ਸਲਮਾਨ ਖਾਨ ਨੂੰ ਚੜਿਆ ਕਿਸਾਨੀ ਦਾ ਸ਼ੌਂਕ, ਇਸ ਵਾਰ ਖੇਤ ਵਿਚ ਬੀਜਿਆ ਝੋਨਾ 
Published : Jul 21, 2020, 12:52 pm IST
Updated : Jul 21, 2020, 12:52 pm IST
SHARE ARTICLE
Salman Khan
Salman Khan

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਲਾਕਡਾਊਨ ਦੀ ਸ਼ੁਰੂਆਤ ਤੋਂ ਹੀ ਆਪਣੇ ਪਨਵੇਲ ਫਾਰਮ ਹਾਊਸ ਵਿਚ ਰਹਿ ਰਿਹਾ ਹੈ

ਮੁੰਬਈ- ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਲਾਕਡਾਊਨ ਦੀ ਸ਼ੁਰੂਆਤ ਤੋਂ ਹੀ ਆਪਣੇ ਪਨਵੇਲ ਫਾਰਮ ਹਾਊਸ ਵਿਚ ਰਹਿ ਰਿਹਾ ਹੈ। ਬਾਲੀਵੁੱਡ ਦੇ ਦਬੰਗ ਯਾਨੀ ਸਲਮਾਨ ਖਾਨ ਨੂੰ ਇਨ੍ਹੀਂ ਦਿਨੀਂ ਖੇਤੀ ਦਾ ਸ਼ੌਂਕ ਚੱੜ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਉਹ ਫਾਰਮ 'ਤੇ ਕੰਮ ਕਰਦਿਆਂ ਉਹ ਸੋਸ਼ਲ ਮੀਡੀਆ 'ਤੇ ਆਪਣੀ ਫੋਟੋ ਸ਼ੇਅਰ ਕਰ ਰਿਹਾ ਹੈ। ਹੁਣ ਉਸ ਨੇ ਇੱਕ ਵੀਡੀਓ ਟਵੀਟ ਕਰਕੇ ਖੇਤ ਵਿਚ ਝੋਨੇ ਦੀ ਬਿਜਾਈ ਕੀਤੀ ਹੈ।

Salman KhanSalman Khan

ਵੀਡੀਓ ਨੂੰ ਸਾਂਝਾ ਕਰਦੇ ਹੋਏ ਸਲਮਾਨ ਨੇ ਲਿਖਿਆ, ''Rice plantation done''। ਇਸ ਤੋਂ ਪਹਿਲਾਂ ਸਲਮਾਨ ਖਾਨ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਟ 'ਤੇ ਇਕ ਵੀਡੀਓ ਸ਼ੇਅਰ ਕੀਤਾ ਸੀ। ਇਸ ਵੀਡੀਓ ਵਿਚ ਸਲਮਾਨ ਖਾਨ ਖੇਤੀ ਵਿਚ ਲੱਗੇ ਦਿਖਾਈ ਦੇ ਰਹੇ ਹਨ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਸਲਮਾਨ ਖਾਨ ਪਹਿਲੇ ਟਰੈਕਟਰ ਦੇ ਪਿੱਛੇ ਹਲ 'ਤੇ ਖੇਤ ਵਾਹ ਰਹੇ ਹਨ।

Salman KhanSalman Khan

ਇਸ ਤੋਂ ਬਾਅਦ ਉਹ ਖੁਦ ਟਰੈਕਟਰ ਚਲਾਉਂਦੇ ਵੀ ਨਜ਼ਰ ਆ ਰਹੇ ਹਨ। ਸਲਮਾਨ ਖਾਨ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ- 'ਫਾਰਮਿੰਗ'। ਇਸ ਵੀਡੀਓ ਵਿਚ ਸਲਮਾਨ ਝੋਨੇ ਦੀ ਕਾਸ਼ਤ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਕਿਵੇਂ ਉਹ ਬਾਰਸ਼ ਵਿਚ ਖੇਤਾਂ ਵਿਚ ਕੰਮ ਕਰ ਰਹੇ ਹਨ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਖੇਤੀ ਕਰਨ ਤੋਂ ਬਾਅਦ ਥੱਕ ਕੇ ਬੈਠੇ ਹੋਏ ਆਪਣੀ ਤਸਵੀਰ ਸਾਂਝੀ ਕੀਤੀ। ਇਸ ਫੋਟੋ ਵਿਚ ਉਹ ਪੂਰੀ ਤਰ੍ਹਾਂ ਚਿੱਕੜ ਵਿਚ ਲਪੇਟਿਆ ਹੋਇਆ ਦਿਖਾਈ ਦੇ ਰਿਹਾ ਸੀ। ਸਲਮਾਨ ਨੇ ਆਪਣੀ ਫੋਟੋ ਸਾਂਝੀ ਕਰਨ ਤੋਂ ਬਾਅਦ ਸਾਰਿਆਂ ਨੂੰ ਉਨ੍ਹਾਂ ਨੇ ਸਲਾਹ ਦਿੰਦੇ ਹੋਏ ਲਿਖਿਆ- ‘ਕਿਸਾਨਾਂ ਦਾ ਸਤਿਕਾਰ’। ਦੱਸ ਦੇਈਏ ਕਿ ਸਲਮਾਨ ਖਾਨ ਅਤੇ ਯੂਲੀਆ ਵੰਤੂਰ ਲਾਕਡਾਊਨ ਦੇ ਸਮੇਂ ਤੋਂ ਪਨਵੇਲ ਦੇ ਫਾਰਮ ਹਾਊਸ ਵਿਚ ਰਹਿ ਰਹੇ ਹਨ।

Salman KhanSalman Khan

ਦੋਵੇਂ ਉਥੋਂ ਲਗਾਤਾਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰ ਰਹੇ ਹਨ। ਇਸ ਦੌਰਾਨ ਦੋਵਾਂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਵਿਚ ਵਾਇਰਲ ਹੋ ਰਹੀਆਂ ਹਨ। ਇਕ ਵਾਇਰਲ ਵੀਡੀਓ ਹੈ ਜੋ ਸਲਮਾਨ ਖਾਨ ਦੇ ਬਾਡੀਗਾਰਡ ਸ਼ੇਰਾ ਨੇ ਸ਼ੇਅਰ ਕੀਤੀ ਹੈ।

Salman KhanSalman Khan

ਇਸ ਵਿਚ ਸਲਮਾਨ ਖਾਨ ਆਪਣੇ ਬਾਡੀਗਾਰਡ ਸ਼ੇਰਾ, ਪਰਿਵਾਰ ਅਤੇ ਬਾਲੀਵੁੱਡ ਦੇ ਖਾਸ ਦੋਸਤਾਂ ਨਾਲ ਪਨਵੇਲ ਫਾਰਮ ਹਾਊਸ ਵਿਚ ਕੁਆਲਿਟੀ ਸਮਾਂ ਬਿਤਾ ਰਹੇ ਹਨ। ਯੂਲੀਆ ਵੰਤੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਇਕ ਸੈਲਫੀ ਸ਼ੇਅਰ ਕੀਤੀ ਹੈ, ਜਿਸ ਦੀ ਖੂਬਸੂਰਤੀ ਬੈਕਗ੍ਰਾਉਂਡ ਵਿਚ ਦਿਖਾਈ ਦੇ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement