Pankaj Tripathi News: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਪੰਕਜ ਤ੍ਰਿਪਾਠੀ ਦੇ ਘਰ ਛਾਇਆ ਮਾਤਮ, ਇਸ ਰਿਸ਼ਤੇਦਾਰ ਦੀ ਹੋਈ ਮੌਤ

By : GAGANDEEP

Published : Apr 21, 2024, 11:14 am IST
Updated : Apr 21, 2024, 11:15 am IST
SHARE ARTICLE
Bollywood actor Pankaj Tripathi's brother-in-law died News in punjabi
Bollywood actor Pankaj Tripathi's brother-in-law died News in punjabi

Pankaj Tripathi News:ਜੀਜੇ ਦੀ ਹੋਈ ਮੌਤ, ਭੈਣ ਜ਼ਖ਼ਮੀ

Bollywood actor Pankaj Tripathi's brother-in-law died News in punjabi : ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਪੰਕਜ ਤ੍ਰਿਪਾਠੀ ਦੇ ਪਰਿਵਾਰ 'ਤੇ ਦੁੱਖਾਂ ਦਾ ਟੁੱਟ ਗਿਆ। ਪਤਾ ਲੱਗਾ ਹੈ ਕਿ ਪੰਕਜ ਤ੍ਰਿਪਾਠੀ ਦੀ ਭੈਣ ਅਤੇ ਜੀਜਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਭਿਆਨਕ ਹਾਦਸੇ 'ਚ ਪੰਕਜ ਤ੍ਰਿਪਾਠੀ ਦੇ ਜੀਜਾ ਦੀ ਮੌਤ ਹੋ ਗਈ, ਜਦਕਿ ਉਸ ਦੀ ਭੈਣ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਇਹ ਹਾਦਸਾ ਧਨਬਾਦ ਦੇ ਜੀਟੀ ਰੋਡ 'ਤੇ ਸਥਿਤ ਨਿਰਸਾ 'ਚ ਵਾਪਰਿਆ। ਹਾਦਸੇ ਵਿੱਚ ਜ਼ਖ਼ਮੀ ਹੋਈ ਭੈਣ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Central African Republic News: ਯਾਤਰੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਡੁੱਬੀ, 50 ਤੋਂ ਵੱਧ ਲੋਕਾਂ ਦੀ ਹੋਈ ਮੌਤ  

ਭੈਣ ਹਸਪਤਾਲ ਦਾਖਲ
ਪੰਕਜ ਤ੍ਰਿਪਾਠੀ ਦੀ ਭੈਣ ਨੂੰ ਧਨਬਾਦ ਦੇ SNMMC ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉੱਥੇ ਹੀ ਹਸਪਤਾਲ ਪਹੁੰਚੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪੰਕਜ ਤ੍ਰਿਪਾਠੀ ਦੀ ਭੈਣ ਅਤੇ ਜੀਜਾ ਸਵਿਫਟ ਕਾਰ 'ਚ ਗੋਪਾਲਗੰਜ ਤੋਂ ਕੋਲਕਾਤਾ ਜਾ ਰਹੇ ਸਨ। ਕਾਰ ਨਿਰਸਾ ਦੇ ਕੋਲ ਹਾਦਸਾਗ੍ਰਸਤ ਹੋ ਗਈ, ਜਿਸ ਵਿਚ ਅਦਾਕਾਰ ਦੇ ਜੀਜਾ ਦੀ ਮੌਤ ਹੋ ਗਈ ਅਤੇ ਭੈਣ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: Haryana News: ਨਹਿਰ ਕੰਢੇ ਬੈਠ ਸ਼ਰਾਬ ਪੀ ਰਿਹਾ ਸੀ ਪੁੱਤ, ਪਿਓ ਨੂੰ ਵੇਖ ਲਗਾ ਦਿਤੀ ਨਹਿਰ ਵਿਚ ਛਾਲ, ਲਾਪਤਾ 

ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ 
ਜਾਣਕਾਰੀ ਮੁਤਾਬਕ ਪੰਕਜ ਤ੍ਰਿਪਾਠੀ ਦਾ ਜੀਜਾ ਮੁੰਨਾ ਤਿਵਾਰੀ ਖੁਦ ਕਾਰ ਚਲਾ ਰਿਹਾ ਸੀ ਅਤੇ ਉਸ ਦੀ ਪਤਨੀ ਸਰਿਤਾ ਵੀ ਉਸ ਦੇ ਨਾਲ ਬੈਠੀ ਸੀ। ਹਾਲਾਂਕਿ ਇਹ ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਰਿਸ਼ਤੇਦਾਰ ਕੁਝ ਨਹੀਂ ਦੱਸ ਰਹੇ ਹਨ। ਮ੍ਰਿਤਕ ਦੇ ਰਿਸ਼ਤੇਦਾਰ ਸੁਜੀਤ ਤਿਵਾੜੀ ਨੇ ਦੱਸਿਆ, 'ਜਦੋਂ ਸਾਨੂੰ ਸੜਕ ਹਾਦਸੇ ਦਾ ਪਤਾ ਲੱਗਾ ਤਾਂ ਅਸੀਂ ਤੁਰੰਤ ਹਸਪਤਾਲ ਪਹੁੰਚੇ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਸਮਝ ਨਹੀਂ ਪਾ ਰਹੇ ਹਨ ਕਿ ਹਾਦਸਾ ਕਿਵੇਂ ਵਾਪਰਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੱਸ ਦੇਈਏ ਕਿ ਪੰਕਜ ਤ੍ਰਿਪਾਠੀ ਵੀ ਜਲਦ ਹੀ ਧਨਬਾਦ ਪਹੁੰਚਣ ਵਾਲੇ ਦੱਸੇ ਜਾ ਰਹੇ ਹਨ। ਉਹ ਆਪਣੀ ਭੈਣ ਦੀ ਦੇਖਭਾਲ ਕਰਨ ਲਈ ਆਪਣੇ ਪਰਿਵਾਰ ਨਾਲ ਉੱਥੇ ਜਾਣਗੇ। ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਕਜ ਤ੍ਰਿਪਾਠੀ ਨੂੰ ਹਾਲ ਹੀ ਵਿੱਚ OTT ਪਲੇਟਫਾਰਮ 'ਤੇ ਰਿਲੀਜ਼ ਹੋਈ 'ਮਰਡਰ ਮੁਬਾਰਕ' ਵਿੱਚ ਇੱਕ ਪੁਲਿਸ ਇੰਸਪੈਕਟਰ ਦੇ ਰੂਪ ਵਿੱਚ ਦੇਖਿਆ ਗਿਆ ਸੀ।

(For more Punjabi news apart from Bollywood actor Pankaj Tripathi's brother-in-law died News in punjabi , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement