿ ਸਿਹਤ ਠੀਕ ਨਹੀਂ ਲੱਗ ਰਹੀ । ਪਿਆਰ ਅਤੇ ਦੁਆ, ਇਸ ਤੋਂ ਬਾਅਦ ਉਹ ਸ਼ੂਟਿੰਗ ਲਈ ਨਿਕਲ ਗਏ ਜਿਥੇ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜ ਗਈ। ਕਿਹਾ ਜਾ ਰਿਹਾ ਹੈ ਕਿ ਜੋਧਪੁਰ 'ਚ ਜ਼ਿਆਦਾ ਗਰਮੀ ਹੋਣ ਦੇ ਕਾਰਨ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਵਿਗੜ ਰਹੀ ਸਿਹਤ ਦਾ ਜ਼ਿਕਰ ਕੀਤਾ ਸੀ ਅਤੇ ਕਿਹਾ ਸੀ ਕਿ ਮੰਗਲਵਾਰ ਨੂੰ ਉਨ੍ਹਾਂ ਦੇ ਡਾਕਟਰ ਚੈਕਅਪ ਲਈ ਆ ਰਹੇ ਹਨ ਅਤੇ ਆਪਣੀ ਖ਼ੈਰੀਅਤ ਤੁਹਾਨੂੰ ਸਮੇਂ ਸਮੇਂ 'ਤੇ ਦਿੰਦਾ ਰਹਾਂਗਾ। ਦਸਣਯੋਗ ਹੈ ਕਿ ਇਸ ਮੌਕੇ ਅਮਿਤਾਭ ਬੱਚਨ ਨਾਲ ਆਮਿਰ ਖਾਨ ਵੀ ਮੌਜ਼ੂਦ ਸਨ। 

ਤੁਹਾਨੂੰ ਦਸ ਦੇਈਏ ਕਿ ਅਮਿਤਾਭ ਬੱਚਨ ਦੀ ਫਿਲਮ ਠਗਸ ਆਫ਼ ਹਿੰਦੁਸਤਾਨ ਜਲਦੀ ਹੀ ਵੱਡੇ ' ਨਜ਼ਰ ਆਉਣ ਵਾਲੀ ਹੈ ਜਿਸ ਦੇ ਵਿਚ ਆਮਿਰ ਖ਼ਾਨ , ਫ਼ਾਤਿਮਾ ਸਨਾ ਸ਼ੇਖ, ਅਤੇ ਕਟਰੀਨਾ ਕੈਫ਼ ਵੀ ਹੈ। ਇਸ ਤੋਂ ਇਲਾਵਾ ਅਮਿਤਾਭ ਬੱਚਨ ਫਿਲਮ 102 ਨੋਟ ਆਊਟ ਦੀ ਸ਼ੂਟਿੰਗ ਵੀ ਕਰ ਰਹੇ ਹਨ ਜਿਸ ਵਿਚ ਉਨ੍ਹਾਂ ਦੇ ਨਾਲ ਕਈ ਸਾਲਾਂ ਬਾਅਦ ਰਿਸ਼ੀ ਕਪੂਰ ਦੇ ਨਾਲ ਅਦਾਕਾਰੀ ਕਰਦੇ ਨਜ਼ਰ ਆਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement