ਸੋਨੂੰ ਸੂਦ ਨੇ ਇਕ ਹੋਰ ਕੁੜੀ ਦੇ ਪੂੰਝੇ ਹੰਝੂ, ਕਿਹਾ 'ਕਿਤਾਬਾਂ ਵੀ ਨਵੀਆਂ ਹੋਣਗੀਆਂ ਤੇ ਘਰ ਵੀ'
Published : Aug 20, 2020, 5:29 pm IST
Updated : Aug 20, 2020, 5:29 pm IST
SHARE ARTICLE
Sonu Sood
Sonu Sood

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹਿੰਦੇ ਹਨ

ਚੰਡੀਗੜ੍ਹ - ਬਾਲੀਵੁੱਡ ਅਦਾਕਾਰ ਸੋਨੂੰ ਸੂਦ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹਿੰਦੇ ਹਨ। ਉਹ ਨਾਂ ਸਿਰਫ਼ ਤਾਲਾਬੰਦੀ ਦੌਰਾਨ ਲੋਕਾਂ ਦੀ ਮਦਦ ਕਰਦੇ ਨਜ਼ਰ ਆਏ ਬਲਕਿ ਉਹ ਸਮਾਜ ਦੀ ਸੇਵਾ 'ਚ ਵੀ ਜੁੱਟੇ ਹੋਏ ਹਨ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿਚ ਛਤੀਸਗੜ੍ਹ ਦੀ ਰਹਿਣ ਵਾਲੀ ਇਕ ਕੁੜੀ ਨਜ਼ਰ ਆ ਰਹੀ ਹੈ।

ਇਸ ਕੁੜੀ ਦਾ ਮਕਾਨ ਮੀਂਹ ਕਰ ਕੇ ਡਿੱਗ ਗਿਆ ਸੀ, ਜਿਸ ਕਰਕੇ ਉਹ ਰੋਂਦੀ ਹੋਈ ਨਜ਼ਰ ਆ ਰਹੀ ਹੈ। 15-16 ਅਗਸਤ ਦੀ ਦਰਮਿਆਨੀ ਰਾਤ ਨੂੰ ਆਏ ਹੜ੍ਹ ਦੌਰਾਨ ਅੰਜਲੀ ਨਾਂ ਦੀ ਇਸ ਕੁੜੀ ਦਾ ਘਰ ਟੁੱਟ ਗਿਆ ਸੀ। ਟੁੱਟੇ ਹੋਏ ਘਰ ਚੋਂ ਜਦੋਂ ਇਹ ਬੱਚੀ ਆਪਣੀਆਂ ਕਿਤਾਬਾਂ ਲੱਭ ਰਹੀ ਸੀ ਤਾਂ ਉਸ ਦੀਆਂ ਅੱਖਾਂ 'ਚੋਂ ਹੰਝੂ ਆ ਗਏ।

File Photo File Photo

ਇਸ ਆਦੀਵਾਸੀ ਕੁੜੀ ਦਾ ਵੀਡੀਓ ਕਿਸੇ ਨੇ ਟਵਿੱਟਰ 'ਤੇ ਸਾਂਝਾ ਕੀਤਾ ਸੀ, ਜਿਸ ਤੋਂ ਬਾਅਦ ਸੋਨੂੰ ਸੂਦ ਨੇ ਇਸ ਕੁੜੀ ਦੇ ਹੰਝੂ ਪੂੰਝਣ ਦਾ ਫ਼ੈਸਲਾ ਲਿਆ ਅਤੇ ਇਸ ਵੀਡੀਓ 'ਤੇ ਰੀਟਵੀਟ ਕਰਦੇ ਹੋਏ ਸੋਨੂੰ ਨੇ ਲਿਖਿਆ ਕਿ 'ਹੰਝੂ ਪੂੰਝ ਲੈ ਭੈਣ, ਕਿਤਾਬਾਂ ਵੀ ਨਵੀਆਂ ਹੋਣਗੀਆਂ, ਘਰ ਵੀ ਨਵਾਂ ਹੋਵੇਗਾ।' ਇਸ ਦੇ ਨਾਲ ਹੀ ਦੱਸ ਦਈਏ ਕਿ ਹਾਲ ਹੀ ਵਿਚ ਸੋਨੂੰ ਸੂਦ ਨੇ ਦੋ ਬੱਚੀਆਂ ਦਾ ਸਕੂਲ ਵਿਚ ਦਾਖਲਾ ਕਰਵਾਇਆ ਸੀ। 

ਦਰਅਸਲ ਬੀਤੇ ਦਿਨ ਇਕ ਵਿਅਕਤੀ ਨੇ ਅਪਣੀਆਂ ਬੱਚੀਆਂ ਦੀ ਪੜ੍ਹਾਈ ਨੂੰ ਲੈ ਕੇ ਸੋਨੂੰ ਸੂਦ ਨੂੰ ਮਦਦ ਦੀ ਗੁਹਾਰ ਲਗਾਈ ਸੀ। ਵਿਅਕਤੀ ਨੇ ਅਪਣੀਆਂ ਬੱਚੀਆਂ ਦਾ ਵੀਡੀਓ ਸ਼ੇਅਰ ਕੀਤਾ। ਇਸ ਵੀਡੀਓ ਵਿਚ ਦੋਵੇਂ ਬੱਚੀਆਂ ਹੱਥ ਜੋੜ ਕੇ ਅਦਾਕਾਰ ਨੂੰ ਕਹਿ ਰਹੀਆਂ ਹਨ, ‘ਸਰ ਮਦਦ ਕਰੋ ਸਰ’।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement