
ਦਸਿਆ ਜਾ ਰਿਹਾ ਹੈ ਕਿ ਅਦਾਕਾਰ ਦੀ ਬੇਟੀ ਪਿਛਲੇ ਕੁੱਝ ਦਿਨਾਂ ਤੋਂ ਤਣਾਅ 'ਚ ਸੀ
ਚੇਨਈ: ਤਾਮਿਲ ਸਿਨੇਮਾ ਅਦਾਕਾਰ ਅਤੇ ਸੰਗੀਤਕਾਰ ਵਿਜੇ ਐਂਟਨੀ ਦੀ 16 ਸਾਲਾ ਧੀ ਮੀਰਾ ਐਂਟਨੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਹ ਚੇਨਈ ਦੇ ਇਕ ਪ੍ਰਾਈਵੇਟ ਸਕੂਲ ਵਿਚ 12ਵੀਂ ਜਮਾਤ ਦੀ ਵਿਦਿਆਰਥਣ ਸੀ। ਮੀਰਾ ਨੇ ਮੰਗਲਵਾਰ ਸਵੇਰੇ ਕਰੀਬ 3 ਵਜੇ ਚੇਨਈ ਦੇ ਡੀਡੀਕੇ ਰੋਡ 'ਤੇ ਸਥਿਤ ਆਪਣੇ ਘਰ 'ਚ ਫਾਹਾ ਲੈ ਲਿਆ।
ਦਸਿਆ ਜਾ ਰਿਹਾ ਹੈ ਕਿ ਅਦਾਕਾਰ ਦੀ ਬੇਟੀ ਪਿਛਲੇ ਕੁੱਝ ਦਿਨਾਂ ਤੋਂ ਤਣਾਅ 'ਚ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਨਾਮਪੇਟ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਚੇਨਈ ਦੇ ਓਮੰਤੂਰ ਹਸਪਤਾਲ ਭੇਜ ਦਿਤਾ ਹੈ। ਖੁਦਕੁਸ਼ੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।