
ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਨੇ ਬੇਟੇ ਆਰਯਨ ਖ਼ਾਨ ਦੀ ਜ਼ਮਾਨਤ ਪਟੀਸ਼ਨ ਖਾਰਜ ਹੋ ਗਈ ਹੈ।
ਮੁੰਬਈ: ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਨੇ ਬੇਟੇ ਆਰਯਨ ਖ਼ਾਨ ਦੀ ਜ਼ਮਾਨਤ ਪਟੀਸ਼ਨ ਖਾਰਜ ਹੋ ਗਈ ਹੈ। ਮੁੰਬਈ ਦੀ ਵਿਸ਼ੇਸ਼ ਐਨਡੀਪੀਐਸ ਕੋਰਟ ਵਿਚ ਆਰਯਨ ਦੀ ਜ਼ਮਾਨਤ ਰੱਦ ਹੋਈ ਹੈ। ਦਰਅਸਲ ਮੁੰਬਈ ਦੀ ਇਕ ਕੋਰਟ ਵਿਚ ਉਹਨਾਂ ਦੀ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਗਈ ਸੀ।
ਹੋਰ ਪੜ੍ਹੋ: ਬਾਦਲ ਪਰਿਵਾਰ ਅਤੇ ਕੈਪਟਨ ਨੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕੀਤਾ- ਪਰਗਟ ਸਿੰਘ
ਆਰਯਨ ਖ਼ਾਨ ਨੂੰ ਕਰੂਜ਼ ’ਤੇ ਹੋਈ ਕਥਿਤ ਡਰੱਗ ਪਾਰਟੀ ਦੌਰਾਨ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਬਾਅਦ ਵਿਚ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕੇਸ ਨਾਲ ਜੁੜੇ ਵਕੀਲਾਂ ਮੁਤਾਬਕ ਆਰਯਨ ਖ਼ਾਨ ਦੀ ਜ਼ਮਾਨਤ ਲਈ ਹੁਣ ਮੁੰਬਈ ਹਾਈ ਕੋਰਟ ਦਾ ਰੁਖ ਕੀਤਾ ਜਾਵੇਗਾ।
ਹੋਰ ਪੜ੍ਹੋ: ਸੁਖਜਿੰਦਰ ਰੰਧਾਵਾ ਦਾ ਬਿਆਨ, ‘ਪੰਜਾਬ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਗੱਦਾਰੀ ਤੋਂ ਖਤਰਾ’
ਆਰਯਨ ਖਾਨ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਆਰਯਨ ਖਾਨ ਨੂੰ ਮੁੰਬਈ ਸੈਸ਼ਨ ਕੋਰਟ ਨੇ ਸੱਤ ਦਿਨਾਂ ਲਈ ਐਨਸੀਬੀ ਰਿਮਾਂਡ 'ਤੇ ਭੇਜਿਆ ਸੀ ਅਤੇ ਉਸ ਤੋਂ ਬਾਅਦ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਣ ਦੇ ਆਦੇਸ਼ ਦਿੱਤੇ ਗਏ ਸਨ। ਆਰਯਨ ਦੇ ਨਾਲ ਹੀ ਅਰਬਾਜ਼ ਮਰਚੈਂਟ ਅਤੇ ਮੁਨਮੁਨ ਧਮੇਚਾ ਦੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਗਈ ਹੈ।