
ਹਾਲਾਂਕਿ ਮੁੱਢਲੇ ਇਲਾਜ ਤੋਂ ਬਾਅਦ ਸ਼ਾਹਰੁਖ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ
Shah Rukh Khan Hospitalised : ਕਿੰਗ ਖਾਨ ਦੇ ਫ਼ੈਨਜ ਲਈ ਹੈਰਾਨ ਕਰਨ ਵਾਲੀ ਖ਼ਬਰ ਆ ਰਹੀ ਹੈ। ਅਦਾਕਾਰ ਸ਼ਾਹਰੁਖ ਖਾਨ ਨੂੰ ਅਹਿਮਦਾਬਾਦ ਦੇ ਕੇਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਉਸ ਨੂੰ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਮੁੱਢਲੇ ਇਲਾਜ ਤੋਂ ਬਾਅਦ ਸ਼ਾਹਰੁਖ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਕੇਡੀ ਹਸਪਤਾਲ ਦੇ ਡਾਕਟਰਾਂ ਮੁਤਾਬਕ ਸ਼ਾਹਰੁਖ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਗਏ।
ਦਰਅਸਲ 'ਚ 21 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਕਾਰ IPL 2024 ਦਾ ਪਹਿਲਾ ਕੁਆਲੀਫਾਇਰ ਮੈਚ ਖੇਡਿਆ ਗਿਆ ਸੀ। ਕੇਕੇਆਰ ਨੇ ਇਹ ਮੈਚ ਜਿੱਤ ਕੇ ਚੌਥੀ ਵਾਰ ਫਾਈਨਲ ਵਿੱਚ ਪ੍ਰਵੇਸ਼ ਕੀਤਾ।
ਸ਼ਾਹਰੁਖ ਇਸ ਮੈਚ ਲਈ ਦੋ ਦਿਨਾਂ ਲਈ ਅਹਿਮਦਾਬਾਦ ਆਏ ਸਨ। ਗਰਮੀ ਜ਼ਿਆਦਾ ਹੋਣ ਕਰਕੇ ਉਨ੍ਹਾਂ ਨੂੰ ਡੀਹਾਈਡ੍ਰੇਸ਼ਨ ਹੋਇਆ। ਮੈਚ ਤੋਂ ਬਾਅਦ ਸ਼ਾਹਰੁਖ ਖਾਨ ਕਾਫੀ ਦੇਰ ਤੱਕ ਸਟੇਡੀਅਮ 'ਚ ਰਹੇ ਅਤੇ ਪ੍ਰਸ਼ੰਸਕਾਂ ਦਾ ਧੰਨਵਾਦ ਵੀ ਕੀਤਾ। ਇਸ ਤੋਂ ਬਾਅਦ ਦੇਰ ਰਾਤ ਉਹ ਆਪਣੀ ਟੀਮ ਨਾਲ ਅਹਿਮਦਾਬਾਦ ਦੇ ਇੱਕ ਪੰਜ ਸਿਤਾਰਾ ਹੋਟਲ ਪਹੁੰਚੇ। ਜਿੱਥੇ ਉਨ੍ਹਾਂ ਦਾ ਟੀਮ ਸਮੇਤ ਸ਼ਾਨਦਾਰ ਸਵਾਗਤ ਕੀਤਾ ਗਿਆ ਸੀ।
ਅੱਜ ਦੁਪਹਿਰ ਨੂੰ ਕੀਤਾ ਗਿਆ ਸੀ ਭਰਤੀ
ਸ਼ਾਹਰੁਖ ਖਾਨ ਦੀ ਸਿਹਤ 22 ਮਈ ਦੀ ਸਵੇਰ ਨੂੰ ਵਿਗੜ ਗਈ ਸੀ। ਜਿਸ ਤੋਂ ਬਾਅਦ ਦੁਪਹਿਰ 1 ਵਜੇ ਦੇ ਕਰੀਬ ਉਸ ਨੂੰ ਕੇਡੀ ਹਸਪਤਾਲ ਲਿਜਾਇਆ ਗਿਆ। ਪ੍ਰਾਇਮਰੀ ਟਰੀਟਮੈਂਟ ਦੇਣ ਤੋਂ ਬਾਅਦ ਸ਼ਾਹਰੁਖ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹੁਣ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਦੱਸੀ ਜਾ ਰਹੀ ਹੈ। ਡਾਕਟਰਾਂ ਨੇ ਸ਼ਾਹਰੁਖ ਨੂੰ ਕੁਝ ਸਮੇਂ ਲਈ ਆਰਾਮ ਕਰਨ ਲਈ ਕਿਹਾ ਹੈ।
ਦੱਸ ਦੇਈਏ ਕਿ ਅਹਿਮਦਾਬਾਦ ਵਿੱਚ ਤਾਪਮਾਨ 45 ਡਿਗਰੀ ਨੂੰ ਪਾਰ ਕਰ ਗਿਆ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਸਾਰਿਆਂ ਨੂੰ ਘਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਦਾ ਕਹਿੰਦਾ ਹੈ ਕਿ ਖ਼ੁਦ ਨੂੰ ਹਾਈਡ੍ਰੇਟ ਕਰਦੇ ਰਹਿਣਾ ਚਾਹੀਦਾ ਹੈ। ਜੇਕਰ ਤੁਸੀਂ ਬਾਹਰ ਜਾ ਰਹੇ ਹੋ ਤਾਂ ਆਪਣੇ ਨਾਲ ਪਾਣੀ ਜ਼ਰੂਰ ਲੈ ਕੇ ਜਾਓ।