ਖ਼ਬਰਾਂ |

ਤਾਜ਼ਾ |

Rashmika Mandanna Deepfake case: ਅਦਾਕਾਰਾ ਰਸ਼ਮਿਕਾ ਮੰਦਾਨਾ ਦੀ ‘ਡੀਪਫੇਕ ਵੀਡੀਉ’ ਬਣਾਉਣ ਦੇ ਦੋਸ਼ ’ਚ ਇਕ ਵਿਅਕਤੀ ਗ੍ਰਿਫਤਾਰ
Published : Jan 20, 2024, 4:16 pm IST
Updated : Jan 20, 2024, 4:16 pm IST
SHARE ARTICLE
Creator of Rashmika Mandanna deepfake video arrested: Delhi Police
Creator of Rashmika Mandanna deepfake video arrested: Delhi Police

ਦਖਣੀ ਭਾਰਤ ਤੋਂ ਗ੍ਰਿਫਤਾਰ ਕਰ ਕੇ ਮਬਲਜ਼ਮ ਨੂੰ ਦਿੱਲੀ ਲਿਆਂਦਾ ਗਿਆ

Rashmika Mandanna Deepfake case: ਦਿੱਲੀ ਪੁਲਿਸ ਨੇ ਸਨਿਚਰਵਾਰ ਨੂੰ ਕਿਹਾ ਕਿ ਉਸ ਨੇ ਅਦਾਕਾਰਾ ਰਸ਼ਮਿਕਾ ਮੰਦਾਨਾ ਦੀ ‘ਡੀਪਫੇਕ’ ਵੀਡੀਉ ਦੇ ਸਬੰਧ ’ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਵੀਡੀਉ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਇਆ ਸੀ।

ਇਕ ਅਧਿਕਾਰੀ ਨੇ ਦਸਿਆ ਕਿ ਮੁਲਜ਼ਮ ਨੂੰ ਦਖਣੀ ਭਾਰਤ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਦਿੱਲੀ ਲਿਆਂਦਾ ਗਿਆ। ਸ਼ੱਕ ਹੈ ਕਿ ਉਸ ਨੇ ਹੀ ਵੀਡੀਉ ਬਣਾਇਆ ਸੀ। ਅਧਿਕਾਰੀ ਮੁਤਾਬਕ ਮੁਲਜ਼ਮ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਅਨੁਸਾਰ, 10 ਨਵੰਬਰ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਦੀ ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼ (ਆਈ.ਐਫ.ਐਸ.ਓ.) ਯੂਨਿਟ ’ਚ ਭਾਰਤੀ ਦੰਡਾਵਲੀ ਦੀ ਧਾਰਾ 465 (ਜਾਲਸਾਜ਼ੀ ਲਈ ਸਜ਼ਾ), 469 (ਸਾਖ ਨੂੰ ਨੁਕਸਾਨ ਪਹੁੰਚਾਉਣ ਦੇ ਉਦੇਸ਼ ਨਾਲ ਜਾਲਸਾਜ਼ੀ) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66 ਸੀ ਅਤੇ 66 ਈ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ।

ਅਧਿਕਾਰੀ ਨੇ ਦਸਿਆ ਕਿ ਐਫ.ਆਈ.ਆਰ. ਦਰਜ ਹੋਣ ਤੋਂ ਤੁਰਤ ਬਾਅਦ ਆਈ.ਐਫ.ਐਸ.ਓ. ਯੂਨਿਟ ਨੇ ‘ਮੈਟਾ’ ਨੂੰ ਚਿੱਠੀ ਲਿਖ ਕੇ ਵੀਡੀਉ ਸ਼ੂਟ ਕਰਨ ਵਾਲੇ ਮੁਲਜ਼ਮ ਦੀ ਪਛਾਣ ਕਰਨ ਅਤੇ ਇਸ ਨੂੰ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਲਈ ਯੂ.ਆਰ.ਐਲ. ਅਤੇ ਹੋਰ ਵੇਰਵੇ ਮੰਗੇ। ਮੈਟਾ ਸੋਸ਼ਲ ਮੀਡੀਆ ਮੰਚ ਫੇਸਬੁੱਕ, ਵਟਸਐਪ, ਇੰਸਟਾਗ੍ਰਾਮ ਅਤੇ ਥ੍ਰੈਡਸ ਦੀ ਮੂਲ ਕੰਪਨੀ ਹੈ।

 (For more Punjabi news apart from Creator of Rashmika Mandanna deepfake video arrested: Delhi Police, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement