ਖ਼ਬਰਾਂ |

ਤਾਜ਼ਾ |

ਮਸ਼ਹੂਰ ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਦੇਹਾਂਤ
Published : Aug 22, 2023, 9:42 am IST
Updated : Aug 22, 2023, 9:42 am IST
SHARE ARTICLE
Haryanvi Singer Raju Punjabi Died in a Hisar Hospital
Haryanvi Singer Raju Punjabi Died in a Hisar Hospital

ਹਿਸਾਰ ਦੇ ਨਿਜੀ ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

 

ਚੰਡੀਗੜ੍ਹ: ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਮੰਗਲਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 40 ਸਾਲ ਦੇ ਕਰੀਬ ਸੀ। ਪਿਛਲੇ ਦਸ ਦਿਨਾਂ ਤੋਂ ਉਨ੍ਹਾਂ ਦਾ ਹਿਸਾਰ ਦੇ ਇਕ ਨਿਜੀ ਹਸਪਤਾਲ ਵਿਚ ਪੀਲੀਆ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਰਾਵਤਸਰ ਖੇੜਾ ਵਿਖੇ ਕੀਤਾ ਜਾਵੇਗਾ। ਉਹ ਇਸ ਸਮੇਂ ਹਿਸਾਰ ਦੇ ਆਜ਼ਾਦਨਗਰ ਵਿਚ ਰਹਿੰਦੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪ੍ਰਸ਼ੰਸਕ ਹਿਸਾਰ ਪਹੁੰਚਣੇ ਸ਼ੁਰੂ ਹੋ ਗਏ।

ਇਹ ਵੀ ਪੜ੍ਹੋ: ਫ਼ੌਜ ਨੇ ਪੁੰਛ ਵਿਚ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਦੋ ਅਤਿਵਾਦੀ ਢੇਰ  

ਦੱਸ ਦੇਈਏ ਕਿ ਰਾਜੂ ਪੰਜਾਬੀ ਦਾ ਕਈ ਦਿਨਾਂ ਤੋਂ ਹਿਸਾਰ ਵਿਚ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਉਹ ਠੀਕ ਹੋ ਕੇ ਘਰ ਵੀ ਚਲੇ ਗਏ ਸਨ ਪਰ ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਰਾਜੂ ਪੰਜਾਬੀ ਦੀਆਂ ਤਿੰਨ ਧੀਆਂ ਵੀ ਹਨ।

ਇਹ ਵੀ ਪੜ੍ਹੋ: “ਮੱਛੀ ਖਾਣ ਨਾਲ ਐਸ਼ਵਰਿਆ ਵਾਂਗ ਸੁੰਦਰ ਹੋ ਜਾਣਗੀਆਂ ਅੱਖਾਂ”, ਭਾਜਪਾ ਆਗੂ ਦੇ ਬਿਆਨ ’ਤੇ ਮਹਿਲਾ ਕਮਿਸ਼ਨ ਨੇ ਮੰਗਿਆ ਸਪੱਸ਼ਟੀਕਰਨ 

ਰਾਜੂ ਪੰਜਾਬੀ ਨੇ ਸੌਲੀਡ ਬਾਡੀ, ਸੈਂਡਲ, ਤੂ ਚੀਜ਼ ਲਾਜਵਾਬ, ਦੇਸੀ-ਦੇਸੀ ਵਰਗੇ ਪ੍ਰਸਿੱਧ ਗੀਤ ਗਾਏ ਹਨ। ਸਪਨਾ ਚੌਧਰੀ ਨਾਲ ਉਨ੍ਹਾਂ ਦੀ ਜੋੜੀ ਕਾਫੀ ਮਸ਼ਹੂਰ ਹੋਈ ਸੀ। ਉਨ੍ਹਾਂ ਨੇ ਹਰਿਆਣਾ ਦੀ ਸੰਗੀਤ ਇੰਡਸਟਰੀ ਨੂੰ ਨਵੀਂ ਪਛਾਣ ਦਿਤੀ ਅਤੇ ਹਰਿਆਣਵੀ ਗੀਤਾਂ ਨੂੰ ਨਵੀਂ ਦਿਸ਼ਾ ਦਿਤੀ। ਉਨ੍ਹਾਂ ਦਾ ਆਖਰੀ ਗੀਤ 12 ਅਗਸਤ ਨੂੰ ਰਿਲੀਜ਼ ਹੋਇਆ ਸੀ ਹਾਲਾਂਕਿ ਇਸ ਦੌਰਾਨ ਉਹ ਹਸਪਤਾਲ 'ਚ ਹੀ ਭਰਤੀ ਸਨ।

SHARE ARTICLE

ਏਜੰਸੀ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement