
ਵਿਧਾਇਕ ਅਤੇ ਹੋਰ ਲੋਕਾਂ ਨੇ ਇਸ ਘਟਨਾ ਦੇ ਸਬੰਧ ਵਿੱਚ ਜ਼ਿਲ੍ਹਾ ਕੁਲੈਕਟਰ ਨੂੰ ਮੰਗ ਪੱਤਰ ਸੌਂਪੇ।
ਮੁੰਬਈ - ਖੇਤੀ ਕਾਨੂੰਨ ਦੇ ਖਿਲ਼ਾਫ ਕਿਸਾਨ ਦਾ ਅੰਦੋਲਨ ਲਗਾਤਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਕਰ ਹੁਣ ਕਈ ਸਿਤਾਰਿਆਂ ਨੂੰ ਵੀ ਘੇਰਿਆ ਜਾ ਰਿਹਾ ਹੈ। ਇਸ ਦੇ ਚਲਦੇ ਵੱਖ ਵੱਖ ਥਾਵਾਂ 'ਤੇ ਫ਼ਿਲਮਾਂ ਦੀ ਸ਼ੂਟਿੰਗ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਅੱਜ ਕਾਂਗਰਸੀ ਵਰਕਰਾਂ ਵੱਲੋਂ ਬੈਤੂਲ ਦੇ ਸਾਰਨੀ 'ਚ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਦਾ ਵਿਰੋਧ ਕੀਤਾ ਗਿਆ।
tweet
ਇਸ ਦੌਰਾਨ ਪੁਲਿਸ ਨੇ ਕਾਂਗਰਸੀ ਵਰਕਰਾਂ 'ਤੇ ਲਾਠੀਚਾਰਜ ਕੀਤਾ। ਪੁਲਿਸ ਵੱਲੋਂ ਕਾਂਗਰਸ ਵਰਕਰਾਂ ਖ਼ਿਲਾਫ਼ ਕੇਸ ਦਰਜ ਵੀ ਕੀਤੇ ਗਏ। ਵਿਧਾਇਕ ਅਤੇ ਹੋਰ ਲੋਕਾਂ ਨੇ ਇਸ ਘਟਨਾ ਦੇ ਸਬੰਧ ਵਿੱਚ ਜ਼ਿਲ੍ਹਾ ਕੁਲੈਕਟਰ ਨੂੰ ਮੰਗ ਪੱਤਰ ਸੌਂਪੇ।
Kangana Ranaut
ਗੌਰਤਲਬ ਹੈ ਕਿ ਬੀਤੇ ਦਿਨੀ ਮਹਾਰਾਸ਼ਟਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਾਨਾ ਪਟੋਲੇ ਨੇ ਚੇਤਾਵਨੀ ਦਿੱਤੀ ਹੈ ਕਿ ਰਾਜ ਵਿੱਚ ਬਾਲੀਵੁੱਡ ਸਟਾਰ ਅਮਿਤਾਭ ਬੱਚਨ ਤੇ ਅਕਸ਼ੇ ਕੁਮਾਰ ਦੀ ਸ਼ੂਟਿੰਗ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਪਟੋਲੇ ਨੇ ਮਹਿੰਗਾਈ ਦੇ ਯੁੱਗ 'ਚ ਇਨ੍ਹਾਂ ਦੋਵਾਂ ਅਦਾਕਾਰਾਂ 'ਤੇ ਚੁੱਪ ਰਹਿਣ ਦਾ ਦੋਸ਼ ਲਾਇਆ ਹੈ।