ਇੰਸਟਾਗ੍ਰਾਮ ਤੇ ਪੋਸਟ ਪਾ ਕੇ ਆਪਣੇ ਪ੍ਰਸੰਸ਼ਕਾਂ ਨੂੰ ਦਿੱਤੀ ਜਾਣਕਾਰੀ
ਮੁੰਬਈ: ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਮਾਂ ਬਣ ਗਈ ਹੈ। ਸੋਨਮ ਦਾ ਵਿਆਹ ਬਿਜ਼ਨੈੱਸਮੈਨ ਆਨੰਦ ਆਹੂਜਾ ਨਾਲ ਹੋਇਆ ਹੈ। ਸੋਨਮ ਨੇ ਆਪਣੇ ਇੰਸਟਾਗ੍ਰਾਮ 'ਤੇ ਬੇਟੇ ਦੇ ਜਨਮ ਦੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਸੋਨਮ ਦੀ ਡਿਲੀਵਰੀ ਮੁੰਬਈ ਦੇ ਇਕ ਨਿੱਜੀ ਹਸਪਤਾਲ 'ਚ ਹੋਈ। ਸੋਨਮ ਨੇ ਮਾਰਚ 'ਚ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ। ਉਹ ਹਾਲ ਹੀ 'ਚ ਚਚੇਰੇ ਭਰਾ ਅਰਜੁਨ ਕਪੂਰ ਨਾਲ ਸ਼ੋਅ 'ਕੌਫੀ ਵਿਦ ਕਰਨ' 'ਚ ਨਜ਼ਰ ਆਈ ਸੀ।
ਸੋਨਮ ਕਪੂਰ ਅਤੇ ਆਨੰਦ ਆਹੂਜਾ ਨੇ ਇੰਸਟਾਗ੍ਰਾਮ 'ਤੇ ਇਕ ਬਿਆਨ ਸਾਂਝਾ ਕੀਤਾ ਹੈ। ਇਸ ਵਿੱਚ ਲਿਖਿਆ ਹੈ - 20.08.2022 ਨੂੰ ਅਸੀਂ ਆਪਣੇ ਸੁੰਦਰ ਬੱਚੇ ਦਾ ਸਵਾਗਤ ਕੀਤਾ। ਇਸ ਯਾਤਰਾ ਵਿੱਚ ਸਾਡਾ ਸਾਥ ਦੇਣ ਵਾਲੇ ਸਾਰੇ ਡਾਕਟਰਾਂ, ਨਰਸਾਂ, ਦੋਸਤਾਂ ਅਤੇ ਪਰਿਵਾਰ ਦਾ ਧੰਨਵਾਦ। ਇਹ ਸਿਰਫ਼ ਸ਼ੁਰੂਆਤ ਹੈ, ਪਰ ਅਸੀਂ ਜਾਣਦੇ ਹਾਂ ਕਿ ਸਾਡੀ ਜ਼ਿੰਦਗੀ ਹਮੇਸ਼ਾ ਲਈ ਬਦਲ ਗਈ ਹੈ।
ਜੋੜੇ ਦਾ ਵਿਆਹ ਮਈ 2018 ਵਿੱਚ ਹੋਇਆ ਸੀ, ਸੋਨਮ ਕਪੂਰ ਅਤੇ ਆਨੰਦ ਆਹੂਜਾ ਨੇ 8 ਮਈ 2018 ਨੂੰ ਵਿਆਹ ਕੀਤਾ ਸੀ। ਇਸ ਵਿਆਹ 'ਚ ਸੋਨਮ ਦੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਸਮੇਤ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ।