
ਮਨੀਸ਼ ਦੇ ਘਰ ਦੇ ਬਾਹਰਲੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਵਿਚ ਕਰਨ ਜੌਹਰ ਤੇ ਸ਼ਬਾਨਾ ਆਜ਼ਮੀ ਨਜ਼ਰ ਆ ਰਹੇ ਹਨ।
ਨਵੀਂ ਦਿੱਲੀ: ਬਾਲੀਵੁੱਡ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਘਰ ਦੁੱਖਾਂ ਦਾ ਪਹਾੜ ਟੁੱਟਿਆ ਹੈ। ਮਨੀਸ਼ ਮਲਹੋਤਰਾ ਦੇ ਪਿਤਾ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ ਹੈ। 90 ਸਾਲ ਦੀ ਉਮਰ 'ਚ ਮਨੀਸ਼ ਦੇ ਪਿਤਾ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਖ਼ਬਰਾਂ ਦੀ ਮੰਨੀਏ ਤਾਂ ਮਨੀਸ਼ ਦੇ ਪਿਤਾ ਕਾਫ਼ੀ ਲੰਬੇ ਸਮੇਂ ਤੋਂ ਬਿਮਾਰ ਸਨ। ਮਨੀਸ਼ ਦੇ ਪਿਤਾ ਦੇ ਦੇਹਾਂਤ ਤੋਂ ਬਾਅਦ ਬਾਲੀਵੁੱਡ ਇੰਡਸਟਰੀ 'ਚ ਸੋਗ ਦੀ ਲਹਿਰ ਹੈ।
ਮਨੀਸ਼ ਬਾਲੀਵੁੱਡ ਇੰਡਸਟਰੀ ਦੇ ਬਹੁਤ ਵੱਡੇ ਫੈਸ਼ਨ ਡਿਜ਼ਾਈਨਰ ਹਨ ਤੇ ਲਗਪਗ ਹਰ ਸੈਲੀਬ੍ਰਿਟੀ ਦੇ ਉਹ ਖ਼ਾਸ ਦੋਸਤ ਹਨ। ਉਨ੍ਹਾਂ ਦੇ ਪਿਤਾ ਦੇ ਦੇਹਾਂਤ 'ਚ ਬਾਅਦ ਉਨ੍ਹਾਂ ਦੇ ਘਰ ਸੈਲੀਬ੍ਰਿਟੀਜ਼ ਦਾ ਆਉਣਾ ਜਾਣਾ ਸ਼ੁਰੂ ਹੋ ਗਿਆ ਹੈ। ਮਨੀਸ਼ ਦੇ ਘਰ ਦੇ ਬਾਹਰਲੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਵਿਚ ਕਰਨ ਜੌਹਰ ਤੇ ਸ਼ਬਾਨਾ ਆਜ਼ਮੀ ਨਜ਼ਰ ਆ ਰਹੇ ਹਨ। ਉੱਥੇ ਹੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਮਨੀਸ਼ ਦੇ ਭਤੀਜੇ ਪੁਨੀਤ ਮਲਹੋਤਰਾ ਉਨ੍ਹਾਂ ਦੇ ਪਿਤਾ ਨੂੰ ਮੋਢਾ ਦਿੰਦੇ ਨਜ਼ਰ ਆ ਰਹੇ ਹਨ।
Manish Malhotra’s father dies
ਬਾਲੀਵੁੱਡ ਪ੍ਰੋਡਿਊਸਰ ਬੋਨੀ ਕਪੂਰ ਵੀ ਉਹਨਾਂ ਦੇ ਘਰ ਦਿਖਾਈ ਦਿੱਤੇ। ਉੱਥੇ ਹੀ ਕਰੀਨਾ ਕਪੂਰ ਖ਼ਾਨ, ਮਲਾਇਕਾ ਅਰੋੜਾ, ਐਸ਼ਵਰਿਆ ਰਾਏ ਅਤੇ ਅੰਮ੍ਰਿਤਾ ਅਰੋੜਾ ਵੀ ਉਹਨਾਂ ਦੇ ਘਰ ਪਹੁੰਚੀ। ਇਸ ਦੌਰਾਨ ਮਨੀਸ਼ ਦੀ ਦੋਸਤ ਸੋਫੀ ਚੌਧਰੀ ਨੂੰ ਵੀ ਉਹਨਾਂ ਦੇ ਘਰ ਦੇ ਬਾਹਰ ਦੇਖਿਆ ਗਿਆ। ਇਸ ਦੇ ਨਾਲ ਹੀ ਉਰਮਿਲਾ ਮਾਤੋਂਡਕਰ ਅਪਣੇ ਪਤੀ ਮੋਹਸਿਨ ਅਖ਼ਤਰ ਮੀਰ ਦੇ ਨਾਲ ਪਹੁੰਚੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।