Gurdas Maan News: ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈ ਕੋਰਟ ਵਲੋਂ ਨੋਟਿਸ ਜਾਰੀ
Published : May 22, 2024, 7:30 am IST
Updated : May 22, 2024, 12:10 pm IST
SHARE ARTICLE
HC notice to Gurdas Maan in connection with a case of hurting religious sentiments
HC notice to Gurdas Maan in connection with a case of hurting religious sentiments

ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦਾ ਵੰਸਜ ਦਸਣ ਦੇ ਮਾਮਲੇ ’ਚ ਦਰਜ ਹੋਈ ਸੀ ਐਫ਼ਆਈਆਰ

Gurdas Maan News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੰਦੀਪ ਮੋਦਗਿਲ ਦੇ ਬੈਂਚ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਤੇ ਪੁਲਿਸ ਨੂੰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।

ਨਕੋਦਰ ਵਿਖੇ ਸਾਲ 2021 ਵਿਚ ਇਕ ਸਭਿਆਚਾਰਕ ਪ੍ਰੋਗਰਾਮ ਦੌਰਾਨ ਗੁਰਦਾਸ ਮਾਨ ਨੇ ਲਾਡੀ ਸ਼ਾਹ ਨੂੰ ਤੀਜੇ ਗੁਰੂ ਅਮਰਦਾਸ ਜੀ ਦਾ ਵੰਸਜ ਦਸਿਆ ਸੀ ਤੇ ਇਸ ਸਬੰਧੀ ਇਕ ਵੀਡੀਉ ਵਾਇਰਲ ਹੋਣ ਉਪਰੰਤ ਇਕ ਸਿੱਖ ਸੰਸਥਾ ਨਾਲ ਸਬੰਧ ਰੱਖਦੇ ਹਰਜਿੰਦਰ ਸਿੰਘ ਜਿੰਦਾ ਤੇ ਸਦੋਕ ਹੋਰਨਾਂ ਨੇ ਪੁਲਿਸ ਨੂੰ ਸ਼ਿਕਾਇਤ ਦਿਤੀ ਸੀ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਤੇ ਪੁਲਿਸ ਨੇ 26 ਅਗੱਸਤ 2021 ਨੂੰ ਨਕੋਦਰ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਸੀ।

ਹਾਲਾਂਕਿ ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਜਿੰਦਾ ਦੇ ਵਕੀਲ ਰਮਨਦੀਪ ਸਿੰਘ ਨੇ ਹੁਣ ਹਾਈ ਕੋਰਟ ਵਿਚ ਪਟੀਸ਼ਨ ਦਾਖ਼ਲ ਕਰ ਕੇ ਕਿਹਾ ਹੈ ਕਿ ਇਸ ਮਾਮਲੇ ਵਿਚ ਪੁਲਿਸ ਨੇ ਹੇਠਲੀ ਅਦਾਲਤ ਵਿਚ ਕੈਂਸਲੇਸ਼ਨ ਰਿਪੋਰਟ ਦਾਖ਼ਲ ਕੀਤੀ, ਜਿਸ ਨੂੰ ਚੁਨੌਤੀ ਦਿਤੀ ਗਈ ਪਰ ਹੇਠਲੀ ਅਦਾਲਤ ਨੇ ਤੱਥਾਂ ’ਤੇ ਗ਼ੌਰ ਕੀਤੇ ਬਗ਼ੈਰ ਕੈਂਸਲੇਸ਼ਨ ਰਿਪੋਰਟ ਮੰਜ਼ੂਰ ਕਰ ਲਈ।

ਉਨ੍ਹਾਂ ਹਾਈ ਕੋਰਟ ਵਿਚ ਦਲੀਲਾਂ ਦਿਤੀਆਂ ਕਿ ਗੁਰਦਾਸ ਮਾਨ ਨੇ ਮਾਫ਼ੀ ਮੰਗਣ ਵੇਲੇ ਵੀ ਇਹ ਮੰਨਿਆ ਸੀ ਕਿ ਉਸ ਨੇ ਲਾਡੀ ਸ਼ਾਹ ਸਬੰਧੀ ਗੱਲ ਕਹੀ ਸੀ ਪਰ ਹੇਠਲੀ ਅਦਾਲਤ ਨੇ ਧਾਰਮਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਬਣਦਾ ਹੋਣ ਦੇ ਬਾਵਜੂਦ ਟਰਾਇਲ ਨਹੀਂ ਚਲਾਇਆ। ਲਿਹਾਜਾ ਕੈਂਸਲੇਸ਼ਨ ਰਿਪੋਰਟ ਰੱਦ ਕਰਨ ਦੀ ਮੰਗ ਕਰਦੀ ਅਰਜ਼ੀ ਰੱਦ ਕਰਨ ਦਾ ਹੇਠਲੀ ਅਦਾਲਤ ਦਾ ਹੁਕਮ ਰੱਦ ਕੀਤਾ ਜਾਵੇ ਤੇ ਹੇਠਲੀ ਅਦਾਲਤ ਵਿਚ ਕੇਸ ਚਲਾਇਆ ਜਾਵੇ।

(For more Punjabi news apart from HC notice to Gurdas Maan in connection with a case of hurting religious sentiments, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement