
ਅਦਾਕਾਰਾ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।
ਨਵੀਂ ਦਿੱਲੀ: ਬਾਲੀਵੁੱਡ ਤੇ ਹਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਮਾਂ ਬਣ ਗਈ ਹੈ। ਅਦਾਕਾਰਾ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।
ਇਸ ਖੁਸ਼ਖਬਰੀ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹੋਏ ਪ੍ਰਿਅੰਕਾ ਚੋਪੜਾ ਨੇ ਲਿਖਿਆ- ਸਾਨੂੰ ਇਹ ਦੱਸਦੇ ਹੋਏ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਅਸੀਂ ਸਰੋਗੇਸੀ ਰਾਹੀਂ ਜਨਮੇ ਬੱਚੇ ਦਾ ਸਵਾਗਤ ਕਰ ਰਹੇ ਹਾਂ। ਅਸੀਂ ਤੁਹਾਨੂੰ ਸਾਰਿਆਂ ਨੂੰ ਇਸ ਬਹੁਤ ਹੀ ਖਾਸ ਮੌਕੇ 'ਤੇ ਸਾਡੀ ਗੋਪਨੀਯਤਾ ਨੂੰ ਸੁਰੱਖਿਅਤ ਰੱਖਣ ਲਈ ਸਤਿਕਾਰ ਸਹਿਤ ਬੇਨਤੀ ਕਰਦੇ ਹਾਂ ਕਿਉਂਕਿ ਅਸੀਂ ਇਸ ਸਮੇਂ ਆਪਣੇ ਪਰਿਵਾਰ 'ਤੇ ਪੂਰੀ ਤਰ੍ਹਾਂ ਕੇਂਦ੍ਰਿਤ ਹਾਂ। ਸਾਰਿਆਂ ਦਾ ਬਹੁਤ ਬਹੁਤ ਧੰਨਵਾਦ।
ਦੱਸ ਦੇਈਏ ਕਿ ਪ੍ਰਿਅੰਕਾ ਚੋਪੜਾ ਨੇ ਦਸੰਬਰ 2018 ਵਿਚ ਨਿੱਕ ਜੋਨਸ ਨਾਲ ਵਿਆਹ ਕੀਤਾ ਸੀ। ਉਹਨਾਂ ਨੇ ਹਿੰਦੂ ਰੀਤੀ-ਰਿਵਾਜਾਂ ਦੇ ਨਾਲ-ਨਾਲ ਈਸਾਈ ਮਾਨਤਾ ਅਨੁਸਾਰ ਵਿਆਹ ਕੀਤਾ ਸੀ। ਦੋਹਾਂ ਦਾ ਵਿਆਹ ਰਾਜਸਥਾਨ ਦੇ ਜੋਧਪੁਰ ਦੇ ਉਮੇਦ ਭਵਨ ਪੈਲੇਸ 'ਚ ਹੋਇਆ। ਹਾਲਾਂਕਿ ਵਿਆਹ ਦੀ ਰਸਮ ਬਹੁਤ ਨਿੱਜੀ ਸੀ ਪਰ ਇਸ ਤੋਂ ਬਾਅਦ ਉਹਨਾਂ ਨੇ ਦਿੱਲੀ ਅਤੇ ਮੁੰਬਈ ਵਿਚ ਸ਼ਾਨਦਾਰ ਰਿਸੈਪਸ਼ਨ ਦਿੱਤੀ। ਨਿਕੋਲਸ ਜੈਰੀ ਜੋਨਸ ਇਕ ਅਮਰੀਕੀ ਗਾਇਕ, ਅਦਾਕਾਰ ਅਤੇ ਰਿਕਾਰਡ ਨਿਰਮਾਤਾ ਹੈ। ਉਹਨਾਂ ਨੇ ਸੱਤ ਸਾਲ ਦੀ ਉਮਰ ਵਿਚ ਅਦਾਕਾਰੀ ਸ਼ੁਰੂ ਕੀਤੀ ਸੀ।