ਮਸ਼ਹੂਰ ਅਦਾਕਾਰਾ ਆਸ਼ਾਲਤਾ ਦਾ ਕੋਰੋਨਾ ਕਾਰਨ ਦਿਹਾਂਤ 
Published : Sep 22, 2020, 11:21 am IST
Updated : Sep 22, 2020, 11:21 am IST
SHARE ARTICLE
Ashalata Wabgaonkar
Ashalata Wabgaonkar

83 ਸਾਲ ਦੀ ਉਮਰ ਵਿਚ ਹੋਈ ਮੌਤ , ਬੀਤੇ ਦਿਨੀਂ ਪਾਏ ਗਏ ਕੋਰੋਨਾ ਪਾਜ਼ੀਟਿਵ

ਮੁੰਬਈ - ਮਸ਼ਹੂਰ ਅਦਾਕਾਰਾ ਆਸ਼ਾਲਤਾ ਵਾਬਗਾਂਵਕਰ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਸਤਾਰਾ (ਮਹਾਰਾਸ਼ਟਰ) ਦੇ ਹਸਪਤਾਲ 'ਚ ਅੱਜ ਸਵੇਰੇ ਕਰੀਬ 4.45 ਵਜੇ ਆਖਰੀ ਸਾਹ ਲਿਆ। ਉਨ੍ਹਾਂ ਦੀ ਉਮਰ 83 ਸਾਲ ਸੀ ਅਤੇ ਬੀਤੇ ਦਿਨੀਂ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਸਤਾਰਾ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।

Ashalata WabgaonkarAshalata Wabgaonkar

ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਉਹ ਸਤਾਰਾ 'ਚ ਆਪਣੇ ਮਰਾਠੀ ਸੀਰੀਅਲ 'ਆਈ ਕੁਲਬਾਈ' ਦੀ ਸ਼ੂਟਿੰਗ ਕਰਨ ਲਈ ਪਹੁੰਚੇ ਸਨ, ਜਿੱਥੇ ਕਿ ਉਨ੍ਹਾਂ ਦੀ ਕੋਰੋਨਾ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ। ਆਸ਼ਾਲਤਾ ਵਾਬਗਾਂਵਕਰ ਦਾ ਅੰਤਿਮ ਸਸਕਾਰ ਸਤਾਰਾ 'ਚ ਹੀ ਕੀਤਾ ਜਾਵੇਗਾ। ਦੱਸ ਦਈਏ ਕਿ ਆਸ਼ਾਲਤਾ ਨੇ ਕਈ ਮਰਾਠੀ ਅਤੇ ਹਿੰਦੀ ਫ਼ਿਲਮਾਂ 'ਚ ਕੰਮ ਕੀਤਾ ਹੈ।

Ashalata WabgaonkarAshalata Wabgaonkar

ਉਨ੍ਹਾਂ ਨੇ ਕਈ ਫ਼ਿਲਮਾਂ 'ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਵੱਡੇ ਪਰਦੇ 'ਤੇ ਅਮਿੱਟ ਛਾਪ ਛੱਡੀ ਹੈ। ਉਹਨਾਂ ਦਾ ਜਨਮ 2 ਜੁਲਾਈ 1941 ਨੂੰ ਗੋਆ ਵਿਚ ਹੋਇਆ ਸੀ। ਅਸ਼ਾਲਤਾ ਵਾਬਗਾਂਵਕਰ ਨੇ 100 ਤੋਂ ਵੱਧ ਹਿੰਦੀ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ਸੀ। ਉਹਨਾਂ ਨੇ ਮਰਾਠੀ ਫਿਲਮਾਂ ਲਈ ਵੀ ਗੀਤ ਗਾਏ।
 

SHARE ARTICLE

ਏਜੰਸੀ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement