
ਇਵੈਂਟ ਆਯੋਜਕ ਨੂੰ ਕਥਿਤ ਤੌਰ 'ਤੇ ਅਗਵਾ ਕਰਨ ਅਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ
ਮੁੰਬਈ: ਮਸ਼ਹੂਰ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਅਤੇ ਉਹਨਾਂ ਦੀ ਟੀਮ ਖ਼ਿਲਾਫ਼ ਮੁੰਬਈ ਦੀ ਬੀਕੇਸੀ ਪੁਲਿਸ ਨੇ ਸ਼ਿਕਾਇਤ ਦਰਜ ਕੀਤੀ ਹੈ। ਰੈਪਰ ਅਤੇ ਉਹਨਾਂ ਦੀ ਟੀਮ ’ਤੇ ਇਕ ਇਵੈਂਟ ਮੈਨੇਜਮੈਂਟ ਏਜੰਸੀ ਦੇ ਮਾਲਕ ਨਾਲ ਕੁੱਟਮਾਰ ਕਰਨ ਅਤੇ ਉਸ ਨੂੰ ਅਗਵਾ ਕਰਨ ਆਦਿ ਦੇ ਇਲਜ਼ਾਮ ਲਗਾਏ ਗਏ ਹਨ। ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਪ੍ਰੋਗਰਾਮ ਨੂੰ ਕੈਂਸਲ ਕਰਨ ’ਤੇ ਵਿਵਾਦ ਹੋਣ ਮਗਰੋਂ ਰੈਪਰ ’ਤੇ ਇਹ ਇਲਜ਼ਾਮ ਲਗਾਏ ਹਨ।
ਇਹ ਵੀ ਪੜ੍ਹੋ: ਭਾਰਤ ’ਚ ਹੋਣ ਵਾਲੇ ਐਸਸੀਓ ਸੰਮੇਲਨ ਵਿਚ ਹਿੱਸਾ ਲੈਣਗੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ
ਇਵੈਂਟ ਮੈਨੇਜਮੈਂਟ ਏਜੰਸੀ ਦੇ ਮਾਲਕ ਨੇ ਸ਼ਿਕਾਇਤਕਰਤਾ ਵਜੋਂ ਬਾਂਦਰਾ-ਕੁਰਲਾ ਕੰਪਲੈਕਸ (ਬੀਕੇਸੀ) ਥਾਣੇ ਵਿਚ ਬੁੱਧਵਾਰ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ। ਇਕ ਅਧਿਕਾਰੀ ਮੁਤਾਬਕ ਇਵੈਂਟ ਏਜੰਸੀ ਦੇ ਮਾਲਕ ਨੇ ਹਨੀ ਸਿੰਘ ਅਤੇ ਉਸ ਦੀ ਟੀਮ ਦੇ ਮੈਂਬਰਾਂ 'ਤੇ ਅਗਵਾ ਅਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਫਿਲਹਾਲ ਪੁਲਿਸ ਨੇ ਐਫਆਈਆਰ ਦਰਜ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੀ ਅਪੀਲ ਖਾਰਜ ਹੋਣ ’ਤੇ ਬੋਲੇ ਮਹਿਬੂਬਾ ਮੁਫ਼ਤੀ, “ਭਾਰਤੀ ਲੋਕਤੰਤਰ ਲਈ ਕਾਲਾ ਦਿਨ”
ਮੀਡੀਆ ਰਿਪੋਰਟਾਂ ਅਨੁਸਾਰ 15 ਅਪ੍ਰੈਲ ਨੂੰ ਹਨੀ ਸਿੰਘ ਦਾ ਮੁੰਬਈ ਵਿਚ ਪ੍ਰੋਗਰਾਮ ਸੀ ਪਰ ਪੈਸਿਆਂ ਦੇ ਲੈਣਦੇਣ ਨੂੰ ਲੈ ਕੇ ਹੋਈ ਗੜਬੜੀ ਕਾਰਨ ਕੰਪਨੀ ਦੇ ਮਾਲਕ ਨੇ ਇਸ ਨੂੰ ਕੈਂਸਲ ਕਰ ਦਿੱਤਾ। ਇਸ ਤੋਂ ਬਾਅਦ ਕਥਿਤ ਤੌਰ ’ਤੇ ਹਨੀ ਸਿੰਘ ਅਤੇ ਉਹਨਾਂ ਦੀ ਟੀਮ ਦੇ ਮੈਂਬਰਾਂ ਨੇ ਇਵੈਂਟ ਕੰਪਨੀ ਦੇ ਮਾਲਕ ਨਾਲ ਬਦਸਲੂਕੀ ਕੀਤੀ।