
ਮੁਹਾਲੀ ਦੇ ਹਸਪਤਾਲ 'ਚ ਲਏ ਆਖ਼ਰੀ ਸਾਹ
ਚੰਡੀਗੜ੍ਹ : ਬਾਲੀਵੁੱਡ ਅਭਿਨੇਤਾ ਆਯੂਸ਼ਮਾਨ ਖੁਰਾਨਾ ਦੇ ਪਿਤਾ ਪੀ ਖੁਰਾਨਾ ਦਾ ਦਿਹਾਂਤ ਹੋ ਗਿਆ ਹੈ। ਉਹ ਇੱਕ ਮਸ਼ਹੂਰ ਜੋਤਸ਼ੀ ਸਨ। ਜਾਣਕਾਰੀ ਮੁਤਾਬਕ ਆਯੂਸ਼ਮਾਨ ਖੁਰਾਨਾ ਦੇ ਪਿਤਾ ਪੀ ਖੁਰਾਨਾ ਨੇ ਮੋਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਾਮ ਨੂੰ ਮਨੀਮਾਜਰਾ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਅੰਤਰਰਾਸ਼ਟਰੀ ਸਮੱਗਲਰ ਕੋਲੋਂ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ
ਦੱਸ ਦੇਈਏ ਕਿ ਅਭਿਨੇਤਾ ਆਯੂਸ਼ਮਾਨ ਖੁਰਾਨਾ ਨੂੰ 20 ਮਈ ਨੂੰ ਉਪ ਰਾਸ਼ਟਰਪਤੀ ਵਲੋਂ ਡੀ.ਲਿਟ ਦੀ ਡਿਗਰੀ ਨਾਲ ਸਨਮਾਨਿਤ ਕੀਤਾ ਜਾਣਾ ਹੈ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੇ ਪਰਿਵਾਰ ਵਿਚ ਇਹ ਅਣਸੁਖਾਵੀਂ ਘਟਨਾ ਵਾਪਰ ਗਈ। ਉਸ ਦੇ ਪਿਤਾ ਇਸ ਦੁਨੀਆਂ ਵਿਚ ਨਹੀਂ ਰਹੇ।
ਇਹ ਵੀ ਪੜ੍ਹੋ: ਚੀਨ 'ਚ ਚੱਟਾਨ ਤੋਂ ਹੇਠਾਂ ਡਿੱਗੀ ਬੱਸ, 11 ਲੋਕਾਂ ਦੀ ਹੋਈ ਦਰਦਨਾਕ ਮੌਤ