
ਹੁਣ 64 ਦਿਨ ਜੇਲ੍ਹ ਵਿਚ ਬਿਤਾਉਣ ਤੋਂ ਬਾਅਦ ਆਖਰਕਾਰ ਰਾਜ ਕੁੰਦਰਾ ਬਾਹਰ ਆ ਗਏ ਹਨ।
ਮੁੰਬਈ: ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ (Raj Kundra), ਜੋ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ 2 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਸਨ, ਆਖਰਕਾਰ 21 ਸਤੰਬਰ ਨੂੰ ਉਹ ਜੇਲ੍ਹ ਤੋਂ ਬਾਹਰ (Released) ਆ ਗਏ ਹਨ। ਸੋਮਵਾਰ ਨੂੰ ਮੈਜਿਸਟ੍ਰੇਟ ਅਦਾਲਤ ਨੇ ਉਨ੍ਹਾਂ ਨੂੰ 50,000 ਰੁਪਏ ਦੇ ਜ਼ਮਾਨਤੀ ਬਾਂਡ 'ਤੇ ਜ਼ਮਾਨਤ (Bail) ਦੇ ਦਿੱਤੀ ਸੀ। ਹੁਣ 64 ਦਿਨ ਜੇਲ੍ਹ ਵਿਚ ਬਿਤਾਉਣ ਤੋਂ ਬਾਅਦ ਰਾਜ ਕੁੰਦਰਾ ਬਾਹਰ ਆ ਗਏ ਹਨ।
Shilpa Shetty and Raj Kundra
ਰਾਜ ਕੁੰਦਰਾ 'ਤੇ ਅਸ਼ਲੀਲ ਸਮੱਗਰੀ (Porn Movies Case) ਬਣਾਉਣ ਅਤੇ ਉਨ੍ਹਾਂ ਨੂੰ ਐਪਸ 'ਤੇ ਅਪਲੋਡ ਕਰਨ ਦਾ ਦੋਸ਼ ਲੱਗਾ ਹੈ। ਰਾਜ ਤੋਂ ਇਲਾਵਾ ਇਸ ਮਾਮਲੇ ਵਿਚ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਲੰਬੀ ਪੁੱਛਗਿੱਛ ਤੋਂ ਬਾਅਦ ਰਾਜ ਨੂੰ 19 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ, ਮੁੰਬਈ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਨੇ ਕੁਝ ਸਮਾਂ ਪਹਿਲਾਂ ਇੱਕ ਪੂਰਕ ਚਾਰਜਸ਼ੀਟ (Charge Sheet) ਦਾਇਰ ਕੀਤੀ ਸੀ। ਚਾਰਜਸ਼ੀਟ ਲਗਭਗ 1467 ਪੰਨਿਆਂ ਦੀ ਹੈ, ਜਿਸ ਵਿਚ 43 ਗਵਾਹਾਂ ਦੇ ਬਿਆਨ ਹਨ।
Raj Kundra
ਇਸ ਦੇ ਨਾਲ ਹੀ ਰਾਜ ਕੁੰਦਰਾ ਨੂੰ ਜ਼ਮਾਨਤ ਮਿਲਣ ਦੀ ਖ਼ਬਰ ਤੋਂ ਬਾਅਦ ਸ਼ਿਲਪਾ ਸ਼ੈੱਟੀ (Shilpa Shetty) ਨੇ ਇੱਕ ਸਕਾਰਾਤਮਕ ਪੋਸਟ ਸਾਂਝੀ ਕੀਤੀ ਹੈ। ਸ਼ਿਲਪਾ ਸ਼ੈੱਟੀ ਨੇ ਇੰਸਟਾਗ੍ਰਾਮ ਸਟੋਰੀ ’ਤੇ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿਚ ਇਹ ਲਿਖਿਆ ਹੈ ਕਿ, “ਖਰਾਬ ਤੂਫ਼ਾਨ ਤੋਂ ਬਾਅਦ ਵੀ ਸੁੰਦਰ ਚੀਜ਼ਾਂ ਵਾਪਰ ਸਕਦੀਆਂ ਹਨ।”