ਆਮਿਰ ਖ਼ਾਨ ਦੀ ਲੰਬੀ ਦਾੜ੍ਹੀ, ਸਰਦਾਰ ਲੁੱਕ ਨੂੰ ਪੰਜਾਬੀਆਂ ਨੇ ਦਿੱਤਾ ਬੇਹੱਦ ਪਿਆਰ
Published : Nov 20, 2019, 5:11 pm IST
Updated : Nov 20, 2019, 5:11 pm IST
SHARE ARTICLE
Amir Khan
Amir Khan

ਆਮਿਰ ਖ਼ਾਨ ਨੂੰ ਦਾੜ੍ਹੀ ਵਧਾਉਣ ਲਈ ਲੱਗਿਆ 6 ਮਹੀਨੇ ਦਾ ਸਮਾਂ...

ਚੰਡੀਗੜ੍ਹ: ਬਾਲੀਵੁੱਡ ਦੇ ਮਿਸਟਰ ਆਮਿਰ ਖਾਨ ਆਪਣੀ ਅਗਲੀ ਆਉਣ ਵਾਲੀ ਫ਼ਿਲਮ ਲਾਲ ਸਿੰਘ ਚੱਢਾ ਦੇ ਚੱਲਦੇ ਖੂਬ ਸੁਰਖੀਆਂ ਬਟੋਰ ਰਹੇ ਹਨ। ਆਮਿਰ ਖਾਨ ਦੀ ਫ਼ਿਲਮ ਲਾਲ ਸਿੰਘ ਚੱਡਾ ਦੀ ਸ਼ੂਟਿੰਗ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਇਸ ਸ਼ੂਟਿੰਗ ਦੀ ਇਕ ਸਸਵੀਰ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਆਮਿਰ ਖਾਨ ਦੀ ਲੁੱਕ ਪੂਰੀ ਤਰ੍ਹਾਂ ਬਦਲੀ ਹੋਈ ਹੈ। ਇਸ ਫ਼ਿਲਮ ਵਿਚ ਆਮਿਰ ਇੱਕ ਸਰਦਾਰ ਦਾ ਕਿਰਦਾਰ ਨਿਭਾਅ ਰਹੇ ਹਨ। ਉਨ੍ਹਾਂ ਨੇ ਇਸ ਕਿਰਦਾਰ ਲਈ ਕਾਫ਼ੀ ਮਿਹਨਤ ਕੀਤੀ।

Amir KhanAmir Khan

ਜੀ ਹਾਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਫ਼ਿਲਮ ਦੀ  ਸ਼ੂਟਿੰਗ ਚੰਡੀਗੜ੍ਹ ‘ਚ ਸ਼ੁਰੂ ਹੋਈ ਸੀ। ਜਿੱਥੋਂ ਆਮਿਰ ਖ਼ਾਨ ਤੇ ਕਰੀਨਾ ਕਪੂਰ ਖ਼ਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ। ਪਰ ਇਸ ਵਾਰ ਆਮਿਰ ਖ਼ਾਨ ਨੇ ਆਪੇ ਇੰਸਟਾਗ੍ਰਾਮ ਉੱਤੇ ਆਪਣੀ ਸਰਦਾਰ ਵਾਲੀ ਲੁੱਕ ਸਾਂਝੀ ਕੀਤੀ ਹੈ। ਤੇ ਨਾਲ ਹੀ ਕੈਪਸ਼ਨ ਵਿਚ ਲਿਖਿਆ ਹੈ, ਸਤਿ ਸ਼੍ਰੀ ਅਕਾਲ.. ਮੈਂ ਲਾਲ..ਲਾਲ ਸਿੰਘ ਚੱਡਾ ਇਸ ਤਸਵੀਰ ਵਿਚ ਉਹ ਸੰਘਣੀ ਦਾੜ੍ਹੀ ਤੇ ਪੱਗ ਵਿਚ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੇ ਹਨ। ਦਰਸ਼ਕਾਂ ਵੱਲੋਂ ਇਸ ਤਸਵੀਰ ਨੂੰ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ, ਦੱਸ ਦਈਏ ਇਸ ਕਿਰਦਾਰ ਦੇ ਲਈ ਉਨ੍ਹਾਂ ਨੇ ਆਪਣਾ 20 ਕਿਲੋਂ ਭਾਰ ਘਟਾਇਆ ਹੈ।

Amir KhanAmir Khan

ਲਾਲਾ ਸਿੰਘ ਚੱਡਾ ਫ਼ਿਲਮ ਸਾਲ 1994 ਵਿਚ ਆਈ ਹਾਲੀਵੁੱਡ ਫ਼ਿਲਮ ਫਾਰੈਸਟਗੰਪ ਦੀ ਹਿੰਦੀ ਰੀਮੇਕ ਹੈ। ਫ਼ਿਲਮ ਦਾ ਨਿਰਦੇਸ਼ਨ ਅਦਵੈਤ ਚੰਦਨ ਕਰ ਰਹੇ ਹਨ। ਇਸ ਫ਼ਿਲਮ ‘ਚ ਆਮਿਰ ਖ਼ਾਨ ਦੇ ਨਾਲ ਕਰੀਨਾ ਕਪੂਰ ਖ਼ਾਨ ਲੀਡ ਰੋਲ ਵਿਚ ਨਜ਼ਰ ਆਉਣਗੇ। ਇਸ ਲੁੱਕ ਨੂੰ ਪਾਉਣ ਲਈ ਉਨ੍ਹਾਂ ਨੇ ਇਸ ਉਤੇ ਛੇ ਮਹੀਨੇ ਕੰਮ ਕੀਤਾ ਹੈ ਵਾਇਰਲ ਤਸਵੀਰ ਵਿਚ ਆਮਿਰ ਸੰਘਣੀ ਦਾੜ੍ਹੀ ਤੇ ਪੱਗ ਵਿਚ ਨਜ਼ਰ ਆ ਰਹੇ ਹਨ। ਲੋਕ ਉਹਾਂ ਨੂੰ ਦੇਖ ਕੇ ਖੁਸ਼ ਹੋ ਰਹੇ ਹਨ। ਤੇ ਬਹੁਤ ਵਧੀਆ-ਵਧੀਆ ਕੁਮੈਂਟ ਕਰ ਰਹੇ ਹਨ।

ਇਕ ਯੂਜ਼ਰ ਨੇ ਲਿਖਿਆ ਹੈ ਐਕਟਰ ਹੋਵੇ ਤਾਂ ਇਸ ਤ੍ਰਾਹੰ ਦਾ ਇੱਕ ਹੋਰ ਨੇ ਕੁਮਾਂਟ ਕੀਤਾ ਹੈ ਬਹੁਤ ਹੈਂਡਸਮ ਸਰਦਾਰ ਦਿਖ ਰਹੇ ਹਨ। ਕੁਝ ਦਿਨ ਪਹਿਲਾਂ ਆਮਿਰ ਨੇ ਵੀ ਫ਼ਿਲਮ ਦਾ ਮੋਸ਼ਨ ਪੋਸਟਰ ਸ਼ੇਅਰ ਕੀਤਾ ਸੀ. ਇਸ ਫ਼ਿਲਮ ਨੂੰ ਭਾਰਤ ਦੀਆਂ 100 ਵੱਖ-ਵੱਖ ਲੋਕੇਸ਼ਨਾਂ ਉਤੇ ਸ਼ੂਟ ਕੀਤਾ ਜਾਵੇਗਾ। ਇਹ ਫ਼ਿਲਮ ਅਗਲੇ ਸਾਲ ਕ੍ਰਿਸਮਸ ਦੇ ਮੌਕੇ ਉਤੇ ਰਿਲੀਜ਼ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement