
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨ ਲਈ ਭਾਰਤ ਦੌਰੇ ‘ਤੇ ਆ ਰਹੇ ਹਨ।
ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨ ਲਈ ਭਾਰਤ ਦੌਰੇ ‘ਤੇ ਆ ਰਹੇ ਹਨ। ਪਰ ਉਹਨਾਂ ਤੋਂ ਪਹਿਲਾਂ ਡੋਨਾਲਡ ਟਰੰਪ ਨੇ ਬਾਲੀਵੁੱਡ ਅਦਾਕਾਰ ਅਯੁਸ਼ਮਾਨ ਖੁਰਾਨਾ (Ayushmann Khurrana) ਦੀ ਫਿਲਮ ‘ਸ਼ੁੱਭ ਮੰਗਲ ਜ਼ਿਆਦਾ ਸਾਵਧਾਨ (Shubh Mangal Zyada Saavdhan) ‘ਤੇ ਪ੍ਰਤੀਕਿਰਿਆ ਦਿੱਤੀ ਹੈ।
Photo
‘ਗੇ’ ਲਵ ਸਟੋਰੀ ‘ਤੇ ਅਧਾਰਤ ਫਿਲਮ ਨੂੰ ਲੈ ਕੇ ਅਮਰੀਕੀ ਮਨੁੱਖੀ ਅਧਿਕਾਰਾਂ ਦੇ ਰੱਖਿਅਕ ਪੀਟਰ ਟੈਰਹੈਲ (Peter Tetchell) ਨੇ ਇਕ ਟਵੀਟ ਕੀਤਾ। ਇਸ ਟਵੀਟ ਵਿਚ ਉਹਨਾਂ ਨੇ ਲਿਖਿਆ, ‘ਸਮਲਿੰਗਤਾ ਨੂੰ ਕਾਨੂੰਨੀ ਕਰਾਰ ਦੇਣ ਤੋਂ ਬਾਅਦ ਹੁਣ ਨਵੀਂ ਬਾਲੀਵੁੱਡ ‘ਗੇ’ ਰੋਮਾਂਟਿਕ-ਕਾਮੇਡੀ ਫਿਲਮ ਬਜ਼ੁਰਗ ਲੋਕਾਂ ‘ਤੇ ਅਪਣਾ ਪ੍ਰਭਾਵ ਪਾਉਣ ਲਈ ਤਿਆਰ ਹੈ’।
Photo
ਪੀਟਰ ਦੇ ਇਸ ਟਵੀਟ’ਤੇ ਰੀਟਵੀਟ ਕਰਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਡਲ ਟਰੰਪ ਨੇ ਕਮੈਂਟ ਕੀਤਾ ਹੈ। ਉਹਨਾਂ ਨੇ ਅਪਣੇ ਟਵਿਟਰ ਹੈਂਡਲ ‘ਤੇ ਲਿਖਿਆ, ‘ਗ੍ਰੇਟ’। ਡੋਨਾਲਡ ਟਰੰਪ ਦੇ ਇਸ ਟਵੀਟ ‘ਤੇ ਲੋਕ ਖੂਬ ਕਮੈਂਟ ਕਰ ਰਹ ਹਨ ਅਤੇ ਅਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਉੱਥੇ ਹੀ ਦੱਸ ਦਈਏ ਕਿ ਆਯੁਸ਼ਮਾਨ ਖੁਰਾਨਾ ਦੀ ਫ਼ਿਲਮ ‘ਸ਼ੁੱਭ ਮੰਗਲ ਜ਼ਿਆਦਾ ਸਾਵਧਾਨ’ ਬਾਕਸ ਆਫਿਸ ‘ਤੇ ਰੀਲੀਜ਼ ਹੋ ਗਈ ਹੈ।
Photo
ਇਸ ਫਿਲਮ ਨੂੰ ਫੈਨਜ਼ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਨੇ ਪਹਿਲੇ ਦਿਨ 9.25 ਤੋਂ 9.50 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਦੱਸ ਦਈਏ ਕਿ ਆਯੁਸ਼ਮਾਨ ਖੁਰਾਨਾ ਦੀ ਇਹ ਫ਼ਿਲਮ ਸਮਲਿੰਗੀ ਪ੍ਰੇਮੀ ਜੋੜੇ ਦੇ ਦੁਆਲੇ ਘੁੰਮਦੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।