ਪੁਲਿਸ ਮੁਲਾਜ਼ਮ ਵਲੋਂ ਸਿੱਧੂ ਮੂਸੇਵਾਲਾ ਨੂੰ ‘ਅਤਿਵਾਦੀ’ ਕਹਿਣ ’ਤੇ ਬਲਕੌਰ ਸਿੰਘ ਦਾ ਟਵੀਟ, ਮੁੱਖ ਮੰਤਰੀ ਨੂੰ ਕੀਤੀ ਇਹ ਅਪੀਲ
Published : Aug 22, 2023, 8:25 am IST
Updated : Aug 22, 2023, 9:46 am IST
SHARE ARTICLE
Balkaur Singh
Balkaur Singh

ਕਿਹਾ, ਇਕ ਪੁਲਿਸ ਅਫ਼ਸਰ ਮੇਰੇ ਪੁੱਤ ਨੂੰ ਅਤਿਵਾਦੀ ਕਿਵੇਂ ਕਹਿ ਸਕਦਾ ਹੈ?

 

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ‘ਅਤਿਵਾਦੀ’ ਕਹਿਣ ਵਾਲੇ ਪੁਲਿਸ ਮੁਲਾਜ਼ਮ ਦੀ ਵੀਡੀਉ ਵਾਇਰਲ ਹੋਣ ਤੋਂ ਬਾਅਦ ਮਰਹੂਮ ਗਾਇਕ ਦੇ ਪਿਤਾ ਨੇ ਉਸ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਬਲਕੌਰ ਸਿੰਘ ਨੇ ਕਿਹਾ ਕਿ ਇਕ ਪੁਲਿਸ ਅਫ਼ਸਰ ਮੇਰੇ ਪੁੱਤ ਨੂੰ ਅਤਿਵਾਦੀ ਕਿਵੇਂ ਕਹਿ ਸਕਦਾ ਹੈ? ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਝਾਰਖੰਡ ਦੇ ਮੁੱਖ ਮੰਤਰੀ ਨੂੰ ਇਸ ਸਬੰਧੀ ਪੱਤਰ ਲਿਖਣ।

ਇਹ ਵੀ ਪੜ੍ਹੋ: ਅਮਰੀਕਾ ’ਚ ਗੁਰਦੁਆਰਾ ਸਾਹਿਬ ਨੂੰ ਸਾੜਨ ਦੀ ਸਾਜ਼ਸ਼ ਰਚਣ ਦੇ ਦੋਸ਼ਾਂ ਤਹਿਤ ਭਾਰਤੀ ਮੂਲ ਦਾ ਸਿੱਖ ਆਗੂ ਅਦਾਲਤ ’ਚ ਪੇਸ਼

ਬਲਕੌਰ ਸਿੰਘ ਨੇ ਟਵੀਟ ਕਰਦਿਆਂ ਕਿਹਾ, “ਇਕ ਪੁਲਿਸ ਅਫ਼ਸਰ ਮੇਰੇ ਪੁੱਤ ਨੂੰ ਅਤਿਵਾਦੀ ਕਿਵੇਂ ਕਹਿ ਸਕਦਾ ਹੈ? ਉਹ ਵਿਸ਼ਵ ਪ੍ਰਸਿੱਧ ਕਲਾਕਾਰ ਸੀ। ਭਾਰਤ ਦਾ ਨਾਂਅ ਦੁਨੀਆਂ ਭਰ ’ਚ ਚਮਕਾਉਣ ਵਾਲੇ ਨੌਜਵਾਨ ਨੂੰ ਕੋਈ ਕਿਵੇਂ ਬਦਨਾਮ ਕਰ ਸਕਦਾ ਹੈ?  ਜਾਂ ਇਹ ਟਿੱਪਣੀ ਪੱਗ ਬੰਨ੍ਹਣ ਵਾਲੇ ਵਿਅਕਤੀ ਪ੍ਰਤੀ ਨਫ਼ਰਤ ਦਾ ਹਿੱਸਾ ਹੈ?”।

ਇਹ ਵੀ ਪੜ੍ਹੋ: ਹੜਾਂ ਨੇ ਪੰਜਾਬ ਦੀ ਜੀਰੀ ਹੀ ਨਹੀਂ ਡੋਬੀ, ਅਮਰੀਕਨਾਂ ਦਾ ਸਵਾਦ ਵੀ ਖ਼ਰਾਬ ਕਰ ਦਿਤਾ ਹੈ...

ਇਕ ਹੋਰ ਟਵੀਟ ਵਿਚ ਉਨ੍ਹਾਂ ਲਿਖਿਆ, “ਮੁੱਖ ਮੰਤਰੀ ਭਗਵੰਤ ਮਾਨ ਨੂੰ ਝਾਰਖੰਡ ਦੇ ਮੁੱਖ ਮੰਤੀਰ ਹੇਮੰਤ ਸੇਰੋਨ ਨੂੰ ਪੱਤਰ ਲਿਖਣਾ ਚਾਹੀਦਾ ਹੈ ਕਿ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਅਤੇ ਪੰਜਾਬੀ ਅਜਿਹਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਝਾਰਖੰਡ ਪੁਲਿਸ ਨੂੰ ਲਿਖਤੀ ਮੁਆਫੀ ਮੰਗਣੀ ਚਾਹੀਦੀ ਹੈ”।

 

 

ਜ਼ਿਕਰਯੋਗ ਹੈ ਕਿ ਬੀਤੇ ਦਿਨ ਸਾਹਮਣੇ ਆਈ ਵੀਡੀਉ ਝਾਰਖੰਡ ਦੀ ਦੱਸੀ ਜਾ ਰਹੀ ਹੈ। ਇਸ ਵਿਚ ਇਕ ਪੁਲਿਸ ਮੁਲਾਜ਼ਮ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕ ਕੇ ਖੜ੍ਹਾ ਨਜ਼ਰ ਆਉਂਦਾ ਹੈ। ਉਹ ਨੌਜਵਾਨ ਵਲੋਂ ਮੋਟਰਸਾਈਕਲ 'ਤੇ ਲਗਾਈ ਗਈ ਸਿੱਧੂ ਮੂਸੇਵਾਲਾ ਦੀ ਤਸਵੀਰ ਵੇਖ ਕੇ ਉਸ ਨੂੰ ਕਹਿੰਦਾ ਹੈ ਕਿ ਤੁਸੀਂ ਇਸ ਨੂੰ ਆਦਰਸ਼ ਮੰਨ ਰਹੇ ਹੋ, ਜੋ ‘ਅਤਿਵਾਦੀ’ ਹੈ। ਇਹ ਵੀਡੀਉ ਇੰਟਰਨੈੱਟ 'ਤੇ ਕਾਫੀ ਵਾਇਰਲ ਹੋਈ। ਇਸ ਸਬੰਧੀ ਝਾਰਖੰਡ ਪੁਲਿਸ ਦੇ ਐਸ.ਐਚ.ਓ. ਭੂਸ਼ਨ ਕੁਮਾਰ ਨੇ ਅਪਣੀ ਗਲਤੀ ਮੰਨਦਿਆਂ ਮੁਆਫ਼ੀ ਮੰਗ ਲਈ ਹੈ ਪਰ ਮਰਹੂਮ ਗਾਇਕ ਦੇ ਪ੍ਰਸ਼ੰਸਕ ਇਸ ਟਿੱਪਣੀ ਨੂੰ ਲੈ ਕੇ ਕਾਫੀ ਨਾਰਾਜ਼ ਦਿਖਾਈ ਦੇ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement