
ਦਿਲ ਦਾ ਦੌਰਾ ਪੈਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ
ਮਨਾਲੀ : ਪ੍ਰਸਿੱਧ ਅਦਾਕਾਰਾ ਦੀਪਤੀ ਨਵਲ, ਜਿਸ ਨੂੰ ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਦਿਲ ਦਾ ਦੌਰਾ ਪਿਆ ਸੀ, ਦਾ ਮੰਗਲਵਾਰ ਤੜਕੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਐਨਜੀਓਪਲਾਸਟੀ ਹੋਇਆ ਅਤੇ ਉਸਦੀ ਹਾਲਤ ਸਥਿਰ ਹੈ।ਇਹ ਜਾਣਕਾਰੀ ਉਸ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦਿੱਤੀ।
Deepti Naval
ਐਤਵਾਰ ਨੂੰ ਉਸ ਨੂੰ ਪਹਿਲਾਂ ਦਿਲ ਦਾ ਦੌਰਾ ਪਿਆ ਅਤੇ ਉਸਨੂੰ ਸੋਮਵਾਰ ਦੇਰ ਰਾਤ ਨੂੰ ਕਾਰਡੀਆਕ ਕੇਅਰ ਐਂਬੂਲੈਂਸ ਵਿਚ ਹਸਪਤਾਲ ਲਿਆਂਦਾ ਗਿਆ। ਉਸ ਦਾ ਇਲਾਜ ਕਰ ਰਹੇ ਡਾਕਟਰਾਂ ਦੀ ਟੀਮ ਚੋਂ ਇਕ ਡਾਕਟਰ ਨੇ ਮੀਡੀਆ ਨੂੰ ਦੱਸਿਆ ਕਿ ਹੁਣ ਉਸ ਦੀ ਹਾਲਤ ਸਥਿਰ ਹੈ ਅਤੇ ਉਸ ਨੂੰ ਜਲਦੀ ਹੀ ਛੁੱਟੀ ਦੇ ਦਿੱਤੀ ਜਾਏਗੀ। ਅਭਿਨੇਤਰੀ ਪਿਛਲੇ ਕਾਫ਼ੀ ਸਮੇਂ ਤੋਂ ਮਨਾਲੀ ਵਿਚ ਰਹਿ ਰਹੀ ਸੀ।