ਕੰਗਨਾ ਰਣੌਤ ਨੇ ਫਿਰ ਲਿਆ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨਾਲ ਪੰਗਾ, ਕਿਹਾ- ਜਲਦ ਹੋਵੇਗੀ ਗ੍ਰਿਫ਼ਤਾਰੀ
Published : Mar 22, 2023, 2:09 pm IST
Updated : Mar 22, 2023, 2:09 pm IST
SHARE ARTICLE
Kangana Ranaut ,  Diljit Dosanjh
Kangana Ranaut , Diljit Dosanjh

ਪੋਸਟ ਵਿਚ ਕੰਗਨਾ ਨੇ ਲਿਖਿਆ ਸੀ, "ਖਾਲਿਸਤਾਨੀਆਂ ਦਾ ਸਮਰਥਨ ਕਰਨ ਵਾਲੇ ਸਾਰੇ ਯਾਦ ਰੱਖੋ ਅਗਲਾ ਨੰਬਰ ਤੇਰਾ, ਪੁਲਿਸ ਆ ਚੁੱਕੀ ਹੈ

ਨਵੀਂ ਦਿੱਲੀ : ਕੰਗਨਾ ਰਣੌਤ ਨੇ ਇੱਕ ਵਾਰ ਫਿਰ ਦਿਲਜੀਤ ਦੋਸਾਂਝ ਨਾਲ ਪੰਗਾ ਲੈ ਲਿਆ ਹੈ। ਕੱਟੜਪੰਥੀ ਸਿੱਖ ਪ੍ਰਚਾਰਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਪੁਲਿਸ ਦੀ ਕਾਰਵਾਈ ਦੇ ਵਿਚਕਾਰ, ਕੰਗਨਾ ਨੇ ਅਦਾਕਾਰ ਅਤੇ ਗਾਇਕ ਦਿਲਜੀਤ ਲਈ ਸੋਸ਼ਲ ਮੀਡੀਆ 'ਤੇ ਇੱਕ ਚੇਤਾਵਨੀ ਵੀ ਪੋਸਟ ਕੀਤੀ ਹੈ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਚੱਲ ਰਹੇ ਇਕ ਮਸ਼ਹੂਰ ਮੀਮ ਦੀ ਉਦਾਹਰਣ ਦਿੰਦੇ ਹੋਏ ਉਨ੍ਹਾਂ ਨੇ ਦਿਲਜੀਤ ਜੀ 'ਪੋਲਜ਼ ਆ ਗਈ ਪੋਲ' ਲਿਖਿਆ।

ਕੰਗਨਾ ਨੇ ਟਵਿੱਟਰ ਅਤੇ ਇੰਸਟਾਗ੍ਰਾਮ ਸਟੋਰੀਜ਼ 'ਤੇ Swiggy India ਦੀ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਵਿੱਚ ਕਈ ਤਰ੍ਹਾਂ ਦੀਆਂ ਦਾਲਾਂ ਦਿਖਾਈਆਂ ਗਈਆਂ ਹਨ ਜਿਨ੍ਹਾਂ ਉੱਤੇ ‘ਪਲਸ ਆਈ ਪਲਸ’ ਲਿਖਿਆ ਹੋਇਆ ਸੀ। ਉਨ੍ਹਾਂ ਨੇ ਆਪਣੇ ਟਵੀਟ 'ਚ ਦਿਲਜੀਤ ਨੂੰ ਟੈਗ ਕਰਦੇ ਹੋਏ ਲਿਖਿਆ Just Saying daljit dosanjh। ਕੰਗਨਾ ਨੇ ਇੰਸਟਾਗ੍ਰਾਮ ਸਟੋਰੀਜ਼ ਵਿਚ ਇੱਕ ਖਾਲਿਸਤਾਨੀ ਸਟਿੱਕਰ ਵੀ ਜੋੜਿਆ। ਜਿਸ ਵਿਚ ਸਲੀਬ ਲੱਗੀ ਹੋਈ ਸੀ। ਇਸ ਪੋਸਟ ਵਿੱਚ ਕੰਗਨਾ ਨੇ ਲਿਖਿਆ, "ਦਿਲਜੀਤ ਦੋਸਾਂਝ ਜੀ ਪੋਲਸ ਆਗੀ ਪੋਲਸ।"

ਕੰਗਨਾ ਨੇ ਦਿਲਜੀਤ ਦੋਸਾਂਝ 'ਤੇ ਨਿਸ਼ਾਨਾ ਸਾਧਦੇ ਹੋਏ ਇਕ ਹੋਰ ਕਹਾਣੀ ਸ਼ੇਅਰ ਕੀਤੀ ਹੈ। ਜਿਸ ਵਿੱਚ ਲਿਖਿਆ ਸੀ, "ਖਾਲਿਸਤਾਨੀਆਂ ਦਾ ਸਮਰਥਨ ਕਰਨ ਵਾਲੇ ਸਾਰੇ ਯਾਦ ਰੱਖੋ ਅਗਲਾ ਨੰਬਰ ਤੇਰਾ, ਪੁਲਿਸ ਆ ਚੁੱਕੀ ਹੈ। ਇਹ ਉਹ ਸਮਾਂ ਨਹੀਂ ਜਦੋਂ ਕੋਈ ਕੁਝ ਵੀ ਕਰਦਾ ਸੀ, ਦੇਸ਼ ਨੂੰ ਤੋੜਨਾ ਜਾਂ ਧੋਖਾ ਦੇਣਾ ਹੁਣ ਮਹਿੰਗਾ ਪਵੇਗਾ। 

File Photo

ਕੰਗਨਾ ਰਣੌਤ ਨੇ ਸ਼ਨੀਵਾਰ ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ਼ ਪੰਜਾਬ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰਨ ਤੋਂ ਬਾਅਦ ਇਹ ਪੋਸਟ ਸ਼ੇਅਰ ਕੀਤੀ। ਇਕ ਖ਼ਬਰ ਮੁਤਾਬਿਕ ਪੁਲਿਸ ਨੇ ਕਿਹਾ ਕਿ ਇਸ ਮਾਮਲੇ ਵਿਚ ਹੁਣ ਤੱਕ ਕੁੱਲ 114 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਸ ਵਿਚ ਆਈਐਸਆਈ ਐਂਗਲ ਅਤੇ ਵਿਦੇਸ਼ੀ ਫੰਡਿੰਗ ਦਾ ਪੱਕਾ ਸ਼ੱਕ ਹੈ।

File Photo

ਜ਼ਿਕਰਯੋਗ ਹੈ ਕਿ ਕੰਗਨਾ ਦੀ 2020 'ਚ ਵੀ ਦਿਲਜੀਤ ਨਾਲ ਸੋਸ਼ਲ ਮੀਡੀਆ 'ਤੇ ਜੰਗ ਹੋ ਚੁੱਕੀ ਹੈ। ਝਗੜਾ ਉਸ ਦੁਆਰਾ ਪੋਸਟ ਕੀਤੇ ਗਏ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ ਸ਼ੁਰੂ ਹੋਇਆ, ਜਿਸ ਵਿਚ ਉਸਨੇ ਇੱਕ ਬਜ਼ੁਰਗ ਔਰਤ ਨੂੰ ਸ਼ਾਹੀਨ ਬਾਗ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਚਿਹਰੇ ਵਜੋਂ ਗਲਤ ਪਛਾਣ ਲਿਆ। ਜਿਸ ਤੋਂ ਬਾਅਦ ਦਿਲਜੀਤ ਨੇ ਕੰਗਨਾ ਦੀ ਪੋਸਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਦੱਸਿਆ ਕਿ ਉਹ ਖਾਲਿਸਤਾਨੀ ਨਹੀਂ ਹੈ। ਦਿਲਜੀਤ ਨੇ ਇਸ ਨੂੰ ਕੰਗਣਾ ਦਾ 'ਡਰਾਮਾ' ਕਿਹਾ ਹੈ। 

 

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement