ਕਬੂਤਰਬਾਜ਼ੀ ਮਾਮਲਾ :ਜੇਲ੍ਹ 'ਚ ਹੀ ਰਹਿਣਗੇ ਗਾਇਕ ਦਲੇਰ ਮਹਿੰਦੀ, ਨਹੀਂ ਮਿਲੀ ਹਾਈਕੋਰਟ ਤੋਂ ਰਾਹਤ 
Published : Jul 20, 2022, 1:42 pm IST
Updated : Jul 20, 2022, 1:47 pm IST
SHARE ARTICLE
daler mehndi will remain in jail
daler mehndi will remain in jail

ਮਾਮਲੇ ਦੀ ਸੁਣਵਾਈ 15 ਸਤੰਬਰ ਤੱਕ ਟਲ਼ੀ 

2 ਸਾਲ ਕੈਦ ਦੀ ਰਿਵਿਉ ਪਟੀਸ਼ਨ 'ਤੇ ਪੰਜਾਬ ਸਰਕਾਰ ਤੋਂ ਮੰਗਿਆ HC ਨੇ ਜਵਾਬ 
ਚੰਡੀਗੜ੍ਹ :
ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਲੇਰ ਮਹਿੰਦੀ ਨੇ ਕਬੂਤਰਬਾਜ਼ੀ ਮਾਮਲੇ 'ਚ 2 ਸਾਲ ਦੀ ਸਜ਼ਾ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਉਸ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੁੱਛਿਆ ਕਿ ਦਲੇਰ ਮਹਿੰਦੀ ਕਿੰਨੇ ਸਮੇਂ ਤੋਂ ਜੇਲ੍ਹ ਵਿੱਚ ਸੀ। ਇਸ 'ਤੇ ਮਹਿੰਦੀ ਦੇ ਵਕੀਲ ਨੇ ਕਿਹਾ ਕਿ ਅਜੇ ਥੋੜਾ ਸਮਾਂ ਤੋਂ ਹੀ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਸਤੰਬਰ ਨੂੰ ਹੋਵੇਗੀ।

Punjab & Haryana High CourtPunjab & Haryana High Court

ਜ਼ਿਕਰਯੋਗ ਹੈ ਕਿ ਦਲੇਰ ਮਹਿੰਦੀ ਨੇ ਕਬੂਤਰਬਾਜ਼ੀ ਮਾਮਲੇ 'ਚ ਸਜ਼ਾ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿਚ ਉਸ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਸਮੇਂ ਦਲੇਰ ਪਿਛਲੇ 6 ਦਿਨਾਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਉਹ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੱਧੂ ਦੇ ਨਾਲ ਜੇਲ੍ਹ 'ਚ ਇੱਕੋ ਬੈਰਕ ਵਿਚ ਬੰਦ ਹਨ। ਦਲੇਰ ਜੇਲ੍ਹ ਜਾਣ ਤੋਂ ਬਾਅਦ ਬਹੁਤ ਦੁਖੀ ਹੈ। ਦੂਜੇ ਪਾਸੇ ਨਵਜੋਤ ਸਿੱਧੂ ਨੇ ਉਨ੍ਹਾਂ ਦਾ ਹੌਸਲਾ ਵਧਾਇਆ। ਜੇਲ੍ਹ ਵਿੱਚ ਉਹ ਸਪੈਸ਼ਲ ਡਾਈਟ ਦੀ ਬਜਾਏ ਉਹੀ ਰੁਟੀਨ ਖਾਣਾ ਖਾ ਰਿਹਾ ਹੈ।

Daler MehndiDaler Mehndi

ਦਲੇਰ ਮਹਿੰਦੀ ਪਹਿਲਾਂ ਵੀ ਸ਼ੋਅ ਕਰਨ ਲਈ ਵਿਦੇਸ਼ ਜਾਂਦੇ ਸਨ। ਇਸ ਦੌਰਾਨ ਦੋਸ਼ ਲਾਇਆ ਗਿਆ ਕਿ ਉਨ੍ਹਾਂ ਦੀ ਟੀਮ ਦੇ ਨਾਲ 10 ਲੋਕਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਮੈਂਬਰ ਬਣਾ ਕੇ ਅਮਰੀਕਾ ਭੇਜਿਆ ਗਿਆ। ਜਿਸ ਨੂੰ ਮਨੁੱਖੀ ਤਸਕਰੀ ਕਰਾਰ ਦਿੰਦੇ ਹੋਏ ਦਲੇਰ ਮਹਿੰਦੀ ਦੇ ਭਰਾ ਸ਼ਮਸ਼ੇਰ ਸਿੰਘ ਖ਼ਿਲਾਫ਼ ਕਬੂਤਰਬਾਜ਼ੀ ਦਾ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਦਲੇਰ ਮਹਿੰਦੀ ਦਾ ਨਾਂ ਵੀ ਸਾਹਮਣੇ ਆਇਆ ਸੀ।

Court hammerCourt hammer

ਇਸ ਮਾਮਲੇ ਵਿੱਚ 2018 ਵਿੱਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਖ਼ਿਲਾਫ਼ ਦਲੇਰ ਮਹਿੰਦੀ ਨੇ ਪਟਿਆਲਾ ਸੈਸ਼ਨ ਕੋਰਟ ਵਿੱਚ ਅਪੀਲ ਕੀਤੀ ਸੀ। 5 ਦਿਨ ਪਹਿਲਾਂ ਪਟਿਆਲਾ ਦੀ ਸੈਸ਼ਨ ਕੋਰਟ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਸੀ। ਜਿਸ ਤੋਂ ਬਾਅਦ ਦਲੇਰ ਨੂੰ ਗ੍ਰਿਫ਼ਤਾਰ ਕਰਕੇ ਸਜ਼ਾ ਭੁਗਤਣ ਲਈ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਪਟਿਆਲਾ ਜੇਲ੍ਹ ਵਿੱਚ ਨਵਜੋਤ ਸਿੱਧੂ ਦੀ ਬੈਰਕ ਵਿੱਚ ਰੱਖਿਆ ਗਿਆ ਹੈ। ਜਿੱਥੇ ਉਨ੍ਹਾਂ ਨੂੰ ਮੁਨਸ਼ੀ ਦਾ ਕੰਮ ਸੌਂਪਿਆ ਗਿਆ ਹੈ। ਜੇਲ੍ਹ ਸਟਾਫ਼ ਉਨ੍ਹਾਂ ਨੂੰ ਰੋਜ਼ਾਨਾ ਰਜਿਸਟਰ ਦੇਵੇਗਾ, ਜਿਸ ਦਾ ਕੰਮ ਉਹ ਵਾਪਸ ਕਰਨਗੇ। ਸਿੱਧੂ ਵਾਂਗ ਉਹ ਵੀ ਬੈਰਕਾਂ ਦੇ ਅੰਦਰੋਂ ਕੰਮ ਕਰਨਗੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement